ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਜਿਸ ਵਿੱਚ ਸਰਕਾਰ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਰੱਦ ਕਰ ਸਕਦੀ ਹੈ। ਕਿਸਾਨ ਜਥੇਬੰਦੀਆਂ ਵਾਰ-ਵਾਰ ਇਸ ਖਰੜੇ ਨੂੰ ਰੱਦ ਕਰਨ ਦੀ ਮੰਗ ਕਰ ਰਹੀਆਂ ਹਨ। ਇਸ ਨਾਲ ਸਰਕਾਰ ‘ਤੇ ਦਬਾਅ ਪੈਦਾ ਹੋ ਰਿਹਾ ਹੈ। ਕਿਸਾਨ ਵਿਧਾਨ ਸਭਾ ਵਿੱਚ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ, ਜਿਸ ਖ਼ਿਲਾਫ਼ ਕਿਸਾਨਾਂ ਨੇ 5 ਮਾਰਚ ਨੂੰ ਚੰਡੀਗੜ੍ਹ ਵਿੱਚ ਪੱਕੇ ਮੋਰਚੇ ਦੀ ਚੇਤਾਵਨੀ ਵੀ ਦਿੱਤੀ ਹੈ। ਮੀਟਿੰਗ ਵਿੱਚ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੀ ਸਾਲ 2023-24 ਦੀ ਸਾਲਾਨਾ ਰਿਪੋਰਟ ਸਮੇਤ ਕਈ ਰਿਪੋਰਟਾਂ ਵੀ ਪੇਸ਼ ਕੀਤੀਆਂ ਜਾਣਗੀਆਂ।
ਇਸੇ ਤਰ੍ਹਾਂ ਕਮਿਸ਼ਨ ਦੀ ਸਾਲ 2022-23 ਦੀ ਸਾਲਾਨਾ ਲੇਖਾ ਸਟੇਟਮੈਂਟ ਅਤੇ ਆਡਿਟ ਰਿਪੋਰਟ, ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦੀ ਸਾਲ 2023-24 ਦੀ 14ਵੀਂ ਸਾਲਾਨਾ ਰਿਪੋਰਟ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੀ ਸਾਲ 2022-23 ਦੀ ਸਾਲਾਨਾ ਰਿਪੋਰਟ, ਸਾਲ 2017-18 ਲਈ ਪੰਜਾਬ ਰਾਜ ਸਿਵਲ ਸਪਲਾਈ ਕਾਰਪੋਰੇਸ਼ਨ ਲਿਮਟਿਡ ਦੀ 44ਵੀਂ ਸਾਲਾਨਾ ਰਿਪੋਰਟ, ਸਾਲ 2022-23 ਲਈ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੀ ਸਾਲਾਨਾ ਰਿਪੋਰਟ, ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ ਦੀ ਸਲਾਨਾ ਪ੍ਰਬੰਧਕੀ ਰਿਪੋਰਟ, ਸਾਲ 2023-24 ਲਈ ਪੰਜਾਬ ਰਾਜ ਡੈਮ ਸੇਫਟੀ ਆਰਗੇਨਾਈਜ਼ੇਸ਼ਨ ਦੀ ਸਾਲਾਨਾ ਰਿਪੋਰਟ ਸ਼ਾਮਲ ਹੈ। ਇਸੇ ਤਰ੍ਹਾਂ ਜਨਤਕ ਸੇਵਾਵਾਂ ਵਿੱਚ ਜਵਾਬਦੇਹੀ ਦੀ ਵੰਡ ਦੇ ਨਿਯਮਾਂ ਸਬੰਧੀ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਨਿਯਮ, ਇਸ ਤੋਂ ਇਲਾਵਾ, NICSI, NIC ਅਤੇ PESCO ਤੋਂ ਸਲਾਹਕਾਰ ਅਤੇ ਗੈਰ-ਕਸਲਟੈਂਸੀ ਸੇਵਾਵਾਂ ਲੈਣ ਬਾਰੇ 4 ਅਗਸਤ, 2023 ਦੇ ਆਦੇਸ਼ਾਂ ਨੂੰ ਵੀ ਸਦਨ ‘ਚ ਰੱਖਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।