ਪਟਿਆਲਾ: ਪਟਿਆਲਾ ਦੇ ਤ੍ਰਿਪੜੀ ਪ੍ਰੀਤ ਨਗਰ ਇਲਾਕੇ ਵਿੱਚ ਸ਼ਰਾਬ ਦੇ ਨਸ਼ੇ ’ਚ ਇਕ ਨੌਜਵਾਨ ਗੁਰਦੁਆਰਾ ਸਾਹਿਬ ਦੇ ਨਿਸ਼ਾਨ ਸਾਹਿਬ ਨੇੜੇ ਪਹੁੰਚ ਗਿਆ। ਉਸ ਨੂੰ ਫੜਨ ਤੋਂ ਬਾਅਦ ਲੋਕਾਂ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਪੁਲਿਸ ਨੂੰ ਜਾਣਕਾਰੀ ਦਿਤੀ। ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਕੁੱਟਮਾਰ ਦੌਰਾਨ ਨੌਜਵਾਨ ਨੇ ਕਿਹਾ ਕਿ ਉਸ ਨੂੰ ਕੁਝ ਨਹੀਂ ਪਤਾ ਅਤੇ ਕਿਸੇ ਨੇ ਉਸ ਨੂੰ ਨਸ਼ੇ ਦੀ ਹਾਲਤ ’ਚ ਨਿਸ਼ਾਨ ਸਾਹਿਬ ’ਤੇ ਜਾਣ ਲਈ ਕਿਹਾ ਸੀ।
ਮਿਲੀ ਜਾਣਕਾਰੀ ਅਨੁਸਾਰ 30 ਸਾਲਾ ਨੌਜਵਾਨ ਨਸ਼ੇ ਦੀ ਹਾਲਤ ‘ਚ ਨਿਸ਼ਾਨ ਸਾਹਿਬ ਕੋਲ ਆਇਆ ਅਤੇ ਛੂਹਣ ਦੀ ਕੋਸ਼ਿਸ਼ ਕਰ ਰਿਹਾ ਸੀ। ਮੌਕੇ ’ਤੇ ਮੌਜੂਦ ਸੇਵਾਦਾਰਾਂ ਨੇ ਉਸ ਨੂੰ ਅਜਿਹਾ ਕਰਦੇ ਦੇਖਿਆ ਉਸ ਕੋਲੋਂ ਸ਼ਰਾਬ ਦੀ ਬਦਬੂ ਆ ਰਹੀ ਸੀ।
ਇਸ ਤੋਂ ਬਾਅਦ ਉਹ ਉਸ ਨੂੰ ਫੜ ਕੇ ਗੁਰਦੁਆਰਾ ਸਾਹਿਬ ਦੇ ਬਾਹਰ ਲੈ ਗਏ। ਗੁੱਸੇ ਵਿੱਚ ਆਈ ਭੀੜ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਨੇ ਦੱਸਿਆ ਕਿ ਇਸ ਨੌਜਵਾਨ ਨੇ ਜਾਣ ਬੁੱਝ ਕੇ ਅਜਿਹਾ ਕੀਤਾ ਹੈ। ਪੁਲਿਸ ਨੂੰ ਇਸ ਗੱਲ ਦੀ ਉੱਚ ਪੱਧਰੀ ਜਾਂਚ ਕਰਨੀ ਚਾਹੀਦੀ ਹੈ ਕਿ ਨੌਜਵਾਨ ਨੂੰ ਗੁਰਦੁਆਰੇ ਵਿੱਚ ਅਜਿਹੀਆਂ ਹਰਕਤਾਂ ਕਰਨ ਲਈ ਕਿਸ ਨੇ ਕਿਹਾ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।