ਸੜਕ ਬੰਦ ਕਰਕੇ ਨਮਾਜ਼ ਅਦਾ ਕਰਨ ‘ਤੇ ਹੋਇਆ ਵਿਵਾਦ, ਹਿੰਦੂ ਜਥੇਬੰਦੀਆਂ ਨੇ ਜਤਾਇਆ ਇਤਰਾਜ਼

Rajneet Kaur
3 Min Read

ਗਾਜ਼ੀਆਬਾਦ: ਉੱਤਰ ਪ੍ਰਦੇਸ਼ ‘ਚ ਗਾਜ਼ੀਆਬਾਦ ਦੇ ਥਾਣਾ ਖੋਦਾ ਦੇ ਦੀਪਕ ਵਿਹਾਰ ਇਲਾਕੇ ‘ਚ ਸੜਕ ‘ਤੇ ਨਮਾਜ਼ ਅਦਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਿੰਦੂ ਸੰਗਠਨ ਨਾਲ ਜੁੜੇ ਲੋਕਾਂ ਨੇ ਨਮਾਜ਼ ਅਦਾ ਕਰਨ ‘ਤੇ ਇਤਰਾਜ਼ ਜਤਾਇਆ ਹੈ। ਸੜਕ ‘ਤੇ ਨਮਾਜ਼ ਅਦਾ ਕਰਨ ਦੀ ਜਾਣਕਾਰੀ ਇਕ ਟਵੀਟ ਰਾਹੀਂ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਇਮਾਮ ਅਤੇ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਹੁਣ ਗਾਜ਼ੀਆਬਾਦ ਪੁਲਿਸ ਸੜਕ ‘ਤੇ ਨਮਾਜ਼ ਅਦਾ ਕਰਨ ਵਾਲਿਆਂ ਦੀ ਪਛਾਣ ਕਰਕੇ ਕਾਰਵਾਈ ਦੀ ਗੱਲ ਕਰ ਰਹੀ ਹੈ।

ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜ਼ਿਲ੍ਹਾ ਮੰਤਰੀ ਵਿਕਾਸ ਮਿਸ਼ਰਾ ਨੇ ਕਿਹਾ ਕਿ ਮੈਂ ਖ਼ੁਦ ਨਮਾਜ਼ ਦਾ ਵੀਡੀਓ ਟਵੀਟ ਕੀਤਾ ਸੀ। ਇੱਥੇ 50 ਗਜ਼ ਦੀ ਮਸਜਿਦ ਹੈ। ਪਹਿਲਾਂ ਉਸ ਨੇ ਇਸ ਨੂੰ ਮਦਰੱਸੇ ਵਜੋਂ ਸ਼ੁਰੂ ਕੀਤਾ ਸੀ ਅਤੇ ਹੁਣ ਇਸ ਨੂੰ ਮਸਜਿਦ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਪਹਿਲਾਂ ਵੀ ਵਿਵਾਦ ਹੋਇਆ ਸੀ। ਉਥੇ ਉਸਾਰੀ ਦਾ ਬਹੁਤਾ ਕੰਮ ਨਹੀਂ ਹੋ ਰਿਹਾ। ਇਸ ਮਸਜਿਦ ਤੋਂ 500 ਮੀਟਰ ਦੇ ਅੰਦਰ ਇੱਕ ਹੋਰ ਵੱਡੀ ਮਸਜਿਦ ਹੈ। ਉੱਥੇ ਵੱਡੀ ਗਿਣਤੀ ‘ਚ ਲੋਕ ਨਮਾਜ਼ ਅਦਾ ਕਰ ਸਕਦੇ ਹਨ। ਪਰ ਉਹ ਉੱਥੇ ਨਮਾਜ਼ ਨਹੀਂ ਪੜ੍ਹਦੇ। ਨਮਾਜ਼ ਜਾਣਬੁੱਝ ਕੇ ਹਿੰਦੂ ਪ੍ਰਭਾਵ ਵਾਲੇ ਖੇਤਰ ਵਿੱਚ ਅਦਾ ਕੀਤੀ ਜਾਂਦੀ ਹੈ।ਉਨ੍ਹਾਂ ਦੋਸ਼ ਲਾਇਆ ਕਿ ਇੱਥੇ ਹਿੰਦੂਆਂ ਨੂੰ ਪ੍ਰੇਸ਼ਾਨ ਕਰਨ ਲਈ ਨਮਾਜ਼ ਅਦਾ ਕੀਤੀ ਜਾਂਦੀ ਹੈ। ਟਵੀਟ ਤੋਂ ਬਾਅਦ ਐਸਐਸਪੀ ਨੇ ਖੁਦ ਇਸ ਮਾਮਲੇ ਦਾ ਨੋਟਿਸ ਲਿਆ ਅਤੇ ਫਿਰ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ ਅੱਗੇ ਤੋਂ ਸੜਕ ‘ਤੇ ਅਜਿਹੀ ਨਮਾਜ਼ ਨਹੀਂ ਅਦਾ ਕੀਤੀ ਜਾਵੇਗੀ।

ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸੜਕ ਦੇ ਬੰਦ ਹੋਣ ਅਤੇ ਨਮਾਜ਼ ਅਦਾ ਕਰਨ ਕਾਰਨ ਉਨ੍ਹਾਂ ਨੂੰ ਆਉਣ-ਜਾਣ ਵਿੱਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਨਮਾਜ਼ ਮਸਜਿਦ ਵਿੱਚ ਪੜ੍ਹੀ ਜਾਣੀ ਚਾਹੀਦੀ ਹੈ। ਸੜਕ ਨੂੰ ਬੰਦ ਕਰਨਾ ਠੀਕ ਨਹੀਂ ਹੈ। ਪੁਲਿਸ ਨੂੰ ਇਸ ‘ਤੇ ਰੋਕ ਲਗਾਉਣੀ ਚਾਹੀਦੀ ਹੈ ਅਤੇ ਜ਼ਿੰਮੇਵਾਰ ਵਿਅਕਤੀਆਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment