ਸਿੱਖਿਆ ਵਿਭਾਗ ਦੇ ਕਲਰਕ ਵੱਲੋਂ ਦੋ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਸ ਬਿਉਰੋ ਨੇ ਕੀਤੀ FIR ਦਰਜ

Rajneet Kaur
2 Min Read

ਚੰਡੀਗੜ : ਪੰਜਾਬ ਵਿਜੀਲੈਸ ਬਿਉਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਜਿਲਾ ਸਿੱਖਿਆ ਅਫਸਰ (ਸੈਕੰਡਰੀ) ਫਾਜਿਲਕਾ ਵਿਖੇ ਤਾਇਨਾਤ ਕਲਰਕ ਸੁਖਵਿੰਦਰ ਸਿੰਘ ਖਿਲਾਫ਼ 2,000 ਰੁਪਏ ਰਿਸ਼ਵਤ ਹਾਸਲ ਕਰਨ ਦੇ ਦੋਸ਼ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

ਵਿਜੀਲੈਂਸ ਦੇ ਇਕ ਬੁਲਾਰੇ ਨੇ  ਦੱਸਿਆ ਕਿ ਸ਼ਿਕਾਇਤਕਰਤਾ ਅੰਕੁਰ ਗੋਇਲ ਵਾਸੀ ਨਵੀਂ ਆਬਾਦੀ ਅਬੋਹਰ, ਜ਼ਿਲ੍ਹਾ ਫਾਜ਼ਿਲਕਾ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਗਈ ਸੀ।  ਜਾਂਚ ਰਿਪੋਰਟ ਤਿਆਰ ਹੋਣ ਦੇ ਬਾਅਦ ਦੋਸ਼ੀ ਸੁਖਵਿੰਦਰ ਸਿੰਘ ਖਿਲਾਫ ਵਿਜੀਲੈਂਸ ਬਿਊਰੋ ਦੇ ਫਿਰੋਜ਼ਪੁਰ ਥਾਣੇ ਵਿਚ ਮਾਮਲਾ ਦਰਜ ਕੀਤਾ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ਵਿਚ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੀ ਦਾਦੀ ਸ਼ੰਕੁਤਲਾ ਦੇਵੀ ਸਿੱਖਿਆ ਵਿਭਾਗ ਤੋਂ ਸੇਵਾਦਾਰਨੀ ਦੇ ਅਹੁਦੇ ਤੋਂ ਰਿਟਾਇਰਡ ਹੋਈ ਸੀ ਤੇ ਹਾਈਕੋਰਟ ਦੇ ਹੁਕਮ ਦੇ ਬਾਵਜੂਦ ਵਿਭਾਗ ਵੱਲੋਂ ਹੁਣ ਤੱਕ ਉਨ੍ਹਾਂ ਦੀ ਪੈਨਸ਼ਨ ਨਹੀਂ ਲਗਾਈ ਗਈ ਸੀ।

ਇਸ ਸਬੰਧੀ ਸੁਖਵਿੰਦਰ ਸਿੰਘ ਕਲਰਕ ਨੇ ਪੈਨਸ਼ਨ ਲਗਾਏ ਜਾਣ ਲਈ ਐੱਲ. ਏ. ਤੇ ਡਿਪਟੀ ਡੀ. ਓ. ਦੇ ਨਾਂ ‘ਤੇ 2000 ਰੁਪਏ ਦੀ ਰਿਸ਼ਵਤ ਮੰਗੀ ਜਿਸ ਦੇ ਬਾਅਦ ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਇਹ ਰਕਮ ਉਕਤ ਦੋਸ਼ੀ ਦੇ ਮੋਬਾਈਲ ਨੰਬਰ ‘ਤੇ ਗੂਗਲ ਪੇ ਕਰ ਦਿੱਤੀ ਤੇ ਪੂਰੀ ਗੱਲਬਾਤ ਨੂੰ ਫੋਨ ‘ਤੇ ਰਿਕਾਰਡ ਕਰ ਲਿਆ। ਇਸ ਦੇ ਬਾਅਦ ਵਿਜੀਲੈਂਸ ਨੇ ਸ਼ਿਕਾਇਤ ਦੇ ਆਧਾਰ ‘ਤੇ ਜਾਂਚ ਰਿਪੋਰਟ ਤਿਆਰ ਕਰਕੇ ਇਹ ਮਾਮਲਾ ਦਰਜ ਕਰ ਲਿਆ ਹੈ।

- Advertisement -

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment