ਨਿਊਜ਼ ਡੈਸਕ: ਉੱਤਰ ਪ੍ਰਦੇਸ਼ ‘ਚ ਠੰਡ ਦਾ ਕਹਿਰ ਵਧਦਾ ਜਾ ਰਿਹਾ ਹੈ। ਜਿਸ ਕਾਰਨ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਸ਼ਾਸਨ ਨੇ ਪੰਜਵੀਂ ਜਮਾਤ ਤੱਕ ਦੇ ਸਕੂਲਾਂ ਨੂੰ 25 ਜਨਵਰੀ 2025 ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਜ਼ਿਲ੍ਹਾ ਮੈਜਿਸਟਰੇਟ ਚੰਦਰ ਵਿਜੇ ਸਿੰਘ ਨੇ ਮਿਰਜ਼ਾਪੁਰ, ਅਯੁੱਧਿਆ ਅਤੇ ਹੋਰ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਹੈ। ਇਹ ਹੁਕਮ ਸਾਰੇ ਕੌਂਸਲ, ਸਰਕਾਰੀ, ਗੈਰ-ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਮਾਨਤਾ ਪ੍ਰਾਪਤ ਸਕੂਲਾਂ (ਸੀਬੀਐਸਈ ਅਤੇ ਆਈਸੀਐਸਈ ਬੋਰਡਾਂ ਸਮੇਤ) ‘ਤੇ ਲਾਗੂ ਹੋਵੇਗਾ।
ਇਸ ਦੇ ਨਾਲ ਹੁਣ 6ਵੀਂ ਤੋਂ 12ਵੀਂ ਜਮਾਤ ਦੀਆਂ ਕਲਾਸਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਲਗਾਈਆਂ ਜਾਣਗੀਆਂ। ਹੁਕਮਾਂ ਵਿੱਚ ਹਦਾਇਤ ਕੀਤੀ ਗਈ ਹੈ ਕਿ ਇਸ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਅਧਿਆਪਕਾਂ, ਸਿੱਖਿਆਮਿੱਤਰਾਂ, ਇੰਸਟ੍ਰਕਟਰਾਂ ਅਤੇ ਹੋਰ ਕਰਮਚਾਰੀਆਂ ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਸਕੂਲ ਵਿੱਚ ਹਾਜ਼ਿਰ ਹੋਣਾ ਲਾਜ਼ਮੀ ਹੋਵੇਗਾ।ਸਕੂਲ ਵਿੱਚ ਡੀਬੀਟੀ (ਡਾਇਰੈਕਟ ਬੈਨੀਫਿਟ ਟਰਾਂਸਫਰ), ਯੂ-ਡੀਆਈਐਸਈ (ਯੂਨੀਫਾਈਡ ਡਿਸਟ੍ਰਿਕਟ ਇਨਫਰਮੇਸ਼ਨ ਸਿਸਟਮ ਫਾਰ ਐਜੂਕੇਸ਼ਨ), ਅਤੇ ਹੋਰ ਪ੍ਰਸ਼ਾਸਨਿਕ ਕੰਮ ਸਮੇਂ ਸਿਰ ਪੂਰਾ ਕਰਨ ਲਈ ਹਦਾਇਤਾਂ ਦਿੱਤੀਆਂ ਗਈਆਂ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।