ਅੰਮ੍ਰਿਤਸਰ: ਅੰਮ੍ਰਿਤਸਰ ਜਿਲ੍ਹਾ ਦਿਹਾਤੀ ਪੁਲਿਸ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ ISI ਨੂੰ ਭਾਰਤੀ ਫੌਜ ਬਾਰੇ ਖੁਫੀਆ ਜਾਣਕਾਰੀ ਦੇਣ ਦੇ ਦੋਸ਼ ਵਿੱਚ ਭਾਰਤੀ ਫੌਜ ਦੇ ਇੱਕ ਹੋਰ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮੁਲਜ਼ਮ ਦਾ ਨਾਂ ਸੰਦੀਪ ਸਿੰਘ ਹੈ ਅਤੇ ਪਟਿਆਲਾ ਦਾ ਰਹਿਣ ਵਾਲਾ ਹੈ। ਇਸ ਮਾਮਲੇ ‘ਚ ਭਾਰਤੀ ਫੌਜ ਦੇ ਦੋ ਜਵਾਨ ਪਹਿਲਾਂ ਹੀ ਗ੍ਰਿਫਤਾਰ ਹੋ ਚੁੱਕੇ ਹਨ, ਹੁਣ ਇਸ ਤੀਜੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਐਸਐਸਪੀ ਦਿਹਾਤੀ ਚਰਨਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਆਪਣੇ ਦੋ ਸਾਥੀਆਂ ਅੰਮ੍ਰਿਤਪਾਲ ਸਿੰਘ ਅਤੇ ਰਾਜਵੀਰ ਸਿੰਘ ਵਾਸੀ ਤਰਨਤਾਰਨ ਨਾਲ ਮਿਲ ਕੇ ਆਈਐਸਆਈ ਲਈ ਕੰਮ ਕਰਦਾ ਸੀ। ਇਨ੍ਹਾਂ ਵਿੱਚੋਂ ਮੁਲਜ਼ਮ ਅੰਮ੍ਰਿਤਪਾਲ ਨੂੰ ਤਿੰਨ ਦਿਨ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ, ਜੋ ਛੁੱਟੀ ’ਤੇ ਆਪਣੇ ਘਰ ਆਇਆ ਸੀ ਅਤੇ ਆਪਣੇ ਦੋ ਹੋਰ ਸਾਥੀਆਂ ਨਾਲ ਹੈਰੋਇਨ ਸਪਲਾਈ ਕਰਨ ਜਾ ਰਿਹਾ ਸੀ।
ਅੰਮ੍ਰਿਤਪਾਲ ਸਿੰਘ ਅਤੇ ਉਸਦੇ ਦੋ ਹੋਰ ਸਾਥੀਆਂ ਕੋਲੋਂ ਅੱਧਾ ਕਿੱਲੋ ਹੈਰੋਇਨ, ਇੱਕ ਪਿਸਤੌਲ, 10 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਹੋਰ ਗੱਡੀ ਬਰਾਮਦ ਕੀਤੀ ਗਈ ਹੈ। ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਉਸ ਦੇ ਦੋ ਹੋਰ ਸਾਥੀ ਰਾਜਵੀਰ ਸਿੰਘ ਅਤੇ ਸੰਦੀਪ ਸਿੰਘ ਪਾਕਿਸਤਾਨ ਨੂੰ ਭਾਰਤੀ ਫੌਜ ਦੀਆਂ ਖੁਫੀਆ ਰਿਪੋਰਟਾਂ ਮੁਹੱਈਆ ਕਰਵਾਉਂਦੇ ਸਨ। ਇਸ ਤੋਂ ਬਾਅਦ ਇਕ ਟੀਮ ਨਾਸਿਕ ਭੇਜੀ ਗਈ ਅਤੇ ਰਾਜਵੀਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ, ਜਦੋਂਕਿ ਤੀਜਾ ਦੋਸ਼ੀ ਸੰਦੀਪ ਸਿੰਘ ਪਟਿਆਲਾ ਦਾ ਰਹਿਣ ਵਾਲਾ ਹੈ ਅਤੇ ਉਹ ਵੀ ਛੁੱਟੀ ‘ਤੇ ਸੀ। ਉਸ ਨੂੰ ਪਟਿਆਲਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ