ਚੰਡੀਗੜ੍ਹ: ਜਗਜੀਤ ਸਿੰਘ ਡੱਲੇਵਾਲ, ਜੋ 35 ਦਿਨਾਂ ਤੋਂ ਮਰਨ ਵਰਤ ‘ਤੇ ਹਨ, ਨੇ ਹਸਪਤਾਲ ਵਿੱਚ ਇਲਾਜ ਤੋਂ ਇਨਕਾਰ ਕੀਤਾ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਡੱਲੇਵਾਲ ਦਾ ਇਲਾਜ ਯਕੀਨੀ ਬਣਾਉਣ ਲਈ ਪਿਛਲੀ ਸੁਣਵਾਈ ਦੌਰਾਨ ਕੜੇ ਹੁਕਮ ਜਾਰੀ ਕੀਤੇ ਹਨ।ਸੁਪਰੀਮ ਕੋਰਟ ਵੱਲੋਂ ਬਣਾਈ ਗਈ ਹਾਈ ਪਾਵਰ ਕਮੇਟੀ ਨੇ ਇਕ ਵਾਰ ਫਿਰ 3 ਜਨਵਰੀ ਨੂੰ ਮੀਟਿੰਗ ਦਾ ਸਾਰੀਆਂ ਜਥੇਬੰਦੀਆਂ ਨੂੰ ਸੱਦਾ ਦਿੱਤਾ ਹੈ।
ਸੰਯੁਕਤ ਕਿਸਾਨ ਮੋਰਚਾ ਦੇ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਅੱਜ ਪੰਚਕੂਲਾ ਵਿੱਚ ਹੋਣ ਵਾਲੀ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਹਾਈ ਪਾਵਰ ਕਮੇਟੀ ਦੀ ਮੀਟਿੰਗ ਵਿੱਚ ਕਿਸਾਨ ਸ਼ਾਮਿਲ ਹੋਣਗੇ। ਸੇਵਾ ਮੁਕਤ ਜਸਟਿਸ ਨਵਾਬ ਸਿੰਘ ਦੀ ਅਗਵਾਈ ਵਿੱਚ ਇਹ ਮੀਟਿੰਗ ਹੋਵੇਗੀ।
ਦੱਸ ਦੇਈਏ ਕਿ ਇਹ ਮੀਟਿੰਗ 3 ਜਨਵਰੀ ਨੂੰ ਸਵੇਰੇ 11 ਵਜੇ ਪੀ.ਡਬਲਯੂ.ਡੀ ਰੈਸਟ ਹਾਊਸ ਵਿਖੇ ਰੱਖੀ ਗਈ ਹੈ। ਜਿੱਥੇ ਕਮੇਟੀ ਕਿਸਾਨਾਂ ਦੇ ਮਸਲਿਆਂ ‘ਤੇ ਵਿਸਥਾਰ ਨਾਲ ਚਰਚਾ ਕਰਕੇ ਰਣਨੀਤੀ ਬਣਾਏਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।