Chandigarh University MMS Case: ਵਿਦਿਆਰਥਣ ਸਮੇਤ ਤਿੰਨੇ ਮੁਲਜ਼ਮ ਸੱਤ ਦਿਨ ਦੇ ਪੁਲਿਸ ਰਿਮਾਂਡ ‘ਤੇ

Rajneet Kaur
3 Min Read

Chandigarh University MMS Case:  ਚੰਡੀਗੜ੍ਹ ਯੂਨੀਵਰਸਿਟੀ ਦੇ ਗਰਲਜ਼ ਹੋਸਟਲ ਵਿੱਚ ਨਹਾਉਂਦੇ ਸਮੇਂ ਵਿਦਿਆਰਥਣਾਂ ਦੀ ਵੀਡੀਓ ਬਣਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਮੁਲਜ਼ਮ ਲੜਕੀ ਅਤੇ ਦੋ ਨੌਜਵਾਨਾਂ ਨੂੰ ਅਦਾਲਤ ਨੇ ਸੱਤ ਦਿਨ ਦਾ ਪੁਲਿਸ ਰਿਮਾਂਡ  ‘ਤੇ ਭੇਜ ਦਿੱਤਾ ਹੈ। ਕੋਰਟ ਵਿਚ ਦੋਸ਼ੀਆਂ ਦੇ ਵਕੀਲ ਨੇ ਇਕ ਹੈਰਾਨ ਕਰ ਦੇਣ ਵਾਲਾ ਖੁਲਾਸਾ ਵੀ ਕੀਤਾ। ਵਕੀਲ ਨੇ ਮੰਨਿਆ ਕਿ ਦੋਸ਼ੀ ਲੜਕੀ ਨੇ ਦੂਜੀ ਲੜਕੀ ਦਾ ਵੀਡੀਓ ਵੀ ਬਣਾਇਆ ਸੀ ਜਦੋਂ ਕਿ ਪੁਲਿਸ ਹੁਣ ਤੱਕ ਇਸ ਤੋਂ ਇਨਕਾਰ ਕਰ ਰਹੀ ਸੀ।  ਇਸ ਮਾਮਲੇ ਦੇ ਤਾਰ ਗੁਜਰਾਤ ਅਤੇ ਮੁੰਬਈ ਨਾਲ ਜੁੁੜ ਗਏ ਹਨ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਪੁਲਿਸ ਨੇ ਤਿੰਨਾਂ ਮੁਲਜ਼ਮਾਂ ਨੂੰ ਖਰੜ ਦੀ ਅਦਾਲਤ ਵਿੱਚ ਪੇਸ਼ ਕੀਤਾ। ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਨਿਧੀ ਸੈਣੀ ਦੀ ਅਦਾਲਤ ਵਿੱਚ ਪੁਲਿਸ ਨੇ ਤਿੰਨਾਂ ਮੁਲਜ਼ਮਾਂ ਦੇ 10 ਦਿਨ ਦੇ ਰਿਮਾਂਡ ਦੀ ਮੰਗ ਕੀਤੀ। ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਦੇ ਮੋਬਾਈਲ ਫ਼ੋਨਾਂ ‘ਤੇ ਗੁਜਰਾਤ ਅਤੇ ਮੁੰਬਈ ਤੋਂ ਵੀ ਫ਼ੋਨ ਕਾਲਾਂ ਆਈਆਂ ਹਨ। ਉਨ੍ਹਾਂ ਨੂੰ ਪੁੱਛਣਾ ਪਵੇਗਾ ਕਿ ਉਨ੍ਹਾਂ ਦਾ ਉਸ ਨਾਲ ਕੀ ਸਬੰਧ ਹੈ।

ਇਸ ਦੇ ਨਾਲ ਹੀ ਪੁਲਿਸ ਨੇ ਅਦਾਲਤ ਵਿੱਚ ਇਹ ਵੀ ਦਲੀਲ ਦਿੱਤੀ ਕਿ ਇਸ ਮਾਮਲੇ ਵਿੱਚ ਇੱਕ ਚੌਥਾ ਵਿਅਕਤੀ ਹੈ ਜੋ ਲੜਕੀ ਨੂੰ ਬਲੈਕਮੇਲ ਕਰ ਰਿਹਾ ਸੀ। ਉਸ ਦੀ ਗ੍ਰਿਫ਼ਤਾਰੀ ਹੋਣੀ ਬਾਕੀ ਹੈ। ਇਸ ਦੇ ਨਾਲ ਹੀ ਲੜਕੀ ਜੋ ਵੀਡੀਓ ਆਪਣੇ ਬੁਆਏਫ੍ਰੈਂਡ ਸੰਨੀ ਨੂੰ ਭੇਜਦੀ ਸੀ, ਸੰਨੀ ਉਸ ਵੀਡੀਓ ਨੂੰ ਡਿਵਾਈਸ ‘ਚ ਸਟੋਰ ਕਰਦਾ ਸੀ। ਉਹ ਡਿਵਾਈਸ ਸੰਨੀ ਤੋਂ ਬਰਾਮਦ ਕੀਤੀ ਜਾਣੀ ਹੈ।ਅਦਾਲਤ ਨੇ ਪੁਲਿਸ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਤਿੰਨਾਂ ਮੁਲਜ਼ਮਾਂ ਨੂੰ ਸੱਤ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਅਦਾਲਤ ਵਿੱਚ ਬਚਾਅ ਪੱਖ ਵੱਲੋਂ ਐਡਵੋਕੇਟ ਸੰਦੀਪ ਸ਼ਰਮਾ ਪੇਸ਼ ਹੋਏ। ਦੱਸ ਦੇਈਏ ਕਿ ਚੰਡੀਗੜ੍ਹ ਯੂਨੀਵਰਸਿਟੀ ਤੋਂ ਵੀਡੀਓ ਬਣਾਉਣ ਵਾਲੀ ਲੜਕੀ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਉਸਦੇ 23 ਸਾਲਾ ਪ੍ਰੇਮੀ ਸੰਨੀ ਨੂੰ ਰੋਹੜੂ (ਹਿਮਾਚਲ ਪ੍ਰਦੇਸ਼) ਅਤੇ ਰਣਜੀਤ ਵਰਮਾ ਨੂੰ ਪਿੰਡ ਧਾਲੀ ਤੋਂ ਗ੍ਰਿਫਤਾਰ ਕੀਤਾ ਗਿਆ ਸੀ।

ਹੁਣ ਤੱਕ ਪ੍ਰਸ਼ਾਸਨ ਅਤੇ ਪੁਲਿਸ ਕਹਿੰਦੀ ਰਹੀ ਕਿ ਲੜਕੀ ਨੇ ਸਿਰਫ਼ ਇੱਕ ਵੀਡੀਓ ਬਣਾਈ ਸੀ, ਉਹ ਵੀ ਆਪਣੀ। ਪਰ ਅੱਜ ਅਦਾਲਤ ‘ਚ ਸਾਹਮਣੇ ਆਇਆ ਕਿ ਲੜਕੀ ਨੇ ਦੋ ਵੀਡੀਓ ਬਣਾਏ ਸਨ। ਦੂਜੀ ਵੀਡੀਓ ‘ਤੇ ਗੱਲ ਕਰਦਿਆਂ ਮਹਿਲਾ ਦੇ ਵਕੀਲ ਐਡਵੋਕੇਟ ਸੰਦੀਪ ਸ਼ਰਮਾ ਨੇ ਕਿਹਾ ਕਿ ਜੋ ਦੂਜੀ ਵੀਡੀਓ ਸਾਹਮਣੇ ਆਈ ਹੈ, ਉਸ ‘ਚ ਨਾ ਤਾਂ ਕਿਸੇ ਦਾ ਚਿਹਰਾ ਨਜ਼ਰ ਆ ਰਿਹਾ ਹੈ ਅਤੇ ਨਾ ਹੀ ਇਹ ਵੀਡੀਓ ਵਾਇਰਲ ਹੋਈ ਹੈ।

- Advertisement -

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment