ਵਿਜੀਲੈਂਸ ਬਿਊਰੋ ਨੇ  ਰਿਸ਼ਵਤ ਲੈਣ ਦੇ ਦੋਸ਼ ‘ਚ ਸਹਾਇਕ ਸਬ-ਇੰਸਪੈਕਟਰ ਨੂੰ ਕੀਤਾ ਗ੍ਰਿਫ਼ਤਾਰ

Rajneet Kaur
2 Min Read

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ  ਰਿਸ਼ਵਤ ਲੈਣ ਦੇ ਦੋਸ਼ ‘ਚ ਸਹਾਇਕ ਸਬ-ਇੰਸਪੈਕਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਲੁਧਿਆਣਾ ਦੇ ਥਾਣਾ ਡੇਹਲੋਂ ਵਿੱਖੇ ਤਾਇਨਾਤ ASI ਦਲਜੀਤ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਣ ਦੇ ਇਲਜ਼ਾਮ ਸਾਬਿਤ ਹੋਣ ਤੇ ਹਿਰਾਸਤ ‘ਚ ਲਿਆ ਗਿਆ ਹੈ। ਦਸ ਦਈਏ ਕਿ ਸ਼ਿਕਾਇਤਕਰਤਾ ਚੰਦਨਪ੍ਰੀਤ ਸਿੰਘ ਨੇ ਮਾਮਲੇ ਸਬੰਧੀ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਸੀ।

ਸ਼ਿਕਾਇਤਕਰਤਾ ਨੇ ਆਪਣੀ ਆਨ ਲਾਈਨ ਸ਼ਿਕਾਇਤ ਵਿੱਚ ਇਲਜ਼ਾਮ ਲਗਾਇਆ ਕਿ ਪੁਲਿਸ ਮੁਲਾਜ਼ਮ ਨੇ ਥਾਣਾ ਡੇਹਲੋਂ ਵਿੱਖੇ ਦਰਜ ਇੱਕ ਪੁਲਿਸ ਕੇਸ ਵਿੱਚ ਉਸਦੀ ਹਾਈਕੋਰਟ ਦੇ ਅੰਤਰਿਮ ਹੁਕਮਾਂ ਅਨੁਸਾਰ ਜ਼ਮਾਨਤ ਹੋਣ ਤੇ ਤਫ਼ਤੀਸ਼ ਵਿੱਚ ਸ਼ਾਮਿਲ ਕਰਾਉਣ ਲਈ ਪਹਿਲਾਂ ਹੀ ਉਸ ਤੋਂ 5,000 ਰੁਪਏ ਰਿਸ਼ਵਤ ਹਾਸਿਲ ਕਰ ਲਈ ਹੈ । ਜਿਸ ਤੋਂ ਬਾਅਦ ਉਸਨੂੰ ਧਮਕਾਉਂਦਿਆਂ SHO ਡੇਹਲੋਂ 25,000 ਰੁਪਏ ਹੋਰ ਰਿਸ਼ਵਤ ਦੇਣ ਦੀ ਮੰਗ ਕਰ ਰਿਹਾ ਹੈ।

ਸ਼ਿਕਾਇਤਕਰਤਾ ਨੇ ਅੱਗੇ ਦਸਿਆ ਕਿ SHO ਡੇਹਲੋਂ ਨੇ ਉਸਨੂੰ ਕਿਹਾ ਕਿ ਜੇਕਰ ਉਸਨੇ 25000 ਰੁਪਏ ਨਾ ਅਦਾ ਕੀਤੇ ਤਾਂ ਉਸਦੀ ਜ਼ਮਾਨਤ ਰੱਦ ਕਰਵਾ ਦਿੱਤੀ ਜਾਵੇਗੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੇ ਪੈਸੇ ਦੀ ਅਦਾਇਗੀ ਸਬੰਧੀ ASI ਨਾਲ ਗੱਲਬਾਤ ਨੂੰ ਰਿਕਾਰਡ ਕਰ ਲਿਆ ਸੀ, ਜੋ ਕਿ ਉਸਨੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪੀ ਦਿੱਤੀ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ASI ਨੂੰ ਚੰਦਨਪ੍ਰੀਤ ਸਿੰਘ ਵਾਸੀ ਦੋਰਾਹਾ ਕਸਬਾ ਜ਼ਿਲ੍ਹਾ ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment