ਚੰਡੀਗੜ੍ਹ: ਦੇਸ਼ ‘ਚ ਠੰਡ ਦਾ ਕਹਿਰ ਵਧਦਾ ਜਾ ਰਿਹਾ ਹੈ। ਠੰਢ ਕਾਰਨ ਪਟਨਾ ਵਿੱਚ ਸਕੂਲਾਂ ਦੀਆਂ ਛੁੱਟੀਆਂ ਹੋਰ ਵਧਾ ਦਿੱਤੀਆਂ ਗਈਆਂ ਹਨ। ਹੁਣ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ 15 ਜਨਵਰੀ ਤੱਕ ਬੰਦ ਰਹਿਣਗੇ। ਪਟਨਾ ਦੇ ਡੀਐਮ ਨੇ ਐਤਵਾਰ ਨੂੰ ਇਸ ਸਬੰਧੀ ਹੁਕਮ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 8ਵੀਂ ਜਮਾਤ ਤੋਂ ਉਪਰ ਦੇ ਸਕੂਲ ਪਹਿਲਾਂ ਵਾਂਗ ਸਵੇਰੇ 9 ਵਜੇ ਤੋਂ ਦੁਪਹਿਰ 3:30 ਵਜੇ ਤੱਕ ਚੱਲਣਗੇ।
ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਵਿੱਚ 8ਵੀਂ ਤੱਕ ਦੀਆਂ ਜਮਾਤਾਂ ਸਮੇਤ ਸਾਰੇ ਪ੍ਰਾਈਵੇਟ ਸਕੂਲ, ਪ੍ਰੀ-ਸਕੂਲ, ਆਂਗਣਵਾੜੀ ਕੇਂਦਰ 15 ਜਨਵਰੀ ਤੱਕ ਬੰਦ ਰਹਿਣਗੇ, ਜਦੋਂਕਿ 9ਵੀਂ ਅਤੇ ਇਸ ਤੋਂ ਉੱਪਰ ਦੀਆਂ ਜਮਾਤਾਂ ਸਵੇਰੇ 9 ਵਜੇ ਤੋਂ ਬਾਅਦ ਅਤੇ ਬਾਅਦ ਦੁਪਹਿਰ 3:30 ਵਜੇ ਤੋਂ ਪਹਿਲਾਂ ਹੀ ਚੱਲਣਗੀਆਂ। ਸਕੂਲ ਪ੍ਰਬੰਧਕਾਂ ਨੂੰ ਇਸ ਹੁਕਮ ਅਨੁਸਾਰ ਵਿੱਦਿਅਕ ਗਤੀਵਿਧੀਆਂ ਨੂੰ ਤਹਿ ਕਰਨ ਦੇ ਹੁਕਮ ਦਿੱਤੇ ਗਏ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।