ਜਲੰਧਰ : ਜਲੰਧਰ ਦੇ ਆਦਮਪੁਰ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪਿੰਡ ਪਧਿਆਣਾ ਦੇ ਸਕੂਲ ਦੇ ਨਾਲ ਵਾਲੇ ਖਾਲੀ ਪਲਾਟ ਵਿਚੋਂ ਇਕ ਗ੍ਰਨੇਡ ਵਰਗੀ ਚੀਜ਼ ਮਿਲੀ ਹੈ। ਇਸ ਦੌਰਾਨ ਪਿੰਡ ਵਾਸੀਆਂ ਨੇ ਤੁਰੰਤ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਬੰਬ ਨਿਰੋਧਕ ਦਸਤੇ ਨੂੰ ਵੀ ਸੂਚਿਤ ਕੀਤਾ ਗਿਆ।
ਪੁਲਿਸ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਜਾਂਚ ਜਾਰੀ ਹੈ। ਬੰਬ ਸਕੁਐਡ ਦੀ ਫੋਰੈਂਸਿਕ ਰਿਪੋਰਟ ਤੋਂ ਬਾਅਦ ਇਹ ਸਪੱਸ਼ਟ ਹੋ ਜਾਵੇਗਾ ਕਿ ਇਹ ਗ੍ਰਨੇਡ ਹੈ ਜਾਂ ਕੁਝ ਹੋਰ। ਜਾਣਕਾਰੀ ਦਿੰਦਿਆਂ ਐਸਐਸਪੀ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਇਲਾਕੇ ਦੀ ਤਲਾਸ਼ੀ ਲਈ ਜਾ ਰਹੀ ਹੈ ਅਤੇ ਗ੍ਰਨੇਡ ਨੂੰ ਲੱਭਣ ਲਈ ਜਾਂਚ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।