ਬਰੈਂਪਟਨ: ਕੈਨੇਡਾ ‘ਚ ਰੋਜੀ ਰੋਟੀ ਕਮਾਉਣ ਗਏ ਪੰਜਾਬੀ ਨੌਜਵਾਨ ਦੀ ਮੌ.ਤ ਦੀ ਖਬਰ ਸਾਹਮਣੇ ਆਈ ਹੈ। ਤਰਨਤਾਰਨ ਤੋਂ 6 ਸਾਲ ਪਹਿਲਾਂ ਕੈਨੇਡਾ ਗਏ 24 ਸਾਲਾ ਨੌਜਵਾਨ ਦੀ ਅਚਾਨਕ ਮੌ.ਤ ਹੋ ਗਈ। ਦੇਰ ਸ਼ਾਮ ਜਿਵੇਂ ਹੀ ਇਹ ਖਬਰ ਉਸਦੇ ਪਰਿਵਾਰ ਨੂੰ ਮਿਲੀ ਤਾਂ ਇਲਾਕੇ ਵਿਚ ਸੋਗ ਦੀ ਲਹਿਰ ਪਸਰ ਗਈ।
ਇਹ ਵੀ ਪੜ੍ਹੋ: ਪੰਜਾਬੀ ਕੁੜੀ ਨੇ ਅਮਰੀਕਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਬੇਅਦਬੀ, ਗ੍ਰਿਫ਼ਤਾਰ
ਤਰਨਤਾਰਨ ਦੇ ਸੀਨੀਅਰ ਪੱਤਰਕਾਰ ਰਾਜਵਿੰਦਰ ਕੁਮਾਰ ਰਾਜੂ ਦਾ ਪੁੱਤਰ ਵਿਪਨ ਅਰੋੜਾ ਛੇ ਸਾਲ ਪਹਿਲਾਂ ਸਟੱਡੀ ਵੀਜ਼ੇ ’ਤੇ ਕੈਨੇਡਾ ਗਿਆ ਸੀ। ਪੜ੍ਹਾਈ ਮੁਕੰਮਲ ਹੋਣ ਉਪਰੰਤ ਉਹ ਉਥੇ ਵਰਕ ਪਰਮਿਟ ’ਤੇ ਰਹਿ ਰਿਹਾ ਸੀ। ਕੁਝ ਦਿਨ ਪਹਿਲਾਂ ਹੀ ਉਹ ਬਰੈਂਪਟਨ ਗਿਆ ਸੀ ਅਤੇ ਕੈਨੇਡਾ ਦੇ ਸਮੇਂ ਅਨੁਸਾਰ ਸਵੇਰ ਵੇਲੇ ਕੰਮ ’ਤੇ ਜਾਂਦਿਆਂ ਉਹ ਅਚਾਨਕ ਡਿੱਗ ਪਿਆ ’ਤੇ ਉਸਨੇ ਉਥੇ ਹੀ ਦਮ ਤੋੜ ਦਿਤਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।