ਸੁਖਬੀਰ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ’ਚ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ: ਪਰਮਿੰਦਰ ਸਿੰਘ ਢੀਂਡਸਾ

Global Team
2 Min Read

ਚੰਡੀਗੜ੍ਹ: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਸੁਖਬੀਰ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ’ਚ ਕਦੇ ਵੀ ਨਹੀਂ ਜਾਣਗੇ। ਪਰਮਿੰਦਰ ਸਿੰਘ ਢੀਂਡਸਾ ਸਾਬਕਾ ਮੰਤਰੀ ਨੇ ਕਿਹਾ ਕਿ ਕਈ ਵੈਬ ਚੈਨਲ ਤੇ ਕਈ ਲੀਡਰਾਂ ਦੇ ਮੂੰਹੋਂ ਅਫਵਾਵਾਂ ਸੁਣੀਆਂ ਹਨ ਕਿ ਪਰਮਿੰਦਰ ਸਿੰਘ ਢੀਡਸਾ ਵੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਵਿੱਚ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਉਹ ਸਪਸ਼ਟ ਕਰ ਰਹੇ ਹਨ ਕਿ  ਇਹ ਖ਼ਬਰਾਂ ਬਿਲਕੁਲ ਨਿਰਾਧਾਰ ਤੇ ਨਿਰਮੂਲ ਤੇ ਝੂਠਾ ਬਦਨਾਮ ਕਰਨ ਵਾਲੀਆਂ ਹਨ। ਮੇਰੇ ਪਿਤਾ ਸਰਦਾਰ ਸੁਖਦੇਵ ਸਿੰਘ ਜੀ ਢੀਡਸਾ ਸਾਹਿਬ ਦਾ ਇੱਕੋ ਹੀ ਸੁਪਨਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਤਕੜਾ ਤੇ ਮਜ਼ਬੂਤ ਹੋਵੇ ਅਤੇ ਉਹਨਾਂ ਦਾ ਇਹ ਵੀ ਕਹਿਣਾ ਸੀ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਕਦੇ ਵੀ ਤਕੜਾ ਨਹੀਂ ਹੋ ਸਕਦਾ। ਇਸ ਲਈ ਉਹ  ਆਪਣੇ ਪਿਤਾ ਦਾ ਸੁਪਨਾ ਪੂਰਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਤਕੜਾ ਕਰਨ ਲਈ ਜਿੰਦ ਜਾਨ ਲਾ ਦੇਣਗੇ ਪਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

ਢੀਂਡਸਾ ਨੇ ਕਿਹਾ ਕਿ ਸੁਖਬੀਰ ਵੱਲੋਂ ਅਕਾਲ ਤਖ਼ਤ ਦੇ ਹੁਕਮਨਾਮੇ ਦੀ ਉਲੰਘਣਾ ਕਰਨ ’ਤੇ ਅਕਾਲੀ ਦਲ ਦੇ ਵਰਕਰਾਂ ’ਚ ਕਾਫ਼ੀ ਰੋਸ ਹੈ ਕਿਉਂਕਿ ਕੋਈ ਸੱਚਾ ਸਿੱਖ ਹੁਕਮਨਾਮੇ ਦੀ ਉਲੰਘਣਾ ਕਰਨ ਬਾਰੇ ਸੋਚ ਵੀ ਨਹੀਂ ਸਕਦਾ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਵੱਲੋਂ ਬਣਾਈ ਭਰਤੀ ਕਮੇਟੀ ਵਧੀਆ ਢੰਗ ਨਾਲ ਕੰਮ ਕਰ ਰਹੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।
Share This Article
Leave a Comment