ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਤਬਦੀਲ ਕਰਨ ਸਬੰਧੀ ਅਰਜ਼ੀ ’ਤੇ ਜਵਾਬ ਨਾ ਦੇਣ ਤੋਂ ਸੁਪਰੀਮ ਕੋਰਟ ਨੇ ਕੇਂਦਰ ਨੂੰ ਦਿੱਤੇ ਇਹ ਹੁਕਮ

Rajneet Kaur
2 Min Read

ਨਿਊਜ਼ ਡੈਸਕ:ਸੁਪਰੀਮ ਕੋਰਟ ਨੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਨੂੰ ਉਮਰ ਕੈਦ ’ਚ ਤਬਦੀਲ ਕਰਨ ਦੇ ਸਬੰਧ ਵਿੱਚ ਅਜੇ ਤੱਕ ਕੇਂਦਰ ਵੱਲੋਂ ਕੋਈ ਫ਼ੈਸਲਾ ਨਾ ਲਏ ਜਾਣ ’ਤੇ ਅਸੰਤੁਸ਼ਟੀ ਜ਼ਾਹਿਰ ਕਰਦਿਆਂ ਕੇਂਦਰ ਨੂੰ ਤੁਰੰਤ ਜਵਾਬ ਦਾਇਰ ਕਰਨ ਲਈ ਕਿਹਾ ਹੈ।  ਸੁਪਰੀਮ ਕੋਰਟ ਨੇ ਕਿਹਾ ਕਿ 2 ਮਈ ਦੇ ਹੁਕਮਾਂ ਮੁਤਾਬਕ ਫੈਸਲਾ ਲੈਣ ਲਈ ਦੋ ਮਹੀਨੇ ਦਾ ਸਮਾਂ ਦਿੱਤਾ ਗਿਆ ਸੀ ਪਰ ਉਹ ਸਮਾਂ ਵੀ ਹੁਣ ਖਤਮ ਹੋ ਗਿਆ ਹੈ।

ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਵੀਰਵਾਰ ਤੱਕ ਹਲਫਨਾਮਾ ਦਾਇਰ ਕਰਕੇ ਕੀਤੇ ਗਏ ਯਤਨਾਂ ਬਾਰੇ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ। ਦੱਸ ਦੇਈਏ ਕਿ ਬਲਵੰਤ ਸਿੰਘ ਰਾਜੋਆਣਾ ਨੇ ਐਸਪੀਓ ਦਿਲਾਵਰ ਸਿੰਘ ਨਾਲ ਮਿਲ ਕੇ ਬੇਅੰਤ ਸਿੰਘ ਨੂੰ ਬੰਬ ਧਮਾਕੇ ਵਿੱਚ ਮਾਰਨ ਦੀ ਗੱਲ ਮੰਨੀ ਸੀ। ਦਿਲਾਵਰ ਸਿੰਘ ਨੇ ਮਨੁੱਖੀ ਬੰਬ ਵਜੋਂ ਹਮਲਾ ਕੀਤਾ ਸੀ ਅਤੇ ਉਸ ਦੇ ਪਿੱਛੇ ਰਾਜੋਆਣਾ ਸੀ। ਜੇ ਦਿਲਾਵਰ ਅਸਫਲ ਹੁੰਦਾ ਤਾਂ ਰਾਜੋਆਣਾ ਨੇ ਇਹ ਹਮਲਾ ਕਰਨਾ ਸੀ।

ਕੇਂਦਰ ਸਰਕਾਰ ਦੇ ਵਕੀਲ ਵੱਲੋਂ ਮਾਮਲੇ ਦੀ ਸੁਣਵਾਈ ਅੱਗੇ ਪਾਉਣ ਦੀ ਅਪੀਲ ਕੀਤੇ ਜਾਣ ’ਤੇ ਅਦਾਲਤ ਨੇ ਨਾਰਾਜ਼ਗੀ ਜ਼ਾਹਿਰ ਕੀਤੀ। ਇਸ ਤੋਂ ਪਹਿਲਾਂ ਲੰਘੀ 2 ਮਈ ਨੂੰ ਕੇਂਦਰ ਨੂੰ ਇਸ ਅਰਜ਼ੀ ’ਤੇ ਜਵਾਬ ਦੇਣ ਲਈ ਦੋ ਮਹੀਨੇ ਦਾ ਸਮਾਂ ਦਿੱਤਾ ਗਿਆ ਸੀ। ਉਸ ਤੋਂ ਬਾਅਦ 27 ਜੁਲਾਈ ਨੂੰ ਕੇਂਦਰ ਦੇ ਵਕੀਲ ਵੱਲੋਂ ਜਾਰੀ ਕੀਤੇ ਗਏ ਇਕ ਪੱਤਰ ਦੇ ਆਧਾਰ ’ਤੇ ਮਾਮਲਾ 13 ਸਤੰਬਰ ਲਈ ਸੂਚੀਬੱਧ ਕੀਤਾ ਗਿਆ ਸੀ। ਹਾਲਾਂਕਿ, ਅੱਜ ਕੇਂਦਰ ਸਰਕਾਰ ਵੱਲੋਂ ਪੇਸ਼ ਹੋਏ ਐਡੀਸ਼ਨਲ ਸੌਲੀਸਿਟਰ ਜਨਰਲ ਕੇ.ਐੱਮ. ਨਟਰਾਜ ਨੇ ਅਦਾਲਤ ਨੂੰ ਦੱਸਿਆ ਕਿ ਇਸ ਸਬੰਧੀ ਸਬੰਧਤ ਅਥਾਰਿਟੀ ਵੱਲੋਂ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment