20 ਸਾਲ ਦੀਆਂ ਅਮਰੀਕੀ ਫ਼ੌਜੀ ਮੁਹਿੰਮਾਂ ਤੋਂ ਬਾਅਦ ਅਫ਼ਗਾਨਿਸਤਾਨ ਤੋਂ ਅਮਰੀਕੀ ਫ਼ੌਜੀਆਂ ਦੀ ਵਾਪਸੀ ਹੋਈ ਪੂਰੀ

TeamGlobalPunjab
2 Min Read

ਵਾਸ਼ਿੰਗਟਨ : ਪੈਂਟਾਗਨ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ 20 ਸਾਲ ਦੀਆਂ ਅਮਰੀਕੀ ਫ਼ੌਜੀ ਮੁਹਿੰਮਾਂ ਤੋਂ ਬਾਅਦ ਅਫ਼ਗਾਨਿਸਤਾਨ ਤੋਂ ਅਮਰੀਕੀ ਫ਼ੌਜੀਆਂ ਦੀ ਵਾਪਸੀ ਪੂਰੀ ਹੋ ਗਈ ਹੈ। ਅਮਰੀਕੀ ਰੱਖਿਆ ਵਿਭਾਗ ਪੈਂਟਾਗਨ ਨੇ ਅਫ਼ਗਾਨਿਸਤਾਨ ਛੱਡਣ ਵਾਲੇ ਆਖਰੀ ਅਮਰੀਕੀ ਫੌਜੀ ਦੀ ਫੋਟੋ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਰਿਪੋਰਟ ਮੁਤਾਬਕ 30 ਅਗਸਤ ਦੀ ਦੇਰ ਰਾਤ ਕਰੀਬ ਇਕ ਵਜੇ ਆਖਰੀ ਅਮਰੀਕੀ ਜਹਾਜ਼ ਨੇ ਉਡਾਣ ਭਰੀ ਹੈ।

ਅਮਰੀਕਾ ਦਾ ਆਖਰੀ ਜਹਾਜ਼ ਸੀ -17 ਨੇ 30 ਅਗਸਤ ਦੀ ਦੁਪਹਿਰ ਨੂੰ ਕਾਬੁਲ ਦੇ ਹਾਮਿਦ ਕਰਜ਼ਈ ਹਵਾਈ ਅੱਡੇ ਤੋਂ ਉਡਾਣ ਭਰੀ, ਜਿਸ ਨਾਲ ਅਫਗਾਨਿਸਤਾਨ ਹੁਣ ਅਮਰੀਕੀ ਫੌਜਾਂ ਤੋਂ ਮੁਕਤ ਹੋ ਗਿਆ ਹੈ।

ਇਸ ਦੇ ਨਾਲ ਹੀ ਯੂਐੱਸ ਸੈਂਟਰਲ ਕਮਾਂਡ ਦੇ ਕਮਾਂਡਰ ਜਨਰਲ ਕੈਨੇਥ ਮੈਕੇਂਜੀ ਨੇ ਪੈਂਟਾਗਨ ਨਿਊਜ਼ ਕਾਨਫਰੰਸ ਦੌਰਾਨ ਅਫ਼ਗਾਨਿਸਤਾਨ ਤੋਂ ਅਮਰੀਕੀ ਵਾਪਸੀ ਨੂੰ ਪੂਰਾ ਕਰਨ ਦਾ ਐਲਾਨ ਕੀਤਾ। ਜਨਰਲ ਕੈਨੇਥ ਮੈਕੇਂਜੀ ਨੇ ਕਿਹਾ ਕਿ ਮੈਂ ਇੱਥੇ ਅਫ਼ਗਾਨਿਸਤਾਨ ਤੋਂ ਆਪਣੀ ਵਾਪਸੀ ਦੇ ਪੂਰਾ ਹੋਣ ਤੇ ਅਮਰੀਕੀ ਨਾਗਰਿਕਾਂ ਨੂੰ ਕੱਢਣ ਲਈ ਫ਼ੌਜੀ ਮਿਸ਼ਨ ਦੀ ਸਮਾਪਤੀ ਦਾ ਐਲਾਨ ਕਰਨ ਲਈ ਹਾਂ। ਮੈਕੇਂਜੀ ਨੇ ਦੱਸਿਆ ਕਿ ਆਖਰੀ ਅਮਰੀਕੀ ਸੀ-17 ਫ਼ੌਜੀ ਮੁਹਿੰਮ ਨੇ ਹਾਮਿਦ ਕਰਜ਼ਈ ਕੌਮਾਂਤਰੀ ਹਵਾਈ ਅੱਡੇ ਤੋਂ ਅੱਧੀ ਰਾਤ ਨੂੰ ਉਡਾਣ ਭਰੀ। ਉਨ੍ਹਾਂ ਕਿਹਾ ਤਾਲਿਬਾਨ ਦੋਵਾਂ ਧੜਿਆਂ ਵਿਚਕਾਰ ਡੂੰਘੀ ਦੁਸ਼ਮਣੀ ਦੇ ਬਾਵਜੂਦ ਨਿਕਾਸੀ ਤੇ ਅੰਤਿਮ ਉਡਾਣਾਂ ਦੇ ਸੰਚਾਲਨ ‘ਚ ਬੇੱਹਦ ਮਦਦਗਾਰ ਤੇ ਫਾਇਦੇਮੰਦ ਰਿਹਾ ਹੈ।

ਇਸ ਤੋਂ ਇਲਾਵਾ ਅਮਰੀਕਾ ਨੇ ਅਫ਼ਗਾਨਿਸਤਾਨ ‘ਚ ਆਪਣੀ ਰਾਜਨਾਇਕ ਮੌਜੂਦਗੀ ਵੀ ਖ਼ਤਮ ਕਰ ਦਿੱਤੀ ਹੈ ਤੇ ਉਹ ਕਤਰ ‘ਚ ਸ਼ਿਫਟ ਹੋ ਗਿਆ ਹੈ।  ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਿਲੰਕਨ ਦੇ ਹਵਾਲੇ ਨਾਲ ਇਹ ਗੱਲ ਆਖੀ। ਬਿਲੰਕਨ ਨੇ ਕਿਹਾ ਕਿ ਅਮਰੀਕਾ ਹਰ ਉਸ ਅਮਰੀਕੀ ਦੀ ਮਦਦ ਕਰਨ ਲਈ ਵਚਨਬੱਧ ਹੈ ਜੋ ਅਫ਼ਗਾਨਿਸਤਾਨ ਛੱਡਣਾ ਚਾਹੁੰਦਾ ਹੈ।

ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਦੱਸਿਆ ਕਿ ‘ਅਫਗਾਨਿਸਤਾਨ ਵਿੱਚ ਅਮਰੀਕਾ ਦੀ 20 ਸਾਲਾਂ ਦੀ ਫੌਜੀ ਮੌਜੂਦਗੀ ਖਤਮ ਹੋ ਗਈ ਹੈ।’ ਰਾਸ਼ਟਰਪਤੀ ਬਾਇਡਨ ਨੇ ਇਹ ਐਲਾਨ ਸਾਰੇ ਅਮਰੀਕੀ ਸੈਨਿਕਾਂ ਦੀ ਵਾਪਸੀ ਦੇ ਕੁਝ ਘੰਟਿਆਂ ਬਾਅਦ ਕੀਤਾ।ਉਨ੍ਹਾਂ ਕਿਹਾ ਕਿ ‘ਹੁਣ ਅਫਗਾਨਿਸਤਾਨ ਵਿੱਚ ਸਾਡੀ 20 ਸਾਲਾਂ ਦੀ ਫੌਜੀ ਮੌਜੂਦਗੀ ਖਤਮ ਹੋ ਗਈ ਹੈ।’ ‘ਬਾਇਡਨ ਨੇ ਅਫਗਾਨਿਸਤਾਨ ਛੱਡਣ ਲਈ ਹਥਿਆਰਬੰਦ ਫੌਜਾਂ ਦਾ ਧੰਨਵਾਦ ਕੀਤਾ। ਬਾਇਡਨ ਨੇ ਕਿਹਾ ਕਿ ਉਹ ਮੰਗਲਵਾਰ ਨੂੰ ਰਾਸ਼ਟਰ ਨੂੰ ਸੰਬੋਧਨ ਕਰਨਗੇ।

Share this Article
Leave a comment