ਨਨਕਾਣਾ ਸਾਹਿਬ ਜਾ ਰਹੇ ਜਥੇ ਨੂੰ ਮੁਸ਼ਕਿਲਾਂ ਦਾ ਕਰਨਾ ਪਿਆ ਸਾਹਮਣਾ ਵੀਡੀਓ ਵਾਇਰਲ

Global Team
2 Min Read

ਅਟਾਰੀ : ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਵੱਡਾ ਜਥਾ ਭਾਰਤ ਤੋਂ ਪਾਕਿਸਤਾਨ ਗਿਆ ਹੈ। ਇਸ ਦੌਰਾਨ ਜਥੇ ਨੂੰ ਇਸ ਵਾਰ ਕਾਫੀ ਦਿੱਕਤ ਦਾ ਸਾਹਮਣਾ ਕਰਨਾ ਪਿਆ ਹੈ। ਜਿਸ ਦੀ ਵੀਡੀਓ ਵੀ ਸੋਸ਼ਲ ਮੀਡੀਆ *ਤੇ ਵਾਇਰਲ ਹੋ ਰਹੀ ਹੈ। ਵੀਡੀਓ *ਚ ਸ਼ਰਧਾਲੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਗਿਆ ਸੀ ਕਿ ਉਨ੍ਹਾਂ ਲਈ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਈ ਪ੍ਰਬੰਧ ਨਹੀਂ ਕੀਤਾ ਗਿਆ ਅਤੇ ਨਾ ਹੀ ਅਟਾਰੀ ਬਾਰਡਰ ਤੋਂ ਜਥੇ ਨੂੰ ਕੋਈ ਲੈਣ ਲਈ ਆਇਆ ਹੈ। ਜਿਸ ਕਾਰਨ ਸ਼ਰਧਾਲੂ ਦੇਰ ਰਾਤ ਤੱਕ ਉੱਥੇ ਹੀ ਬੈਠੇ ਹਨ।

ਇਹ ਮਾਮਲਾ ਸਾਹਮਣੇ ਆਉਣ *ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿ ਗੁ. ਪ੍ਰ. ਕਮੇਟੀ ਨਾਲ ਰਾਬਤਾ ਕਾਇਮ ਕੀਤਾ ਗਿਆ। ਜਿਸ ਬਾਬਤ ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ਜਰੀਏ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਜਾਣਕਾਰੀ ਦਿੰਦਿਆਂ ਲਿਖਿਆ ਕਿ, “ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਅੱਜ ਪਾਕਿਸਤਾਨ ਰਵਾਨਾ ਹੋਏ ਸਿੱਖ ਸ਼ਰਧਾਲੂਆਂ ਦੇ ਜਥੇ ਦੇ ਕੁਝ ਮੈਂਬਰਾਂ ਦੀ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਇਹ ਕਿਹਾ ਜਾ ਰਿਹਾ ਹੈ ਕਿ ਸ਼ਰਧਾਲੂ ਖੱਜਲ ਖੁਆਰ ਹੋ ਰਹੇ ਹਨ।
ਮਾਮਲਾ ਧਿਆਨ ਵਿੱਚ ਆਉਂਦੇ ਹੀ, ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਅਤੇ ਅਧਿਕਾਰੀਆਂ ਵੱਲੋਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਪਰਕ ਕੀਤਾ ਗਿਆ। ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਸ. ਬਿਸ਼ਨ ਸਿੰਘ ਨੇ ਜਾਣਕਾਰੀ ਦਿੱਤੀ ਹੈ ਕਿ ਉਹ ਵਾਹਗਾ ਰੇਲਵੇ ਸਟੇਸ਼ਨ ‘ਤੇ ਮੌਜੂਦ ਹਨ, ਜਿੱਥੇ ਸੰਗਤ ਲਈ ਲੰਗਰ, ਪਾਣੀ ਅਤੇ ਚਾਹ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਾਹਗਾ ਬਾਰਡਰ ਉੱਤੇ ਪਰੇਡ ਸ਼ੁਰੂ ਹੋਣ ਨਾਲ ਅੱਜ ਪਹੁੰਚੇ ਵੱਡੇ ਜਥੇ ਨੂੰ ਲੈ ਕੇ ਜਾਣ ਦਾ ਕੰਮ ਕੁਝ ਸਮੇਂ ਲਈ ਪ੍ਰਭਾਵਿਤ ਹੋਇਆ ਸੀ। ਸ. ਬਿਸ਼ਨ ਸਿੰਘ ਦਾ ਕਹਿਣਾ ਹੈ ਕਿ ਸਿੱਖ ਸ਼ਰਧਾਲੂਆਂ ਨੂੰ ਨਨਕਾਣਾ ਸਾਹਿਬ ਲਿਜਾਣ ਦਾ ਪੂਰਾ ਪ੍ਰਬੰਧ ਕੀਤਾ ਹੋਇਆ ਹੈ। ਫਿਰ ਵੀ ਅਸੀਂ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕਰਦੇ ਹਾਂ ਕਿ ਭਾਰਤ ਤੋਂ ਪਾਕਿਸਤਾਨ ਪਹੁੰਚੇ ਸਿੱਖ ਸ਼ਰਧਾਲੂਆਂ ਨੂੰ ਅਜਿਹੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ।”

Share this Article
Leave a comment