ਪ੍ਰਕਾਸ਼ ਪੁਰਬ ਤੋਂ ਬਾਅਦ ਰਾਤ ਸਮੇਂ ਗੁਰਦੁਆਰਾ ਸਾਹਿਬ ‘ਚ ਵਾਪਰੀ ਵੱਡੀ ਵਾਰਦਾਤ!  

TeamGlobalPunjab
1 Min Read

ਮੋਗਾ : ਸੂਬੇ ਅੰਦਰ ਚੋਰੀ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਇਸੇ ਸਿਲਸਿਲੇ ਤਹਿਤ ਤਾਜ਼ਾ ਮਾਮਲਾ ਮੋਗਾ ਦੇ ਪਿੰਡ ਕੋਟ ਈਸੇ ਖਾਂ ਤੋਂ ਸਾਹਮਣੇ ਆਇਆ ਹੈ, ਜਿੱਥੇ ਦੋ ਨੌਜਵਾਨਾਂ ਵੱਲੋਂ ਰਾਤ ਸਮੇਂ ਗੁਰਦੁਆਰਾ ਬਚਿੱਤਰ ਸਿੰਘ ਤੋਂ ਗੋਲਕ ਚੋਰੀ ਕਰਨ ਦੀ ਗੱਲ ਕਹੀ ਜਾ ਰਹੀ ਹੈ। ਗੁਰਦੁਆਰਾ ਸਾਹਿਬ ਅੰਦਰ ਹੋਈ ਇਸ ਚੋਰੀ ਦੀ ਸਾਰੀ ਵਾਰਦਾਤ ਕੈਮਰਿਆਂ ਅੰਦਰ ਕੈਦ ਹੋ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵਿੰਦਰ ਸਿੰਘ ਨਾਮਕ ਵਿਅਕਤੀ ਨੇ ਦੱਸਿਆ ਕਿ ਰਾਤ ਸਮੇਂ ਦੋ ਵਿਅਕਤੀਆਂ ਨੇ ਕੰਧ ਟੱਪ ਕੇ ਜਿੰਦਰੇ ਭੰਨੇ। ਜਸਵਿੰਦਰ ਸਿੰਘ ਨੇ ਸੀਸੀਟੀਵੀ ਫੂਟੇਜ਼ ਦੇ ਅਧਾਰ ‘ਤੇ ਦਾਅਵਾ ਕਰਦਿਆਂ ਕਿਹਾ ਕਿ ਉਨ੍ਹਾਂ ਕੋਲ ਇੱਕ ਸੱਬਲ ਵੀ ਸੀ। ਉਨ੍ਹਾਂ ਦੱਸਿਆ ਕਿ ਇਹ ਘਟਨਾ ਤਕਰੀਬਨ 2 ਵਜੇ ਸਵੇਰੇ ਵਾਪਰੀ ਹੈ। ਜਸਵਿੰਦਰ ਸਿੰਘ ਨੇ ਦਾਅਵਾ ਕੀਤਾ ਕਿ ਇਸ ਸਬੰਧੀ ਆਂਢੀਆਂ ਗੁਆਂਢੀਆਂ ਨੂੰ ਖੜਕੇ ਤੋਂ ਪਤਾ ਚੱਲ ਗਿਆ ਸੀ ਪਰ ਫਿਰ ਵੀ ਚੋਰ ਆਪਣੇ ਮਕਸਦ ਵਿੱਚ ਕਾਮਯਾਬ ਰਹੇ।

ਇਸ ਸਬੰਧੀ ਸਥਾਨਕਲ ਐਸਐਚਓ ਅਮਰਜੀਤ ਸਿੰਘ ਨੇ ਵੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਮੁਲਜ਼ਮਾਂ ਦੀ ਭਾਲ ਜਲਦ ਤੋਂ ਜਲਦ ਕਰ ਲਈ ਜਾਵੇਗੀ।

Share this Article
Leave a comment