ਕੇਂਦਰ ਸਰਕਾਰ ਤੋਂ ਸ਼ਹੀਦਾਂ ਦੀ ਸ਼ਹਾਦਤ ਦੇ ਸਰਟੀਫਿਕੇਟ ਲੈਣ ਦੀ ਲੋੜ ਨਹੀਂ: CM ਮਾਨ

Rajneet Kaur
1 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਹੀਦ-ਏ-ਆਜ਼ਮ ਸਰਦਾਰ ਊਧਮ ਸਿੰਘ ਦੀ ਬਰਸੀ ਮੌਕੇ  ਸੁਨਾਮ ਪਹੁੰਚੇ। ਉਨ੍ਹਾਂ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਕਿਵੇਂ ਸ਼ਹੀਦ ਊਧਮ ਸਿੰਘ ਨੇ ਜਲ੍ਹਿਆਂਵਾਲਾ ਬਾਗ਼ ਦੀ ਮਿੱਟੀ ਦੀ ਸਹੁੰ ਖਾ ਕੇ ਆਪਣਾ ਬਦਲਾ ਲੰਡਨ ‘ਚ ਜਾ ਕੇ ਲਿਆ ਸੀ।

ਸ਼ਹੀਦ ਊਧਮ ਸਿੰਘ ਨੂੰ ਕੇਂਦਰ ਸਰਕਾਰ ਵੱਲੋਂ ਕੌਮੀ ਸ਼ਹੀਦ ਦਾ ਦਰਜਾ ਦੇਣ ਦੇ ਸਵਾਲ ‘ਤੇ CM ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਤੋਂ ਕਿਸੇ ਸਰਟੀਫਿਕੇਟ ਦੀ ਲੋੜ ਨਹੀਂ ਹੈ। ਸ਼ਹੀਦ ਦਾ ਦਰਜਾ ਅਤੇ ਰਾਸ਼ਟਰਵਾਦ ਦਾ ਸਰਟੀਫਿਕੇਟ ਦੇਣ ਵਾਲੀ ਕੇਂਦਰ ਸਰਕਾਰ ਕੌਣ ਹੈ।

ਉਨ੍ਹਾਂ ਕਿਹਾ ਕਿ ਜੇਕਰ ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਭਾਰਤ ਰਤਨ ਦਿੱਤਾ ਜਾਵੇ ਤਾਂ ਇਸ ਨਾਲ ਭਾਰਤ ਰਤਨ ਦਾ ਮਾਣ ਵਧੇਗਾ। ਲੋਕਾਂ ਵਿੱਚ ਪਹਿਲਾਂ ਹੀ ਸ਼ਹੀਦ ਬਹੁਤ ਵੱਡਾ ਰੁਤਬਾ ਰੱਖਦੇ ਹਨ। ਅਜਿਹੇ ਵਿੱਚ ਕੇਂਦਰ ਸਰਕਾਰ NOC ਦੇਣ ਵਾਲੀ ਕੌਣ ਹੁੰਦੀ ਹੈ ਕਿ ਕੌਣ ਸ਼ਹੀਦ ਹੈ ਤੇ ਕੌਣ ਨਹੀਂ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment