ਸੁਪਰੀਮ ਕੋਰਟ ਵੱਲੋਂ ਅਕਾਲੀ ਦਲ ਨੂੰ ਮਿਲੀ ਰਾਹਤ ,ਅਦਾਲਤ ‘ਚ ਚੱਲ ਰਿਹਾ ਮਾਮਲਾ ਕੀਤਾ ਰੱਦ

navdeep kaur
2 Min Read

ਨਵੀਂ ਦਿੱਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਦਾ ਬੀਤੇ ਦਿਨ ਅੰਤਿਮ ਸਸਕਾਰ ਕੀਤਾ ਗਿਆ। ਉਨ੍ਹਾਂ ਦੀ ਅੰਤਿਮ ਅਰਦਾਸ ਵਿੱਚ ਵਡੇ – ਵੱਡੇ ਨੁਮਾਦਿਆਂ ਨੇ ਸ਼ਿਰਕਤ ਕੀਤੀ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਨੇ ਨਮ ਅੱਖਾਂ ਨਾਲ ਸਾਬਕਾ ਮੁੱਖ ਮੰਤਰੀ ਨੂੰ ਪ੍ਰਕਾਸ਼ ਸਿੰਘ ਬਾਦਲ ਨੂੰ ਵਿਦਾਇਗੀ ਦਿੱਤੀ। ਦੱਸ ਦਈਏ ਕਿ ਬਾਦਲ ਪਰਿਵਾਰ ਨੂੰ ਇੱਕ ਵੱਡੀ ਰਾਹਤ ਮਿਲੀ ਹੈ। ਸਪੁਰੀਮ ਕੋਰਟ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਅਪੀਲ ਮਨਜ਼ੂਰ ਕਰਦਿਆਂ ਦੋਹਰੇ ਸੰਵਿਧਾਨ ਮਾਮਲੇ ‘ਚ ਅਕਾਲੀ ਦਲ ਨੂੰ ਰਾਹਤ ਦਿੱਤੀ ਹੈ। ਹੁਸ਼ਿਆਰਪੁਰ ਦੀ ਅਦਾਲਤ ‘ਚ ਚੱਲ ਰਿਹਾ ਮਾਮਲਾ ਰੱਦ ਕਰ ਦਿੱਤਾ ਗਿਆ ਹੈ, ਜਿਸ ਨਾਲ ਸੁਖਬੀਰ ਬਾਦਲ ਨੂੰ ਵੱਡੀ ਰਾਹਤ ਮਿਲੀ ਹੈ।

11 ਅਪ੍ਰੈਲ ਨੂੰ ਸੁਰੱਖਿਅਤ ਰੱਖਿਆ ਸੀ ਫੈਸਲਾ
ਸੁਪਰੀਮ ਕੋਰਟ ‘ਚ ਅਕਾਲੀ ਦਲ ਦੇ ਮੁਖੀ ਤੇ ਹੋਰ ਸਹਿਯੋਗੀਆਂ ਵੱਲੋਂ ਹੁਸ਼ਿਆਰਪੁਰ ਦੀ ਅਦਾਲਤ ਦੇ ਹੁਕਮਾਂ ਨੂੰ ਚੁਣੌਤੀ ਦਿੰਦਿਆਂ ਇਕ ਪਟੀਸ਼ਨ ਦਾਇਰ ਕੀਤੀ ਸੀ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਦੇ ਜਸਟਿਸ ਐਮਆਰ ਸ਼ਾਹ ਅਤੇ ਜਸਟਿਸ ਸੀਟੀ ਰਵੀਕੁਮਾਰ ਦੀ ਬੈਂਚ ਨੇ 11 ਅਪ੍ਰੈਲ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਪਟੀਸ਼ਨਰਾਂ ਨੇ ਦਲੀਲ ਦਿੱਤੀ ਕਿ ਇਸ ਮਾਮਲੇ ਵਿਚ ਜਾਲ੍ਹਸਾਜ਼ੀ ਅਤੇ ਧੋਖਾਧੜੀ ਦੇ ਦੋਸ਼ਾਂ ਦਾ ਕੋਈ ਆਧਾਰ ਨਹੀਂ ਹੈ।

ਸਾਰੇ ਪੱਖਾਂ ਨੂੰ ਦੇਖਦਿਆਂ ਸੁਪਰੀਮ ਕੋਰਟ ਨੇ ਸੁਣਾਇਆ ਫੈਸਲਾ
ਦਰਅਸਲ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਪਿਤਾ ਨੇ ਸੁਪਰੀਮ ਕੋਰਟ ‘ਚ ਇਕ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਚ ਹੁਸ਼ਿਆਰਪੁਰ ਅਦਾਲਤ ਦੀ ਕਾਰਵਾਈ ਨੂੰ ਚੁਣੌਤੀ ਦਿੱਤੀ ਗਈ ਹੈ। ਅਕਾਲੀ ਦਲ ਦੇ ਦੋਹਰੇ ਗਠਨ ‘ਤੇ ਫੈਸਲਾ ਸੁਣਾਉਂਦਿਆਂ ਜਸਟਿਸ ਐਮਆਰਸ਼ਾਹ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ, ‘ਕੋਈ ਸਬੂਤ ਨਹੀਂ ਮਿਲਿਆ ਹੈ, ਅਪਰਾਧਿਕ ਕਾਰਵਾਈ ਰੱਦ ਕਰ ਦਿੱਤੀ ਗਈ ਹੈ, ਇਹ ਸਪੱਸ਼ਟ ਤੌਰ ‘ਤੇ ਕਾਨੂੰਨ ਦੀ ਦੁਰਵਰਤੋਂ ਦਾ ਮਾਮਲਾ, ਸਾਰੇ ਪੱਖਾਂ ਨੂੰ ਦੇਖਦਿਆਂ ਆਦੇਸ਼ ਨੂੰ ਰੱਦ ਕਰ ਦਿੱਤਾ।’

 

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment