Breaking News

ਸ਼੍ਰੋਮਣੀ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਹਾਕੀ ਮੁਕਾਬਲਿਆਂ ਦੌਰਾਨ ਦਰਜ ਕੀਤੀਆਂ ਜਿੱਤਾਂ

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਮੁਕਾਬਲਿਆਂ ਦੌਰਾਨ ਜਿੱਤਾਂ ਹਾਸਲ ਕਰਕੇ ਸਿੱਖ ਸੰਸਥਾ ਦਾ ਨਾਂ ਰੌਸ਼ਨ ਕੀਤਾ ਹੈ। ਹਾਲ ਹੀ ਵਿਚ ਹੋਈਆਂ 66ਵੀਆਂ ਪੰਜਾਬ ਰਾਜ ਸਕੂਲ ਖੇਡਾਂ ਵਿਚ 14 ਸਾਲ ਤੋਂ ਘੱਟ ਉਮਰ ਦੀ ਟੀਮ ਨੇ ਪਹਿਲਾ ਅਤੇ 19 ਸਾਲ ਤੱਕ ਦੇ ਖਿਡਾਰੀਆਂ ਦੀ ਹਾਕੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਜੇਤੂ ਚਿੰਨ੍ਹ ਲੈ ਕੇ ਪੁੱਜੇ ਹਾਕੀ ਟੀਮ ਦੇ ਸਲਾਹਕਾਰ ਸ. ਗੁਰਮੀਤ ਸਿੰਘ ਅਤੇ ਕੋਚਾਂ ਨੇ ਹਾਕੀ ਟੀਮ ਵੱਲੋਂ ਕੀਤੀਆਂ ਪ੍ਰਾਪਤੀਆਂ ਦਾ ਖੁਲਾਸਾ ਕੀਤਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਹਾਕੀ ਟੀਮ ਨੇ ਜਿਥੇ ਗੁਰਦਾਸਪੁਰ ਵਿਖੇ ਹੋਏ ਆਲ ਇੰਡੀਆ ਹਾਕੀ ਗੋਲਡ ਕੱਪ ਵਿਚ ਜਿੱਤ ਪ੍ਰਾਪਤ ਕੀਤੀ, ਉਥੇ ਹੀ 66ਵੀਆਂ ਪੰਜਾਬ ਰਾਜ ਸਕੂਲ ਖੇਡਾਂ ਵਿਚ ਅੰਡਰ-14 ਟੀਮ ਨੇ ਪਹਿਲਾ ਸਥਾਨ ਅਤੇ ਅੰਡਰ-19 ਟੀਮ ਨੇ ਵੀ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਬਜੀਦਪੁਰ ਫਿਰੋਜਪੁਰ ਵਿਖੇ ਹੋਈਆਂ ਇੰਟਰ ਪੰਜਾਬ ਹਾਕੀ ਅਕੈਡਮੀਆਂ ਦੇ ਮੁਕਾਬਲੇ ਵਿਚ ਵੀ ਅੰਡਰ-16 ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸ਼੍ਰੋਮਣੀ ਕਮੇਟੀ ਦਾ ਮਾਣ ਵਧਾਇਆ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸਿੱਖ ਸੰਸਥਾ ਵੱਲੋਂ ਤਿਆਰ ਕੀਤੀ ਗਈ ਸਾਬਤ ਸੂਰਤ ਸਿੱਖ ਖਿਡਾਰੀਆਂ ਦੀ ਹਾਕੀ ਟੀਮ ਵੱਡੀਆਂ ਪ੍ਰਾਪਤੀਆਂ ਕਰ ਰਹੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੀ ਹਾਕੀ ਟੀਮ ’ਚ ਸ਼ਾਮਲ ਖਿਡਾਰੀਆਂ ਦੀ ਪ੍ਰਸ਼ੰਸਾ ਕੀਤੀ ਅਤੇ ਖਿਡਾਰੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਨਾਲ ਖੇਡਣ ਲਈ ਉਤਸ਼ਾਹਤ ਕੀਤਾ।

Check Also

ਆਪ’ ਨੇ ਵਿਧਾਨ ਸਭਾ ਸਟਿੱਕਰਾਂ ਦੀ ਦੁਰਵਰਤੋਂ ਕਰਨ ਲਈ ਕਾਂਗਰਸ ਅਤੇ ਅਕਾਲੀ ਦਲ ਦੇ ਸਾਬਕਾ ਵਿਧਾਇਕਾਂ ‘ਤੇ ਸਾਧਿਆ ਨਿਸ਼ਾਨਾ

ਚੰਡੀਗੜ੍ਹ: ਵਿਧਾਨ ਸਭਾ ਦੇ ਸਟਿੱਕਰਾਂ ਅਤੇ ਇਸ ਦੀਆਂ ਸ਼ਕਤੀਆਂ ਦੀ ਦੁਰਵਰਤੋਂ ਕਰਨ ਲਈ ਕਾਂਗਰਸ ਅਤੇ …

Leave a Reply

Your email address will not be published. Required fields are marked *