ਨਿਊਯਾਰਕ: ਡੋਨਾਲਡ ਟਰੰਪ ਅਮਰੀਕਾ ਦੇ ਰਾਸ਼ਟਰਪਤੀ ਚੁਣੇ ਜਾਣ ਦੇ ਦਿਨ ਤੋਂ ਹੀ ਅਮਰੀਕਾ ਤੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਦੇ ਵੱਡੇ-ਵੱਡੇ ਵਾਅਦੇ ਕਰ ਰਹੇ ਹਨ ਪਰ ਅਸਲ ਵਿਚ ਇਹ ਕੰਮ ਸਰਕਾਰ ਲਈ ਚੁਣੌਤੀਪੂਰਨ ਸਾਬਿਤ ਹੋਣ ਵਾਲਾ ਹੈ। ਅਮਰੀਕਾ ਦੇ ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਲਾਨ ਕੀਤਾ ਹੈ ਕਿ ਸਰਕਾਰ 1 ਕਰੋੜ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦੇਣ ਲਈ ਰਾਸ਼ਟਰੀ ਐਮਰਜੈਂਸੀ ਲਾਗੂ ਕਰੇਗੀ। ਰਾਸ਼ਟਰਪਤੀ ਚੁਣੇ ਜਾਣ ਤੋਂ ਬਾਅਦ ਪਹਿਲੀ ਵਾਰ ਟਰੰਪ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਦੀ ਯੋਜਨਾ ਦਾ ਜਨਤਕ ਤੌਰ ‘ਤੇ ਐਲਾਨ ਕੀਤਾ ਹੈ।
ਦਰਅਸਲ, ਟੌਪ ਫਿਟਨ ਨੇ ਐਕਸ ‘ਤੇ ਲਿਖਿਆ ਸੀ ਕਿ ਟਰੰਪ ਸਰਕਾਰ ਘੁਸਪੈਠੀਆਂ ਨੂੰ ਅਮਰੀਕਾ ਤੋਂ ਬਾਹਰ ਕੱਢਣ ਦੀ ਤਿਆਰੀ ਕਰ ਰਹੀ ਹੈ। ਟਰੰਪ ਨੇ ਸੋਸ਼ਲ ਮੀਡੀਆ ‘ਤੇ ਇਸ ਦਾ ਜਵਾਬ ਦਿੰਦੇ ਹੋਏ ਲਿਖਿਆ ਕਿ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਯਕੀਨੀ ਤੌਰ ‘ਤੇ ਦੇਸ਼ ਤੋਂ ਡਿਪੋਰਟ ਕੀਤਾ ਜਾਵੇਗਾ।
ਦੱਸ ਦੇਈਏ ਕਿ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਅਮਰੀਕਾ ‘ਚ ਦਾਖਲ ਹੋਣ ਤੋਂ ਰੋਕਣਾ ਟਰੰਪ ਪ੍ਰਸ਼ਾਸਨ ਲਈ ਵੱਡੀ ਚੁਣੌਤੀ ਬਣਨ ਵਾਲੀ ਹੈ। ਅੰਕੜਿਆਂ ਮੁਤਾਬਕ ਅਮਰੀਕਾ ਵਿਚ ਹਰ ਚੌਥਾ ਪ੍ਰਵਾਸੀ ਗੈਰ-ਕਾਨੂੰਨੀ ਹੈ। ਯੂਐਸ ਡਿਪਾਰਟਮੈਂਟ ਆਫ਼ ਹੋਮਲੈਂਡ ਸਕਿਓਰਿਟੀ ਦੇ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ 2020 ਤੋਂ ਬਾਅਦ ਦੇਸ਼ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ।
ਜ਼ਿਕਰਯੋਗ ਹੈ ਕਿ ਟਰੰਪ ਤੋਂ ਪਹਿਲਾਂ ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਵੀ ਕੈਨੇਡਾ ‘ਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਲੋਕਾਂ ਨੂੰ ਕੱਢਣ ਦੀ ਤਿਆਰੀ ਕਰ ਰਹੀ ਹੈ। ਟਰੂਡੋ ਸਰਕਾਰ ਦੇ ਮਾਰਕ ਮਿਲਰ ਨੇ ਕਿਹਾ ਕਿ ਕੈਨੇਡਾ ਵਿੱਚ ਸ਼ਰਣ ਲੈਣ ਦੇ ਚਾਹਵਾਨਾਂ ਵੱਲੋਂ ਸਰਕਾਰ ਕੋਲ ਆਉਣ ਵਾਲੀਆਂ ਅਰਜ਼ੀਆਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।