ਚੰਡੀਗੜ੍ਹ: ਅੱਜ ਸੰਯੁਕਤ ਕਿਸਾਨ ਮੋਰਚੇ ਨੇ ਐਲਾਨ ਕੀਤਾ ਹੈ ਕਿ ਉਹ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਤਾਲਮੇਲ ਕਮੇਟੀ ਅੱਗੇ ਪੇਸ਼ ਨਹੀਂ ਹੋਵੇਗਾ। ਬੀਤੇ ਦਿਨੀਂ ਹਾਈ ਪਾਵਰ ਕਮੇਟੀ ਵੱਲੋਂ 3 ਤਾਰੀਕ ਨੂੰ ਪੰਚਕੂਲਾ ਵਿੱਚ ਹੋਣ ਵਾਲੀ ਮੀਟਿੰਗ ਲਈ ਸੰਯੁਕਤ ਕਿਸਾਨ ਮੋਰਚੇ ਨੂੰ ਸੱਦਾ ਦਿੱਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚੇ ਦਾ ਕਹਿਣਾ ਹੈ ਕਿ ਅਦਾਲਤ ਵੱਲੋਂ ਸ਼ੰਭੂ ਅਤੇ ਖਨੌਰੀ ਵਿੱਚ ਚੱਲ ਰਹੇ ਅੰਦੋਲਨ ਲਈ ਇਹ ਕਮੇਟੀ ਗਠਿਤ ਕੀਤੀ ਗਈ ਸੀ। ਉਸ ਮੋਰਚੇ ਦਾ SKM ਹਿੱਸਾ ਨਹੀਂ ਹੈ। ਇਸ ਲਈ ਉਹ ਮੀਟਿੰਗ ਵਿੱਚ ਸ਼ਾਮਿਲ ਨਹੀਂ ਹੋਣਗੇ।ਇਸ ਲਈ ਤਾਲਮੇਲ ਕਮੇਟੀ ਕਰਨ ਦਾ ਕੋਈ ਮਤਲਬ ਹੀ ਨਹੀਂ ਹੈ।
ਦੱਸਣਯੋਗ ਹੈ ਕਿ ਬੀਤੇ ਦਿਨੀਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਐਲਾਨ ਕੀਤਾ ਸੀ ਕਿ ਸੰਯੁਕਤ ਕਿਸਾਨ ਮੋਰਚਾ ਸੁਪਰੀਮ ਕੋਰਟ ਵੱਲੋਂ ਬਣਾਈ ਤਾਲਮੇਲ ਕਮੇਟੀ ਅੱਗੇ ਪੇਸ਼ ਹੋਵੇਗਾ ਅਤੇ ਕਮੇਟੀ ਅੱਗੇ ਫ਼ਸਲਾਂ ‘ਤੇ ਲਾਗਤ ਖ਼ਰਚੇ ਦਾ ਖਰੜਾ ਪੇਸ਼ ਕਰੇਗਾ ਪਰ ਅੱਜ ਮੋਰਚੇ ਦੇ ਆਗੂ ਇਹ ਕਹਿੰਦੇ ਹੋਏ ਪਿੱਛੇ ਹਟ ਗਏ ਕਿ ਉਨ੍ਹਾਂ ਦੀ ਖਨੌਰੀ ਤੇ ਸ਼ੰਭੂ ਬਾਰਡਰ ਤੇ ਚੱਲ ਰਹੇ ਅੰਦੋਲਨਾਂ ਵਿਚ ਜਦੋਂ ਕੋਈ ਭੂਮਿਕਾ ਹੀ ਨਹੀਂ ਤਾਂ ਕਮੇਟੀ ਅੱਗੇ ਪੇਸ਼ ਹੋਣ ਦਾ ਮਤਲਬ ਹੀ ਨਹੀਂ ਬਣਦਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।