ਕੋਰੋਨਾ ਵਾਇਰਸ : ਪਰਵਾਸੀ ਮਜ਼ਦੂਰਾਂ ਲਈ ਵਿਸੇਸ਼ ਟਰੇਨਾਂ ਸ਼ੁਰੂ

TeamGlobalPunjab
1 Min Read

ਨਵੀਂ ਦਿੱਲੀ: ਮਹਾਮਾਰੀ ਨਾਲ ਨਿਪਟਣ ਲਈ ਸੂਬਾ ਅਤੇ ਕੇਂਦਰ ਸਰਕਾਰ ਵੱਲੋਂ ਹਰ ਦਿਨ ਨਵੀਂ ਰਣਨੀਤੀ ਅਖਤਿਆਰ ਕੀਤੀ ਜਾ ਰਹੀ ਹੈ । ਇਸ ਦੌਰਾਨ ਜੋ ਲੋਕ ਆਪਣੇ ਘਰਾਂ ਤੋਂ ਦੂਰ ਬਾਹਰੀ ਸੂਬਿਆਂ ਵਿੱਚ ਫਸੇ ਹੋਏ ਹਨ ਸਰਕਾਰ ਵੱਲੋਂ ਉਨ੍ਹਾਂ ਨੂੰ ਵੀ ਮੁੜ ਉਨ੍ਹਾਂ ਦੇ ਘਰ ਪਹੁੰਚਾਉਣ ਦੇ ਯਤਨ ਕੀਤੇ ਜਾ ਰਹੇ ਹਨ । ਇਨ੍ਹਾਂ ਲੋਕਾਂ ਨੂੰ ਆਪੋ ਆਪਣੇ ਘਰ ਪਹੁੰਚਾਉਣ ਲਈ 222 ਸਪੈਸ਼ਲ ਟਰੇਨਾਂ ਚਲਾਈਆਂ ਗਈਆਂ ਹਨ ।

ਦਸ ਦੇਈਏ ਕਿ 2.5 ਲਖ ਦੇ ਕਰੀਬ ਲੋਕਾਂ ਵਲੋਂ ਇਸ ਸੇਵਾ ਦਾ ਲਾਭ ਲਿਆ ਗਿਆ ਹੈ । ਇਸ ਦੇ ਨਾਲ ਹੀ ਜੋ ਵਿਅਕਤੀ ਬਾਹਰ ਤੋਂ ਆ ਰਹੇ ਹਨ ਉਨ੍ਹਾਂ ਨੂੰ 14 ਦਿਨ ਲਈ ਇਕਾਂਤਵਾਸ ਵਿੱਚ ਰਖਿਆ ਗਿਆ ਹੈ ।ਇਸ ਤੋਂ ਬਾਅਦ ਉਨ੍ਹਾਂ ਨੂੰ ਇਕ ਵਾਰ ਫਿਰ ਤੋਂ ਟੈਸਟ ਕਰਵਾਇਆ ਜਾਵੇਗਾ ।

 

Share This Article
Leave a Comment