ਨਿਊਜ਼ ਡੈਸਕ: ਦੱਖਣੀ ਅਫਰੀਕਾ ਦੇ ਮਸ਼ਹੂਰ ਭਾਰਤੀ ਮੂਲ ਦੇ ਕਾਰੋਬਾਰੀ ਅਸ਼ਰਫ ਕਾਦਰ ਨੂੰ ਅਗਵਾ ਕਰਨ ਦੀ ਮਾਸਟਰਮਾਈਂਡ ਉਨ੍ਹਾਂ ਦੀ ਪਤਨੀ ਫਾਤਿਮਾ ਇਸਮਾਈਲ ਸੀ। 47 ਸਾਲਾ ਫਾਤਿਮਾ ‘ਤੇ ਇਕ ਵਪਾਰੀ ਨੂੰ ਵੱਡੀ ਫਿਰੌਤੀ ਲਈ ਅਗਵਾ ਕਰਨ ਦੀ ਸਾਜ਼ਿਸ਼ ਰਚਣ ਦਾ ਦੋਸ਼ ਹੈ।ਪੁਲਿਸ ਨੇ ਇਸ ਮਾਮਲੇ ਵਿੱਚ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਬਾਬੂ ਕੈਟੇਕਸ ਦੇ ਨਾਂ ਨਾਲ ਮਸ਼ਹੂਰ ਅਸ਼ਰਫ ਅਤੇ ਉਸ ਦੀ ਪਤਨੀ ਫਾਤਿਮਾ ਨੂੰ ਪਿਛਲੇ ਹਫਤੇ ਐਤਵਾਰ ਨੂੰ ਪ੍ਰਿਟੋਰੀਆ ‘ਚ ਉਨ੍ਹਾਂ ਦੇ ਕਾਰੋਬਾਰੀ ਸਥਾਨ ਨੇੜਿਓਂ ਅਗਵਾ ਕਰ ਲਿਆ ਗਿਆ ਸੀ। ਇਕ ਦਿਨ ਬਾਅਦ ਸੋਮਵਾਰ ਨੂੰ ਅਧਿਕਾਰੀਆਂ ਨੇ ਉਸ ਨੂੰ ਸੁਰੱਖਿਅਤ ਬਚਾ ਲਿਆ। ਪੁਲਿਸ ਦੀ ਅਗਵਾ ਰੋਕੂ ਯੂਨਿਟ, ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਅਤੇ ਨਿਜੀ ਜਾਂਚਕਰਤਾਵਾਂ ਦੀ ਇੱਕ ਟੀਮ ਨੇ ਸ਼ੱਕੀਆਂ ਨੂੰ ਮਾਮੇਲੋਡੀ ਦੇ ਉਪਨਗਰ ਵਿੱਚ ਇੱਕ ਘਰ ਵਿੱਚ ਲੱਭਿਆ, ਜਿੱਥੇ ਫਾਤਿਮਾ ਤਿੰਨ ਸ਼ੱਕੀਆਂ ਨਾਲ ਮਿਲ ਰਹੀ ਸੀ।ਚਾਰੋਂ ਸ਼ੱਕੀਆਂ ‘ਤੇ ਅਗਵਾ, ਫਿਰੌਤੀ ਮੰਗਣ ਅਤੇ ਹੋਰ ਗੰਭੀਰ ਅਪਰਾਧਾਂ ਦੇ ਦੋਸ਼ ਹਨ। ਹਾਲਾਂਕਿ ਫਿਰੌਤੀ ਦੀ ਮੰਗ ਕੀਤੀ ਗਈ ਰਕਮ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਕਈ ਹਥਿਆਰ, ਮੋਬਾਈਲ ਫੋਨ ਅਤੇ ਵਾਰਦਾਤ ਵਿੱਚ ਵਰਤੀ ਗਈ ਗੱਡੀ ਵੀ ਬਰਾਮਦ ਕੀਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।