ਸੰਯੁਕਤ ਕਿਸਾਨ ਮੋਰਚਾ ਨੇ ਕੀਤਾ ਐਲਾਨ, ਕੇਂਦਰ ਨੇ 15 ਦਿਨਾਂ ‘ਚ ਮੰਗਾਂ ਨਾ ਮੰਨੀਆਂ ਤਾਂ ਤੇਜ਼ ਕਰਾਂਗੇ ਅੰਦੋਲਨ

Rajneet Kaur
2 Min Read

ਨਿਊਜ਼ ਡੈਸਕ: ਜੰਤਰ-ਮੰਤਰ ‘ਤੇ ਕਿਸਾਨ ਸੰਗਠਨਾਂ ਵੱਲੋਂ ਆਯੋਜਿਤ ਇਕ ਦਿਨ ਦੀ ਮਹਾਪੰਚਾਇਤ ਕੀਤੀ ਗਈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤਾ ਕਿ ਉਨ੍ਹਾਂ ਨੇ ਸਰਕਾਰ ਨੂੰ ਮੰਗਾਂ ਪੂਰੀਆਂ ਕਰਨ ਲਈ 15 ਦਿਨ ਦਾ ਸਮਾਂ ਦਿੱਤਾ ਹੈ ਤੇ ਜੇਕਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਹਨ ਤਾਂ 15 ਦਿਨ ਬਾਅਦ ਅੰਦੋਲਨ ਤੇਜ਼ ਹੋ ਸਕਦਾ ਹੈ।

ਲਖਮੀਪੁਰ ਖੀਰੀ ਕਤਲ ਕਾਂਡ ਵਿੱਚ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੀ ਗ੍ਰਿਫ਼ਤਾਰੀ ਸਮੇਤ ਕਿਸਾਨਾਂ ਦੀਆਂ ਕੁੱਲ ਨੌਂ ਮੰਗਾਂ ਕੇਂਦਰ ਸਰਕਾਰ ਤੋਂ ਮੰਨਵਾਉਣ ਲਈ ਇਹ ਮਹਾਪੰਚਾਇਤ ਕੀਤੀ ਗਈ।  ਸ੍ਰੀ ਡੱਲੇਵਾਲ ਨੇ ਮਹਾਪੰਚਾਇਤ ਵਿੱਚ ਕਰੀਬ 60 ਕਿਸਾਨ ਜਥੇਬੰਦੀਆਂ ਦੇ ਸ਼ਾਮਲ ਹੋਣ ਦਾ ਦਾਅਵਾ ਕੀਤਾ ਜਿਨ੍ਹਾਂ ਵਿੱਚ ਵਧੇਰੇ ਯੂਨੀਅਨਾਂ ਪੰਜਾਬ ਤੇ ਹਰਿਆਣਾ ਤੋਂ ਸਨ। ਉਧਰ, ਭਾਰਤੀ ਕਿਸਾਨ ਯੂਨੀਅਨ (ਚੜੂਨੀ) ਇਸ ਮਹਾਪੰਚਾਇਤ ਤੋਂ ਦੂਰ ਰਹੀ ।

ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚੇ ਨੇ ਸਪੱਸ਼ਟ ਕੀਤਾ ਕਿ ਜੰਤਰ-ਮੰਤਰ ’ਤੇ ਮਹਾਪੰਚਾਇਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਨਹੀਂ ਸੱਦੀ ਗਈ ਬਲਕਿ ਕੁੱਝ ਯੂਨੀਅਨਾਂ ਜੋ ਕਿ 2020-21 ਦੇ ਕਿਸਾਨ ਅੰਦੋਲਨ ਦਾ ਹਿੱਸਾ ਸਨ, ਉਨ੍ਹਾਂ ਵੱਲੋਂ ਕਰਵਾਈ ਗਈ ਹੈ ਜੋ ਕਿ ਆਪਣੇ ਆਪ ਨੂੰ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਦੱਸਦੀਆਂ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਇਸ ਦੀ ਅਗਵਾਈ ਕਰ ਰਹੀ ਸੀ ਅਤੇ ਸੰਯੁਕਤ ਕਿਸਾਨ ਮੋਰਚੇ ਦੀਆਂ ਬਾਕੀ ਯੂਨੀਅਨਾਂ ਇਸ ਦਾ ਹਿੱਸਾ ਨਹੀਂ ਹਨ।ਮਹਾਪੰਚਾਇਤ ਵੱਲੋਂ ਰਾਸ਼ਟਰਪਤੀ ਦੇ ਨਾਂ ਉਕਤ ਨੌਂ ਮੰਗਾਂ ਵਾਲਾ ਪੱਤਰ ਨਵੀਂ ਦਿੱਲੀ ਦੇ ਜ਼ਿਲ੍ਹਾ ਮਜਿਸਟਰੇਟ ਨੂੰ ਸੌਂਪਿਆ ਗਿਆ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment