ਵਿਜੀਲੈਂਸ ਬਿਊਰੋ ਨੇ ਬਿੱਲ ਕਲਰਕ ਨੂੰ ਡਰਾਈਵਰ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

Rajneet Kaur
2 Min Read

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਰੋਡਵੇਜ਼ ਦਫ਼ਤਰ ਅੰਮ੍ਰਿਤਸਰ-2 ਵਿਖੇ ਤਾਇਨਾਤ ਬਿੱਲ ਕਲਰਕ ਹਰਦਿਆਲ ਸਿੰਘ ਨੂੰ ਡਰਾਈਵਰ ਸਾਹਿਬ ਸਿੰਘ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕਰਲਿਆ ਹੈ।  ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਹਰੀਕੇ ਦੇ ਰਹਿਣ ਵਾਲੇ ਸਾਹਿਬ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਪੰਜਾਬ ਰੋਡਵੇਜ਼ ਅੰਮ੍ਰਿਤਸਰ-2 ਵਿਖੇ ਬਤੌਰ ਡਰਾਈਵਰ ਕੰਮ ਕਰਦਾ ਹੈ ਅਤੇ ਉਸ ਨੇ ਵਿਭਾਗ ਤੋਂ ਮਨਜ਼ੂਰੀ ਲੈ ਕੇ 12 ਤੋਂ 23 ਜੂਨ ਤੱਕ ਐੱਲਟੀਸੀ ਛੁੱਟੀ ਲਈ ਸੀ।

ਉਨ੍ਹਾਂ ਦੋਸ਼ ਲਾਇਆ ਕਿ ਉਕਤ ਬਿੱਲ ਕਲਰਕ ਨੇ ਐਲਟੀਸੀ ਛੁੱਟੀ ਦਾ ਬਿੱਲ ਖ਼ਜ਼ਾਨੇ ਵਿੱਚ ਭੇਜਣ ਬਦਲੇ 10,000 ਰੁਪਏ ਰਿਸ਼ਵਤ ਮੰਗੀ ਸੀ ਅਤੇ ਉਸ (ਸ਼ਿਕਾਇਤਕਰਤਾ) ਦੇ ਵਾਰ-ਵਾਰ ਬੇਨਤੀ ਕਰਨ ’ਤੇ ਉਹ 5000 ਰੁਪਏ ਰਿਸ਼ਵਤ ਬਦਲੇ ਬਿੱਲ ਭੇਜਣ ਲਈ ਰਾਜ਼ੀ ਹੋ ਗਿਆ। ਉਨ੍ਹਾਂ ਦਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਬਿੱਲ ਕਲਰਕ ਹਰਦਿਆਲ ਸਿੰਘ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਬਿੱਲ ਕਲਰਕ ਹਰਦਿਆਲ ਸਿੰਘ ਖਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਕੇਸ ਦਰਜ ਕੀਤਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment