ਆਦਿਵਾਸੀ ਨੌਜਵਾਨ ‘ਤੇ ਪਿਸ਼ਾਬ ਕਰਦੇ ਨੇਤਾ ਦਾ ਵੀਡੀਓ ਵਾਇਰਲ, ਸੀਐੱਮ ਸ਼ਿਵਰਾਜ ਨੇ ਕਿਹਾ ਅਪਰਾਧੀ ‘ਤੇ ਲਗਾਇਆ ਜਾਵੇ NSA

Rajneet Kaur
2 Min Read

ਭੋਪਾਲ: ਆਦਿਵਾਸੀ ਭਾਈਚਾਰੇ ਦੇ ਲੋਕ ਅੱਜ ਵੀ ਤਸ਼ੱਦਦ ਸਹਿ ਰਹੇ ਹਨ। ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਇਕ ਸ਼ਰਾਬੀ ਵਿਅਕਤੀ ਪੌੜੀਆਂ ‘ਤੇ ਬੈਠੇ ਦੂਜੇ ਵਿਅਕਤੀ ‘ਤੇ ਪਿਸ਼ਾਬ ਕਰਦਾ ਨਜ਼ਰ ਆ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਘਿਨਾਉਣੇ ਅਪਰਾਧ ਨੂੰ ਅੰਜਾਮ ਦੇਣ ਵਾਲਾ ਵਿਅਕਤੀ ਭਾਜਪਾ ਦਾ ਆਗੂ  ਹੈ। ਉਸ ਨੇ ਬੈਠੇ ਕਿਸੇ ਗਰੀਬ ਤੇ ਲਾਚਾਰ ਨੌਜਵਾਨ ‘ਤੇ ਪਿਸ਼ਾਬ ਕਰ ਦਿੱਤਾ। ਇਹ ਵੀਡੀਓ ਕਦੋਂ ਅਤੇ ਕਿੱਥੇ ਦਾ ਹੈ, ਇਸ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ।

ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਵਾਇਰਲ ਹੁੰਦਿਆ ਹੀ ਲੋਕਾਂ ਨੇ ਦੋਸ਼ੀਆਂ ਨੂੰ ਛੇਤੀ ਤੋਂ ਛੇਤੀ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ। ਕਾਂਗਰਸ ਪਾਰਟੀ ਦੇ ਮੱਧ ਪ੍ਰਦੇਸ਼ ਪ੍ਰਧਾਨ ਅਰੁਣ ਯਾਦਵ ਨੇ ਵੀਡੀਓ ਟਵੀਟ ਕਰਕੇ ਸੂਬੇ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਨਿਸ਼ਾਨੇ ‘ਤੇ ਲਿਆ ਹੈ। ਉਨ੍ਹਾਂ ਕਿਹਾ ਹੈ ਕਿ ਸ਼ਿਵਰਾਜ ਸਿੰਘ ਚੌਹਾਨ ਅਤੇ ਨਰੋਤਮ ਮਿਸ਼ਰਾ ਸਿਰਫ਼ ਬੋਲਦੇ ਹੀ ਹਨ। ਉਹ ਅੱਗੇ ਲਿਖਦੇ ਹਨ ਕਿ ਭਾਜਪਾ ਦੇ ਰਾਜ ਵਿੱਚ ਆਦਿਵਾਸੀ ਭਰਾਵਾਂ ਦੀ ਇੱਜ਼ਤ ਕਿਵੇਂ ਕੀਤੀ ਜਾ ਰਹੀ ਹੈ।ਕਾਂਗਰਸ ਨੇਤਾ ਯਾਦਵ ਨੇ ਆਪਣੇ ਟਵੀਟ ‘ਚ ਦੋਸ਼ੀਆਂ ਦੀ ਗ੍ਰਿਫਤਾਰੀ ਨਾ ਹੋਣ ‘ਤੇ ਸਵਾਲ ਚੁੱਕੇ ਹਨ। ਇਹ ਵੀ ਪੁੱਛਿਆ ਕਿ ਕੀ ਪੁਲਿਸ ਨੇ ਇਸ ਵਿਅਕਤੀ ਨੂੰ ਇਸ ਲਈ ਗ੍ਰਿਫਤਾਰ ਨਹੀਂ ਕੀਤਾ, ਕਿਉਂਕਿ ਉਹ ਵਿਧਾਇਕ ਦਾ ਨੁਮਾਇੰਦਾ ਹੈ।

ਇਸ ਮੁਲਜ਼ਮ ਬਾਰੇ ਮੱਧ ਪ੍ਰਦੇਸ਼ ਦੇ ਸਿੱਧੀ ਜ਼ਿਲ੍ਹੇ ਦੇ ਵਿਧਾਇਕ ਕੇਦਾਰਨਾਥ ਸ਼ੁਕਲਾ ਦੇ ਪੁੱਤਰ ਗੁਰੂਦੱਤ ਸ਼ਰਨ ਸ਼ੁਕਲਾ ਨੇ ਕਿਹਾ ਕਿ ਇਹ ਮੁਲਜ਼ਮ ਭਾਜਪਾ ਦਾ ਅਹੁਦੇਦਾਰ ਨਹੀਂ ਹੈ ਅਤੇ ਉਸ ਤੋਂ ਪਹਿਲਾਂ ਹੀ ਅਸਤੀਫ਼ਾ ਲੈ ਲਿਆ ਗਿਆ ਸੀ।

ਸੂਬੇ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸਿੱਧੀ ਜ਼ਿਲ੍ਹੇ ਦੀ ਇਸ ਵਾਇਰਲ ਵੀਡੀਓ ਦਾ ਨੋਟਿਸ ਲਿਆ ਹੈ। ਨਾਲ ਹੀ ਹਦਾਇਤ ਕੀਤੀ ਹੈ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਸੀਐਮ ਸ਼ਿਵਰਾਜ ਨੇ ਦੋਸ਼ੀ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਅਤੇ ਐਨਐਸਏ ਲਗਾਉਣ ਦੀ ਗੱਲ ਕਹੀ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment