ਹਰਿਮੰਦਰ ਸਾਹਿਬ ਨੇੜੇ ਹੋਇਆ ਤੀਜਾ ਧਮਾਕਾ

Rajneet Kaur
1 Min Read

ਅੰਮ੍ਰਿਤਸਰ: ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਦੇ ਨੇੜੇ ਇੱਕ ਵਾਰ ਫਿਰ ਧਮਾਕਾ ਹੋਇਆ ਹੈ। ਇਹ ਧਮਾਕਾ ਪਹਿਲੇ ਸਥਾਨ ਤੋਂ ਕਰੀਬ 1:45 ਕਿਲੋਮੀਟਰ ਦੂਰ ਹੈ। ਇਹ ਧਮਾਕਾ ਲਾਂਘੇ ਵਾਲੇ ਪਾਸੇ ਸਥਿਤ ਸ੍ਰੀ ਗੁਰੂ ਰਾਮਦਾਸ ਸਰਾਏ ਨੇੜੇ ਦੁਪਹਿਰ ਕਰੀਬ 12:45 ਵਜੇ ਹੋਇਆ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਸਥਾਨਕ ਨੂੰ ਚਾਰੇ ਪਾਸਿਓ ਸੀਲ ਕਰ ਦਿੱਤਾ ਗਿਆ ਹੈ। ਉਥੇ ਕਿਸੇ ਨੂੰ ਵੀ ਜਾਣ ਦੀ ਇਜਾਜ਼ਤ ਨਹੀਂ ਹੈ।

ਇਸ ਮੌਕੇ ਪੁਲਿਸ ਨੇ ਇੱਕ ਨੌਜਵਾਨ ਅਤੇ ਇੱਕ ਔਰਤ ਨੂੰ ਹਿਰਾਸਤ ਵਿੱਚ ਲਿਆ ਹੈ। ਦੋਵਾਂ ਨੂੰ ਨੇੜਲੀ ਸਰਾਏ ਤੋਂ ਹਿਰਾਸਤ ਵਿਚ ਲਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਹਿਰਾਸਤ ਵਿੱਚ ਲਏ ਗਏ ਨੌਜਵਾਨ ਦੇ ਬੈਗ ਵਿੱਚੋਂ ਕੁਝ ਟੀਕੇ ਵੀ ਮਿਲੇ ਹਨ।ਦਸ ਦਈਏ ਕਿ  ਇਸ ਧਮਾਕੇ ਵਿਚ ਕਿਸੇ ਕਿਸਮ ਦੇ ਜਾਨੀ ਨੁਕਸਾਨ ਨਹੀਂ ਹੋਇਆ ਹੈ।  ਪਿਛਲੇ 5 ਦਿਨਾਂ ਵਿਚ ਇਹ ਅਜਿਹੀ ਤੀਜੀ ਘਟਨਾ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਰਾਤ ਤੇ ਸੋਮਵਾਰ ਸਵੇਰ ਨੂੰ ਹੈਰੀਟੇਜ ਸਟਰੀਟ ਨੇੜੇ ਧਮਾਕੇ ਹੋਏ ਸਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment