ਚੰਡੀਗੜ੍ਹ: ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਲਾਕ’ ਰਿਲੀਜ਼ ਹੋ ਗਿਆ ਹੈ। ਜਿਸ ਕਾਰਨ ਮੂਸੇਵਾਲੇ ਦੇ ਪ੍ਰਸ਼ੰਸਕ ਕਾਫੀ ਖੁਸ਼ ਹਨ। ਗੀਤ ਦੇ ਰਿਲੀਜ਼ ਹੋਣ ਦੇ 30 ਮਿੰਟਾਂ ਦੇ ਅੰਦਰ ਹੀ 50 ਲੱਖ ਲੋਕ ਇਸ ਨੂੰ ਦੇਖ ਚੁੱਕੇ ਹਨ। ਜਦੋਂ ਕਿ ਇੱਕ ਹਫ਼ਤਾ ਪਹਿਲਾਂ ਰਿਲੀਜ਼ ਹੋਏ ਟੀਜ਼ਰ ਨੂੰ ਵੀ ਜ਼ਬਰਦਸਤ ਹੁੰਗਾਰਾ ਮਿਲਿਆ ਸੀ। ਸਿੱਧੂ ਦੇ ਨਵੇਂ ਗੀਤ ਲਾਕ ‘ਚ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਦਿਖਾਇਆ ਗਿਆ ਹੈ, ਜਿਸ ‘ਚ ਉਨ੍ਹਾਂ ਨੂੰ ਹੀਰੋ ਵਜੋਂ ਪੇਸ਼ ਕੀਤਾ ਗਿਆ ਹੈ। ਗੀਤ ਦੇ ਨਿਰਮਾਤਾ ਦਿ ਕਿਡ ਕੰਪਨੀ ਪਹਿਲਾਂ ਹੀ ਸਿੱਧੂ ਮੂਸੇਵਾਲੇ ਦੇ ਕਈ ਗੀਤ ਰਿਲੀਜ਼ ਕਰ ਚੁੱਕੀ ਹੈ।
ਸਿੱਧੂ ਮੂਸੇਵਾਲੇ ਦੇ ਸਾਲ 2022 ਵਿੱਚ ਦੁਨੀਆ ਨੂੰ ਅਲਵਿਦਾ ਕਹਿਣ ਤੋਂ ਇੱਕ ਮਹੀਨੇ ਬਾਅਦ ਉਸਦਾ ਗੀਤ SYL ਆਇਆ। ਜਦੋਂਕਿ ਗੀਤ ਵਾਰ ਇਸੇ ਸਾਲ ਨਵੰਬਰ ਮਹੀਨੇ ਰਿਲੀਜ਼ ਹੋਇਆ ਸੀ। ਇਸ ਤੋਂ ਬਾਅਦ ਸਾਲ 2023 ‘ਚ ਵਾਰ, ਚੋਰਨੀ, ਵਾਚਆਊਟ ਵਰਗੇ ਗੀਤ ਰਿਲੀਜ਼ ਹੋਏ। ਸਾਲ 2024 ਵਿੱਚ ਡਰਿੱਪੀ ਗੀਤ ਆਇਆ, ਫਿਰ 410 ਅਤੇ ਅਟੈਚਡ ਗੀਤ ਆਏ। ਹੁਣ 2025 ‘ਚ ਗੀਤ ਲਾਕ ਰਿਲੀਜ਼ ਹੋ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।