ਸੁਪਰੀਮ ਕੋਰਟ ‘ਚ ਪੰਜਾਬ ਸਰਕਾਰ ਦੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾਇਰ ਪਟੀਸ਼ਨ ’ਤੇ ਅੱਜ ਹੋਵੇਗੀ ਸੁਣਵਾਈ

Rajneet Kaur
1 Min Read

ਚੰਡੀਗੜ੍ਹ :ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਵਿਧਾਨ ਸਭਾ ਵਲੋਂ ਪਾਸ ਕੀਤੇ ਗਏ ਬਿਲਾਂ ਨੂੰ ਮਨਜ਼ੂਰੀ ਦੇਣ ’ਚ ਕੀਤੀ ਗਈ ਕਥਿਤ ਦੇਰੀ ਨੂੰ ਲੈ ਕੇ ਸੂਬਾ ਸਰਕਾਰ ਵਲੋਂ ਦਾਇਰ ਪਟੀਸ਼ਨ ’ਤੇ ਸੁਪਰੀਮ ਕੋਰਟ ‘ਚ ਅੱਜ ਸੁਣਵਾਈ ਹੋਵੇਗੀ। ਦਸ ਦਈਏ ਕਿ   ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਨ ਤੋਂ ਬਾਅਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਸਟੈਂਡ ਤੋਂ ਯੂ-ਟਰਨ ਲੈ ਲਿਆ ਹੈ। ਉਨ੍ਹਾਂ ਨੇ ਵਿਧਾਨ ਸਭਾ ‘ਚ ਪਾਸ ਹੋਣ ਲਈ ਤਿਆਰ 3 ਮਨੀ ਬਿੱਲਾਂ ‘ਚੋਂ 2 ਨੂੰ ਮਨਜ਼ੂਰੀ ਦੇ ਦਿੱਤੀ ਹੈ।

ਸੁਪਰੀਮ ਕੋਰਟ ‘ਚ ਦਾਇਰ ਪਟੀਸ਼ਨ ‘ਚ ਪੰਜਾਬ ਸਰਕਾਰ ਦੀ ਤਰਫੋਂ ਕਿਹਾ ਗਿਆ ਸੀ ਕਿ ਵਿਧਾਨ ਸਭਾ ‘ਚ ਪਾਸ ਕੀਤੇ ਗਏ ਬਿੱਲਾਂ ਨੂੰ ਰਾਜਪਾਲ ਮਨਜ਼ੂਰੀ ਨਹੀਂ ਦੇ ਰਹੇ ਹਨ। ਕੇਸ ਨੂੰ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ, ਜਸਟਿਸ ਜੇ.ਬੀ. ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਦੇ ਸਾਹਮਣੇ ਸੁਣਵਾਈ ਲਈ ਸੂਚੀਬੱਧ ਕੀਤਾ ਗਿਆ ਹੈ। ਰਾਜ ਸਰਕਾਰ ਨੇ ਰਾਜਪਾਲ ਦੇ ਰਵੱਈਏ ਖ਼ਿਲਾਫ਼ 28 ਅਕਤੂਬਰ ਨੂੰ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share This Article
Leave a Comment