ਚੰਡੀਗੜ੍ਹ: ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਦੇ ਮੌਸਮ ਨੇ ਇਕ ਵਾਰ ਫਿਰ ਆਪਣਾ ਰੁਖ ਬਦਲ ਲਿਆ ਹੈ। ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਐਤਵਾਰ ਨੂੰ ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਠੰਢ ਨੇ ਜ਼ੋਰ ਫੜਿਆ ਅਤੇ ਗੁਰਦਾਸਪੁਰ ਵਿੱਚ ਘੱਟੋ-ਘੱਟ ਤਾਪਮਾਨ 5.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਹਾੜਾਂ ਉਤੇ ਮੀਂਹ, ਬਰਫਬਾਰੀ ਅਤੇ ਨਵੀਂ ਪੱਛਮੀ ਗੜਬੜੀ ਦੇ ਆਉਣ ਨਾਲ ਮੌਸਮ ਦਾ ਮਿਜਾਜ਼ ਬਦਲਣਾ ਸ਼ੁਰੂ ਹੋ ਗਿਆ ਹੈ।
ਪਟਿਆਲਾ ਵਿੱਚ ਪਾਰਾ 6.7 ਡਿਗਰੀ ਸੈਲਸੀਅਸ ਅਤੇ ਲੁਧਿਆਣਾ ਵਿੱਚ 7.1 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਹਰਿਆਣਾ ਵਿੱਚ ਹਿਸਾਰ ਵਿੱਚ ਘੱਟੋ-ਘੱਟ ਤਾਪਮਾਨ 6.2 ਡਿਗਰੀ, ਕਰਨਾਲ ਵਿੱਚ 6.6 ਡਿਗਰੀ, ਰੋਹਤਕ ਵਿੱਚ 7.4 ਡਿਗਰੀ ਅਤੇ ਨਾਰਨੌਲ ਵਿੱਚ 7.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਸ ਕਾਰਨ ਹਰਿਆਣਾ, ਰਾਜਸਥਾਨ, ਪੰਜਾਬ ਅਤੇ ਪੱਛਮੀ ਯੂਪੀ ਦੇ ਆਸਪਾਸ ਠੰਢ ਤੇਜ਼ੀ ਨਾਲ ਵਧ ਰਹੀ ਹੈ।ਪੰਜਾਬ ਤੇ ਹਰਿਆਣਾ ਦੇ ਨਾਲ ਲੱਗਦੇ ਪਹਾੜੀ ਇਲਾਕੇ ਵਿੱਚ ਠੰਢ ਦੇ ਜ਼ੋਰ ਫੜਨ ਨਾਲ ਮੈਦਾਨੀ ਇਲਾਕਿਆਂ ’ਚ ਵੀ ਠੰਢ ਵਧ ਗਈ ਹੈ। ਮੈਦਾਨੀ ਇਲਾਕਿਆਂ ਵਿੱਚ ਸੀਤ ਲਹਿਰ ਚੱਲਣ ਕਾਰਨ ਠੰਢ ਜ਼ੋਰ ਫੜਦੀ ਜਾ ਰਹੀ ਹੈ ਅਤੇ ਪਾਰਾ ਲਗਾਤਾਰ ਡਿੱਗ ਰਿਹਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।