ਪੰਜਾਬ ‘ਚ ਮੌਸਮ ਨੇ ਲਈ ਕਰਵਟ, IMD ਵੱਲੋਂ ਅਗਲੇ ਦੋ ਦਿਨਾਂ ਲਈ ਓਰੇਂਜ ਅਲਰਟ ਜਾਰੀ

Rajneet Kaur
2 Min Read

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ‘ਚ ਮੰਗਲਵਾਰ ਨੂੰ ਗਰਮੀ ਤੇ ਹੁੰਮਸ ਭਰੇ ਦਿਨ ਤੋਂ ਬਾਅਦ ਲੋਕਾਂ ਨੂੰ ਥੋੜੀ ਰਾਹਤ ਮਿਲ ਗਈ ਹੈ।  ਮੌਸਮ ਵਿਭਾਗ  ਨੇ ਅਗਲੇ ਦੋ ਦਿਨਾਂ ਲਈ ਓਰੈਂਜ ਅਲਰਟ ਜਾਰੀ ਕੀਤਾ ਹੈ। ਪੰਜਾਬ ਅਤੇ ਰਾਜਸਥਾਨ ਤੋਂ ਲੈ ਕੇ ਯੂਪੀ-ਬਿਹਾਰ ਤੱਕ ਉੱਤਰ-ਪੱਛਮੀ ਰਾਜਾਂ ਵਿੱਚ ਤੇਜ਼ ਗਰਜ, ਮੀਂਹ ਅਤੇ ਗੜੇਮਾਰੀ ਦੀ ਚੇਤਾਵਨੀ  ਦਿੱਤੀ ਹੈ।

IMD ਦੇ ਅਨੁਸਾਰ, ਇੱਕ ਸਰਗਰਮ ਪੱਛਮੀ ਗੜਬੜੀ 23 ਤੋਂ 26 ਮਈ ਤੱਕ ਉੱਤਰੀ ਖੇਤਰ ਵਿੱਚ ਜਾਣ ਦੀ ਬਹੁਤ ਸੰਭਾਵਨਾ ਹੈ। ਅਰਬ ਸਾਗਰ ਦੇ ਨਾਲ-ਨਾਲ ਬੰਗਾਲ ਦੀ ਖਾੜੀ ਤੋਂ ਆਉਣ ਵਾਲੀ ਠੰਡੀ ਹਵਾ ਕਾਰਨ ਵਾਯੂਮੰਡਲ ‘ਚ ਨਮੀ ਵਧਣ ਦੀ ਸੰਭਾਵਨਾ ਹੈ, ਜਿਸ ਨਾਲ ਬਾਰਿਸ਼ ਦੀ ਸੰਭਾਵਨਾ ਹੋਰ ਵਧ ਗਈ ਹੈ।

ਦਸ ਦਈਏ ਕਿ ਪੰਜਾਬ ਦਾ ਫਰੀਦਕੋਟ 44.1 ਡਿਗਰੀ ਨਾਲ ਸਭ ਤੋਂ ਗਰਮ ਰਿਹਾ। ਹਰਿਆਣਾ ‘ਚ ਹਿਸਾਰ, ਝੱਜਰ ਅਤੇ ਜੀਂਦ ‘ਚ ਦਿਨ ਦਾ ਤਾਪਮਾਨ 45 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ। ਝੱਜਰ ਵਿੱਚ ਸਭ ਤੋਂ ਵੱਧ 45.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਹਿਮਾਚਲ ਵਿੱਚ ਦਿਨ ਭਰ ਧੁੱਪ ਛਾਈ ਰਹੀ। ਇਸ ਦੇ ਨਾਲ ਹੀ ਵੈਸਟਰਨ ਡਿਸਟਰਬੈਂਸ ਕਾਰਨ ਦੇਰ ਸ਼ਾਮ ਨੂੰ ਅਚਾਨਕ ਬੱਦਲ ਛਾਏ ਰਹੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

 

Share this Article
Leave a comment