7 ਸਤੰਬਰ ਦੀ ਅੱਧੀ ਰਾਤ 12 ਵਜੇ ਤੋਂ ਦਿੱਲੀ ਦੀ ਟ੍ਰੈਫਿਕ ਵਿਵਸਥਾ ‘ਚ ਹੋਵੇਗਾ ਵੱਡਾ ਬਦਲਾਅ

Rajneet Kaur
2 Min Read

ਨਿਊਜ਼ ਡੈਸਕ:  ਦੇਸ਼ ਦੀ ਰਾਜਧਾਨੀ ਦਿੱਲੀ ‘ਚ ਅਗਲੇ ਮਹੀਨੇ 8 ਸਤੰਬਰ ਤੋਂ 10 ਸਤੰਬਰ ਤੱਕ ਹੋਣ ਵਾਲੇ ਜੀ-20 ਸੰਮੇਲਨ ਦੀਆਂ ਤਿਆਰੀਆਂ ਅੰਤਿਮ ਪੜਾਅ ‘ਤੇ ਹਨ। ਸੁਰੱਖਿਆ ਪ੍ਰਬੰਧਾਂ ਸਮੇਤ ਸਾਰੀਆਂ ਜ਼ਰੂਰੀ ਚੀਜ਼ਾਂ ਦਾ ਖਾਕਾ ਤਿਆਰ ਕਰ ਲਿਆ ਗਿਆ ਹੈ। ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਸਰਕਾਰ ਵੱਲੋਂ ਸਖ਼ਤ ਮਿਹਨਤ ਕੀਤੀ ਜਾ ਰਹੀ ਹੈ। ਦੁਨੀਆ ਦੇ 20 ਦੇਸ਼ਾਂ ਦੇ ਮੁਖੀ ਇਸ ਦੌਰਾਨ ਦਿੱਲੀ ‘ਚ ਹੋਣਗੇ, ਅਜਿਹੇ ‘ਚ ਕੇਂਦਰੀ ਸੁਰੱਖਿਆ ਬਲਾਂ ਦੇ ਨਾਲ-ਨਾਲ ਦਿੱਲੀ ਪੁਲਿਸ ਵੀ ਬੇਮਿਸਾਲ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਸੁਰੱਖਿਆ ਦੀਆਂ ਤਿਆਰੀਆਂ ‘ਚ ਲੱਗੀ ਹੋਈ ਹੈ।

ਇਨ੍ਹਾਂ ਤਿੰਨ ਦਿਨਾਂ ਲਈ ਦਿੱਲੀ ਦੇ ਸਾਰੇ ਸਕੂਲਾਂ ਅਤੇ ਕਾਲਜਾਂ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਵੱਡੇ ਪੱਧਰ ‘ਤੇ ਵੀਆਈਪੀ ਮੂਵਮੈਂਟ ਕਾਰਨ ਨਵੀਂ ਦਿੱਲੀ ਦੇ ਸਾਰੇ ਦਫ਼ਤਰ, ਮਾਲ ਅਤੇ ਬਾਜ਼ਾਰ ਆਦਿ 8 ਤੋਂ 10 ਤਰੀਕ ਤੱਕ ਬੰਦ ਰਹਿਣਗੇ। ਦੱਸ ਦੇਈਏ ਕਿ ਜੀ-20 ਸੰਮੇਲਨ ਲਈ ਤਿਆਰ ਕੀਤੀ ਗਈ ਟ੍ਰੈਫਿਕ ਮੈਨੇਜਮੈਂਟ ਯੋਜਨਾ ਦੇ ਮੁਤਾਬਿਕ  7 ਤਰੀਕ ਦੀ ਅੱਧੀ ਰਾਤ ਤੋਂ 12 ਵਜੇ ਤੋਂ ਨਵੀਂ ਦਿੱਲੀ ਖੇਤਰ ਅਤੇ ਹੋਰ ਪਾਬੰਦੀਸ਼ੁਦਾ ਜਾਂ ਸੁਰੱਖਿਆ ਘੇਰੇ ਵਾਲੀਆਂ ਥਾਵਾਂ ਦੇ ਆਲੇ-ਦੁਆਲੇ ਟ੍ਰੈਫਿਕ ਨਿਯਮ ਲਾਗੂ ਕੀਤੇ ਜਾਣਗੇ। ਦੂਜੇ ਪਾਸੇ ਦਿੱਲੀ ਪੁਲਿਸ ਦੇ ਵਿਸ਼ੇਸ਼ ਕਮਿਸ਼ਨਰ SS ਯਾਦਵ ਨੇ ਜੀ-20 ਸੰਮੇਲਨ ਦੌਰਾਨ ਲੋਕਾਂ ਨੂੰ ਸੜਕ ਦੀ ਬਜਾਏ ਮੈਟਰੋ ਰਾਹੀਂ ਸਫ਼ਰ ਕਰਨ ਦੀ ਅਪੀਲ ਕੀਤੀ ਹੈ। ਹਾਲਾਂਕਿ, ਸੁਪਰੀਮ ਕੋਰਟ ਮੈਟਰੋ ਸਟੇਸ਼ਨ, ਖਾਨ ਮਾਰਕੀਟ ਮੈਟਰੋ ਸਟੇਸ਼ਨ, ਮੰਡੀ ਹਾਊਸ ਮੈਟਰੋ ਸਟੇਸ਼ਨ ਅਤੇ ਕੇਂਦਰੀ ਸਕੱਤਰੇਤ ਵਰਗੇ ਕੁਝ ਮੈਟਰੋ ਸਟੇਸ਼ਨ 8 ਤੋਂ 10 ਸਤੰਬਰ ਤੱਕ ਬੰਦ ਹੋ ਸਕਦੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment