ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਮੌਸਮ ਨੇ ਲਈ ਕਰਵਟ

Rajneet Kaur
1 Min Read

ਚੰਡੀਗੜ੍ਹ: ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ 17 ਤੋਂ 21 ਮਾਰਚ ਤੱਕ ਮੀਂਹ ਦੀ ਸੰਭਾਵਨਾ ਪ੍ਰਗਟਾਈ ਹੈ। ਅੱਜ ਪੰਜਾਬ ਦੇ ਕਈ  ਹਿੱਸਿਆਂ ‘ਚ ਬਾਰਿਸ਼ ਹੋਈ। ਹਰਿਆਣਾ, ਪੰਜਾਬ ਤੇ ਚੰਡੀਗੜ੍ਹ ਦੇ ਮੌਸਮ ‘ਚ ਲਗਾਤਾਰ ਬਦਲਾਅ ਹੋ ਰਿਹਾ ਹੈ।  ਪੰਜਾਬ ਵਿਚ ਅਗਲੇ ਚਾਰ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। IMD ਅਨੁਸਾਰ ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਸੂਬੇ ਦੀਆਂ ਕੁਝ ਥਾਵਾਂ ‘ਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ ਤੇ ਮੀਂਹ  ਪਵੇਗਾ ।  19 ਤੇ 20 ਮਾਰਚ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ‘ਚ ਮੌਸਮ ਦੇ ਮਿਜਾਜ਼ ਵਿਗੜੇ ਰਹਿਣਗੇ।

ਇਸ ਤਰ੍ਹਾਂ ਹਰਿਆਣਾ ਦੇ 18 ਜ਼ਿਲ੍ਹਿਆਂ ਪੰਚਕੂਲਾ, ਅੰਬਾਲਾ, ਯਮੁਨਾਨਗਰ, ਕਰਨਾਲ, ਮਹਿੰਦਰਗੜ੍ਹ, ਰੇਵਾੜੀ, ਝੱਜਰ, ਗੁਰੂਗ੍ਰਾਮ, ਨੂੰਹ ਫਰੀਦਾਬਾਦ, ਰੋਹਤਕ, ਸੋਨੀਪਤ, ਪਾਨੀਪਤ, ਸਿਰਸਾ, ਫਤਿਆਬਾਦ, ਹਿਸਾਰ ਤੇ ਚਰਖੀ ਦਾਦਰੀ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਥਾਵਾਂ ‘ਤੇ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment