ਨਿਊਜ਼ ਡੈਸਕ: ਮੋਸਮ ਦਾ ਮਿਜਾਜ਼ ਫਿਰ ਬਦਲਦਾ ਨਜ਼ਰ ਆ ਰਿਹਾ ਹੈ। ਪਹਾੜਾਂ ‘ਚ ਅਜੇ ਵੀ ਬਰਫਬਾਰੀ ਹੋ ਰਹੀ ਹੈ ਅਤੇ ਮੈਦਾਨੀ ਇਲਾਕਿਆਂ ‘ਚ ਮੀਂਹ ਕਾਰਨ ਠੰਡ ਇਕ ਵਾਰ ਫਿਰ ਵਾਪਿਸ ਆ ਗਈ ਹੈ। ਧੁੱਪ ਦੇ ਬਾਵਜੂਦ ਪਹਾੜੀ ਇਲਾਕਿਆਂ ਤੋਂ ਆ ਰਹੀਆਂ ਠੰਡੀਆਂ ਹਵਾਵਾਂ ਕਾਰਨ ਮੌਸਮ ਵਿਭਾਗ ਨੇ ਵੀ ਮੀਂਹ ਦੀ ਚੇਤਾਵਨੀ ਦਿੱਤੀ ਹੈ। ਦਿੱਲੀ-ਐਨਸੀਆਰ ਵਿੱਚ ਤਾਪਮਾਨ ਆਮ ਨਾਲੋਂ 3 ਡਿਗਰੀ ਘੱਟ ਹੈ ਅਤੇ ਅਗਲੇ 4-5 ਦਿਨਾਂ ਤੱਕ ਮੌਸਮ ਅਜਿਹਾ ਹੀ ਰਹਿਣ ਦੀ ਸੰਭਾਵਨਾ ਹੈ।
ਦਿੱਲੀ ਵਾਸੀਆਂ ਲਈ ਸੋਮਵਾ ਦੀ ਸਵੇਰ ਠੰਡ ਨਾਲ ਸ਼ੁਰੂ ਹੋਈ ਕਿਉਂਕਿ ਰਾਸ਼ਟਰੀ ਰਾਜਧਾਨੀ ਵਿੱਚ ਘੱਟੋ-ਘੱਟ ਤਾਪਮਾਨ 9.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਸੀਜ਼ਨ ਦੇ ਔਸਤ ਤੋਂ ਤਿੰਨ ਡਿਗਰੀ ਘੱਟ ਹੈ। ਜਦੋਂ ਕਿ ਪਿਛਲੇ ਹਫਤੇ ਘੱਟੋ-ਘੱਟ ਤਾਪਮਾਨ 12 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 25 ਤੋਂ 27 ਡਿਗਰੀ ਸੈਲਸੀਅਸ ਦੇ ਆਸ-ਪਾਸ ਦਰਜ ਕੀਤਾ ਗਿਆ ਸੀ। ਆਈਐਮਡੀ ਦੀ ਭਵਿੱਖਬਾਣੀ ਮੁਤਾਬਕ ਮੰਗਲਵਾਰ ਨੂੰ ਵੀ ਘੱਟੋ-ਘੱਟ ਤਾਪਮਾਨ 9 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅਸਮਾਨ ਵਿੱਚ ਆਮ ਤੌਰ ‘ਤੇ ਬੱਦਲ ਛਾਏ ਰਹਿਣਗੇ ਅਤੇ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਹੈ। ਜੇਕਰ ਮੀਂਹ ਪੈਂਦਾ ਹੈ ਤਾਂ ਠੰਢ ਵਧ ਸਕਦੀ ਹੈ।
ਪਹਾੜਾਂ ਤੋਂ ਆ ਰਹੀਆਂ ਠੰਡੀਆਂ ਹਵਾਵਾਂ ਕਾਰਨ ਉੱਤਰ ਪ੍ਰਦੇਸ਼ ‘ਚ ਵੀ ਠੰਡ ਨੇ ਵਾਪਸੀ ਕਰ ਦਿੱਤੀ ਹੈ। 29 ਫਰਵਰੀ ਨੂੰ ਇੱਕ ਹੋਰ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਆਉਣ ਵਾਲੇ ਕੁਝ ਦਿਨਾਂ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਅਤੇ ਗੜੇਮਾਰੀ ਦੀ ਸੰਭਾਵਨਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।