ਮੁੰਬਈ: ਮੁੰਬਈ ਦੇ ਬਾਂਦਰਾ ਰੇਲਵੇ ਸਟੇਸ਼ਨ ‘ਤੇ ਟਰਮੀਨਸ 9 ਦੇ ਪਲੇਟਫਾਰਮ ਨੰਬਰ ਇਕ ‘ਤੇ ਭਗਦੜ ਮਚਣ ਦੀ ਖਬਰ ਹੈ। ਸਟੇਸ਼ਨ ‘ਤੇ ਭਾਰੀ ਭੀੜ ਕਾਰਨ ਭਗਦੜ ਮੱਚ ਗਈ। ਇਸ ਭਗਦੜ ਵਿਚ ਕਈ ਲੋਕ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਦੇਰ ਰਾਤ ਵਾਪਰੀ ਹੈ। ਰਿਪੋਰਟਾਂ ਅਨੁਸਾਰ ਤਿਉਹਾਰਾਂ ਦੌਰਾਨ ਘਰ ਜਾਣ ਲਈ ਰੇਲਵੇ ਸਟੇਸ਼ਨ ‘ਤੇ ਭਾਰੀ ਭੀੜ ਸੀ। ਰਾਤ ਕਰੀਬ 2 ਵਜੇ ਜਿਵੇਂ ਹੀ ਬਾਂਦਰਾ-ਗੋਰਖਪੁਰ ਐਕਸਪ੍ਰੈਸ ਰੇਲਗੱਡੀ ਬਾਂਦਰਾ ਰੇਲਵੇ ਸਟੇਸ਼ਨ ‘ਤੇ ਪਹੁੰਚੀ ਤਾਂ ਇਸ ‘ਚ ਸਵਾਰ ਹੋਣ ਲਈ ਹੜਕੰਪ ਮੱਚ ਗਿਆ।
ਉੱਥੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਸਥਿਤੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਪਰ ਭੀੜ ਇੰਨੀ ਜ਼ਿਆਦਾ ਸੀ ਕਿ ਸਥਿਤੀ ਕਾਬੂ ਤੋਂ ਬਾਹਰ ਹੋ ਗਈ । ਇਸ ਭਗਦੜ ਵਿੱਚ ਕੁਚਲੇ ਜਾਣ ਤੋਂ ਬਾਅਦ ਨੌਂ ਲੋਕ ਜ਼ਖ਼ਮੀ ਹੋ ਗਏ ਹਨ। ਇਨ੍ਹਾਂ ‘ਚੋਂ ਕੁਝ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਖਮੀਆਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।