ਪੰਜਾਬ ਵਿੱਚ ਅੱਜ ਬੱਸਾਂ ਦਾ ਹੋਵੇਗਾ ਚੱਕਾ ਜਾਮ

Rajneet Kaur
2 Min Read

ਚੰਡੀਗੜ੍ਹ: ਪੰਜਾਬ ਵਿੱਚ ਅੱਜ ਬੱਸਾਂ ਦਾ ਚੱਕਾ ਜਾਮ ਹੋਵੇਗਾ। ਅੱਜ ਸੂਬੇ ਵਿੱਚ ਕਈ ਥਾਵਾਂ ’ਤੇ ਰੋਡਵੇਜ਼ ਦੀਆਂ ਬੱਸਾਂ ਨਹੀਂ ਚੱਲਣਗੀਆਂ।  ਇਹ ਜਾਣਕਾਰੀ PRTC ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਡਿਪੂ ਹੈੱਡ ਜਤਿੰਦਰ ਸਿੰਘ ਨੇ ਦਿੱਤੀ। ਦਸ ਦਈਏ ਕਿ PRTC ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਵੱਲੋਂ ਡਿਪੂ ਫਿਰੋਜ਼ਪੁਰ ਵਿੱਚ ਮੀਟਿੰਗ ਕੀਤੀ ਗਈ ਸੀ।ਜਿਸ ‘ਚ 20 ਸਤੰਬਰ ਨੂੰ ਬੱਸਾਂ ਦਾ ਚੱਕਾ ਜਾਮ ਕਰਨ ਬਾਰੇ ਐਲਾਨ ਕੀਤਾ ਗਿਆ।ਕੱਚੇ ਮੁਲਾਜ਼ਮਾਂ ਵਲੋਂ ਕੀਤੀ ਜਾ ਰਹੀ ਹੜਤਾਲ ਕਾਰਨ ਬੱਸ ਯਾਤਰੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਡਿਪੂ ਪ੍ਰਧਾਨ ਜਤਿੰਦਰ ਸਿੰਘ ਨੇ ਦੱਸਿਆ  ਕਿ ਆਮ ਆਦਮੀ ਦੀ ਸਰਕਾਰ ਨੂੰ ਬਦਲਾਵ ਦੇ ਨਾਮ ‘ਤੇ ਵੋਟਾਂ ਪਾ ਕੇ ਪੰਜਾਬ ਵਿੱਚ ਬਹੁਮੱਤ ਨਾਲ ਜਿੱਤਾਉਣ ਵਾਲੇ ਮੁਲਾਜ਼ਮ ਅਤੇ ਆਮ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ।ਉਨ੍ਹਾਂ ਦੱਸਿਆ ਕਿ ਜਦੋਂ ਮੁਲਾਜ਼ਮਾਂ ਨੇ 15 ਅਗਸਤ ਨੂੰ ਕਾਲਾ ਦਿਵਸ ਮਨਾਉਣ ਅਤੇ CM ਮਾਨ  ਨੂੰ ਸਵਾਲ-ਜਵਾਬ ਕਰਨ ਲਈ ਕਿਹਾ ਤਾਂ ਪਟਿਆਲਾ ਪ੍ਰਸ਼ਾਸਨ ਨੇ 25 ਅਗਸਤ ਲਈ ਮੀਟਿੰਗ ਤੈਅ ਕੀਤੀ ਸੀ। ਇਸ ਤੋਂ ਬਾਅਦ 14 ਸਤੰਬਰ ਨੂੰ ਮੀਟਿੰਗ ਹੋਣੀ ਸੀ, ਹੁਣ ਤੀਜੀ ਵਾਰ ਮੀਟਿੰਗ 29 ਸਤੰਬਰ ਤੈਅ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਹਰ ਵਰਗ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ।ਆਮ ਆਦਮੀ ਪਾਰਟੀ ਸਰਕਾਰ ਚਲਾਉਣ ਵਿੱਚ ਫੇਲ੍ਹ ਸਾਬਿਤ ਹੋ ਰਹੀ ਹੈ ਟਰਾਂਸਪੋਰਟ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਹੋਣ ਭਾਵੇਂ ਟਰਾਂਸਪੋਰਟ ਮਾਫੀਆ ਹੋਵੇ ਭਾਵੇਂ ਸਰਕਾਰੀ ਬੱਸਾਂ ਪਾਉਣ ਦੀ ਗੱਲ, ਹਰ ਪੱਖ ਤੋਂ ਸਰਕਾਰ ਭੱਜਦੀ ਨਜ਼ਰ ਆ ਰਹੀ ਹੈ। ਬਹੁਤ ਮੀਟਿੰਗਾਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਅਤੇ ਟਰਾਂਸਪੋਰਟ ਮੰਤਰੀ ਨਾਲ ਹੋ ਚੁੱਕੀਆ ਹਨ। PRTC ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਨੇ ਫ਼ਿਰੋਜ਼ਪੁਰ ਡਿਪੂ ਵਿਖੇ ਮੀਟਿੰਗ ਕੀਤੀ । ਇਸੇ ਮੀਟਿੰਗ ਵਿੱਚ 20 ਸਤੰਬਰ ਨੂੰ ਬੱਸਾਂ ਬੰਦ ਕਰਨ ਦਾ ਐਲਾਨ ਕੀਤਾ ਗਿਆ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment