ਸੰਸਦ ਦੇ ਵਿਸ਼ੇਸ਼ ਸੈਸ਼ਨ ਦੌਰਾਨ ਮਹਿਲਾ ਰਾਖਵੇਂਕਰਨ ਦੇ ਬਿੱਲ ਨੂੰ ਮਿਲੀ ਮਨਜ਼ੂਰੀ

Rajneet Kaur
2 Min Read

ਨਿਊਜ਼ ਡੈਸਕ: ਸੰਸਦ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਹੋਈ। ਸੂਤਰਾਂ ਮੁਤਾਬਕ ਮਹਿਲਾ ਰਿਜ਼ਰਵੇਸ਼ਨ ਬਿੱਲ ਨੂੰ ਕੇਂਦਰੀ ਮੰਤਰੀ ਮੰਡਲ ਦੀ ਮਨਜ਼ੂਰੀ ਮਿਲ ਗਈ ਹੈ। ਹੁਣ ਇਸ ਬਿੱਲ ਨੂੰ ਵਿਸ਼ੇਸ਼ ਸੈਸ਼ਨ ਦੌਰਾਨ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ। ਸੰਸਦ ਅਤੇ ਅਸੈਂਬਲੀਆਂ ਵਿੱਚ ਔਰਤਾਂ ਨੂੰ 33 ਫੀਸਦੀ ਕੋਟਾ ਦੇਣ ਲਈ ਲਿਆਂਦੇ ਇਸ ਬਿੱਲ ਦੇ ਬੀਜ ਸਾਬਕਾ ਪ੍ਰਧਾਨ ਮੰਤਰੀਆਂ ਰਾਜੀਵ ਗਾਂਧੀ ਅਤੇ ਨਰਸਿਮਹਾ ਰਾਓ ਦੀਆਂ ਸਰਕਾਰਾਂ ਵਿੱਚ ਬੀਜੇ ਗਏ ਸਨ।

ਸੂਤਰਾਂ ਦੇ ਅਨੁਸਾਰ ਕੇਂਦਰੀ ਮੰਤਰੀ ਮੰਡਲ ਨੇ  ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿਚ ਔਰਤਾਂ ਲਈ 33 ਫ਼ੀਸਦੀ ਸੀਟਾਂ ਦੇ ਰਾਖਵੇਂਕਰਨ ਨੂੰ ਯਕੀਨੀ ਬਣਾਉਣ ਵਾਲੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ ਸਰਕਾਰ ਨੇ ਅਜੇ ਤੱਕ ਇਸ ਦਾ ਐਲਾਨ ਨਹੀਂ ਕੀਤਾ ਹੈ ਅਤੇ ਨਾ ਹੀ ਮੰਤਰੀ ਮੰਡਲ ਦੀ ਮੀਟਿੰਗ ਦੀ ਕੋਈ ਪ੍ਰੈਸ ਕਾਨਫਰੰਸ ਹੋਈ ਹੈ।

ਦਸਣਯੋਗ ਹੈ ਕਿ ਸੰਸਦ ਦੇ ਪੰਜ ਦਿਨਾਂ ਵਿਸ਼ੇਸ਼ ਸੈਸ਼ਨ ਤੋਂ ਇਕ ਦਿਨ ਪਹਿਲਾਂ ਐਤਵਾਰ ਨੂੰ ਸਰਕਾਰ ਵੱਲੋਂ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਦੌਰਾਨ ਵਿਰੋਧੀ ਗਠਜੋੜ ਇੰਡੀਆ ਸਮੇਤ ਰਾਸ਼ਟਰੀ ਜਮਹੂਰੀ ਗਠਜੋੜ (ਐਨ.ਡੀ.ਏ.) ਦੀਆਂ ਕਈ ਪਾਰਟੀਆਂ ਨੇ ਸੈਸ਼ਨ ‘ਚ ਮਹਿਲਾ ਰਾਖਵੇਂਕਰਨ ਦੇ ਬਿੱਲ ਨੂੰ ਪਾਸ ਕਰਨ ਦਾ ਸਮਰਥਨ ਕੀਤਾ।ਜਿਸ ‘ਤੇ ਸਰਕਾਰ ਨੇ ਕਿਹਾ ਕਿ ਇਸ ‘ਤੇ ਢੁਕਵੇਂ ਸਮੇਂ ‘ਤੇ ਫੈਸਲਾ ਲਿਆ ਜਾਵੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment