Breaking News

ਨਵੰਬਰ ‘ਚ ਸ਼ੁਰੂ ਹੋਵੇਗਾ 37.98 ਲੱਖ ਪਰਿਵਾਰਾਂ ਨੂੰ ਰਾਸ਼ਨ ਦੇਣ ਦਾ ਕੰਮ: CM ਮਾਨ

ਮੁਹਾਲੀ: ਪੰਜਾਬ ‘ਚ 37.98 ਲੱਖ ਪਰਿਵਾਰਾਂ ਤੱਕ ਘਰ-ਘਰ ਰਾਸ਼ਨ ਪਹੁੰਚਾਉਣ ਦਾ ਕੰਮ ਨਵੰਬਰ ਮਹੀਨੇ ਵਿੱਚ ਸ਼ੁਰੂ ਹੋ ਜਾਵੇਗਾ। ਇਸ ਸਬੰਧੀ ਪੰਜਾਬ ਸਰਕਾਰ ਨੇ ਆਪਣੀ ਸੰਸਥਾ ਮਾਰਕਫੈੱਡ ਨੂੰ ਪੂਰੀ ਜ਼ਿੰਮੇਵਾਰੀ ਦਿਤੀ ਹੈ। ਇਨ੍ਹੀਂ ਦਿਨੀਂ ਮਾਰਕਫੈੱਡ ‘ਚ ਇਸ ਪ੍ਰੋਜੈਕਟ ‘ਤੇ ਬਹੁਤ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ।  ਇਸ ਸਕੀਮ ਨੂੰ ਲਾਗੂ ਕਰਨ ਲਈ ਮਾਰਕਫੈੱਡ ਇੱਕ ਮੈਨੇਜਮੈਂਟ ਏਜੰਸੀ ਦੀ ਮਦਦ ਵੀ ਲਵੇਗੀ ਜੋ ਮਾਲ ਦੀ ਖਰੀਦ ਤੋਂ ਲੈ ਕੇ ਇਸਦੀ ਵੰਡ ਤੱਕ ਦੇ ਕੰਮ ਵਿਚ ਸਹਾਇਤਾ ਕਰੇਗੀ।

ਪੰਜਾਬ ਸਰਕਾਰ ਨੇ ਮਾਰਕਫੈੱਡ ਨੂੰ 800 ਮਾਡਲ ਵਾਜਬ ਕੀਮਤ ਦੀਆਂ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦਿਤੀ ਹੈ ।ਪੰਜਾਬ ਭਰ ‘ਚ ਇਨ੍ਹਾਂ ਨੂੰ ਖੋਲ੍ਹਣ ਲਈ ਕੰਮ ਕੀਤਾ ਜਾ ਰਿਹਾ ਹੈ। ਹਰ ਘਰ ਤੱਕ ਰਾਸ਼ਨ ਪਹੁੰਚਾਉਣ ਲਈ ਪੰਜਾਬ ਨੂੰ ਚਾਰ ਜ਼ੋਨਾਂ ਵਿਚ ਵੰਡਿਆ ਗਿਆ ਹੈ ਅਤੇ ਇਸ ਕੰਮ ਲਈ ਮਾਰਕਫੈੱਡ ਦਾ ਸਟਾਫ਼ ਵੱਡੀ ਪੱਧਰ ‘ਤੇ ਤਾਇਨਾਤ ਕੀਤਾ ਜਾਵੇਗਾ। ਯੋਜਨਾ ਦੇ ਤਹਿਤ, ਲਾਭਪਾਤਰੀਆਂ ਕੋਲ ਇੱਕ ਨਿਸ਼ਚਿਤ ਮਾਤਰਾ ਵਿੱਚ ਕਣਕ ਜਾਂ ਆਟਾ ਖਰੀਦਣ ਦਾ ਵਿਕਲਪ ਹੋਵੇਗਾ।

ਪੰਜਾਬ ਨੂੰ ਚਾਰ ਜ਼ੋਨਾਂ ਵਿੱਚ ਵੰਡਿਆ ਗਿਆ ਹੈ- ਜ਼ੋਨ 1 ਵਿੱਚ ਹੁਸ਼ਿਆਰਪੁਰ, ਕਪੂਰਥਲਾ, ਨਵਾਂਸ਼ਹਿਰ, ਲੁਧਿਆਣਾ ਅਤੇ ਜਲੰਧਰ, ਜ਼ੋਨ 2 ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ, ਜ਼ੋਨ 3 ਵਿੱਚ ਫ਼ਰੀਦਕੋਟ, ਫ਼ਿਰੋਜ਼ਪੁਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਫ਼ਾਜ਼ਿਲਕਾ, ਜ਼ੋਨ 4 ਵਿੱਚ ਫ਼ਤਹਿਗੜ੍ਹ ਸਾਹਿਬ, ਮਲੇਰਕੋਟਲਾ, ਪਟਿਆਲਾ, ਸੰਗਰੂਰ, ਮੋਹਾਲੀ, ਰੋਪੜ, ਬਰਨਾਲਾ ਅਤੇ ਮਾਨਸਾ ਵਿੱਚ ਜ਼ਿਲ੍ਹਾ ਸੁਪਰਵਾਈਜ਼ਰ ਅਤੇ ਐਮ.ਐਫ.ਪੀ.ਐਸ ਸੁਪਰਵਾਈਜ਼ਰ ਅਤੇ ਸੇਲਜ਼ਮੈਨ ਵੀ ਭਰਤੀ ਕੀਤੇ ਜਾਣਗੇ। ਇਸ ਪ੍ਰੋਜੈਕਟ ਵਿੱਚ ਵੱਡੀ ਗਿਣਤੀ ਵਿੱਚ ਡਿਲੀਵਰੀ ਵੈਨਾਂ ਵੀ ਲਗਾਈਆਂ ਜਾਣਗੀਆਂ।

ਮਾਰਕਫੈੱਡ ਦੀਆਂ ਡਲਿਵਰੀ ਵੈਨਾਂ ਰਿਹਾਇਸ਼ੀ ਇਲਾਕਿਆਂ ਵਿੱਚ ਜਾਣਗੀਆਂ ਅਤੇ ਲੋਕਾਂ ਨੂੰ ਘਰ ਜਾਂ ਵੈਨ ਵਿੱਚ ਆ ਕੇ ਸਾਮਾਨ ਲੈਣ ਦੀ ਸਹੂਲਤ ਮਿਲੇਗੀ। ਇਸ ਮੁਹਿੰਮ ਵਿੱਚ 98,947 ਅੰਤੋਦਿਆ ਅੰਨ ਯੋਜਨਾ ਪਰਿਵਾਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਜਦੋਂ ਕਿ 36 ਲੱਖ 99 ਹਜ਼ਾਰ 376 ਪ੍ਰਾਥਮਿਕ ਪਰਿਵਾਰ (ਪੀ.ਐਚ. ਫੈਮਿਲੀ) ਸ਼ਾਮਲ ਹਨ। ਇਸ ਸਕੀਮ ਤਹਿਤ ਪੰਜਾਬ ਭਰ ਦੇ ਕੁੱਲ 37 ਲੱਖ 98 ਹਜ਼ਾਰ 322 ਪਰਿਵਾਰਾਂ ਨੂੰ ਰਾਸ਼ਨ ਦਿੱਤਾ ਜਾਵੇਗਾ।

Check Also

ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੀ ਹੋਈ ਇਕੱਤਰਤਾ, ਮੁੱਲਵਾਨ ਸੁਝਾਅ ਲਾਗੂ ਕਰਨ ਲਈ ਕੀਤੀ ਜਾਵੇਗੀ ਕਾਰਵਾਈ: ਐਡਵੋਕੇਟ ਧਾਮੀ

ਅੰਮ੍ਰਿਤਸਰ: ਅੱਜ ਡਿਜ਼ੀਟਲ ਮਾਧਿਅਮ ਰਾਹੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਠਤ ਕੀਤੇ ਗਏ ਅੰਤਰਰਾਸ਼ਟਰੀ ਸਿੱਖ …

Leave a Reply

Your email address will not be published. Required fields are marked *