ਪੰਜਾਬ ‘ਚ ਫਿਰ ਰੇਲਾਂ ਦਾ 3 ਅਕਤੂਬਰ ਨੂੰ ਹੋਵੇਗਾ ਚੱਕਾ ਜਾਮ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੀਤਾ ਐਲਾਨ

Rajneet Kaur
2 Min Read

ਨਿਊਜ਼ ਡੈਸਕ:ਪੰਜਾਬ ‘ਚ ਫਿਰ ਟਰੇਨਾਂ ਦਾ ਚੱਕਾ ਜਾਮ ਹੋ ਸਕਦਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਇੱਕ ਵਾਰ ਫਿਰ 3 ਅਕਤੂਬਰ ਨੂੰ ਪੰਜਾਬ ਭਰ ਵਿੱਚ ਤਿੰਨ ਘੰਟੇ ਲਈ ਰੇਲਾਂ ਰੋਕਣ ਦਾ ਐਲਾਨ ਕੀਤਾ ਹੈ। ਕਮੇਟੀ ਨੇ ਕਿਹਾ ਕਿ ਪੰਜਾਬ ਅਤੇ ਕੇਂਦਰ ਦੀਆਂ ਸਰਕਾਰਾਂ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਗੰਭੀਰਤਾ ਨਹੀਂ ਦਿਖਾ ਰਹੀਆਂ। ਇਸ ਅੰਦੋਲਨ ਨੂੰ ਸਫਲ ਬਣਾਉਣ ਲਈ ਜਥੇਬੰਦੀ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸੂਬੇ ‘ਚ ਕਰੀਬ ਦੋ ਦਰਜਨ ਥਾਵਾਂ ‘ਤੇ ਕਿਸਾਨ ਰੇਲਾਂ ਰੋਕਣਗੇ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪੰਜਾਬ ਦੇ ਕਿਸਾਨ 3 ਅਕਤੂਬਰ ਨੂੰ ਤਿੰਨ ਘੰਟੇ ਲਈ ਰੇਲ ਸੇਵਾ ਠੱਪ ਕਰਨਗੇ। ਕੇਂਦਰ ਸਰਕਾਰ ਦੇ ਬਿਜਲੀ ਸਬੰਧੀ ਨੋਟੀਫਿਕੇਸ਼ਨ ਤੋਂ ਬਾਅਦ ਕੁਝ ਦਿਨ ਪਹਿਲਾਂ ਹੀ ਕਿਸਾਨਾਂ ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਇਸ ਤਹਿਤ ਸਰਕਾਰ ਨੇ ਬਿਜਲੀ ਦੀ ਵੰਡ ਦਾ ਕੰਮ ਨਿੱਜੀ ਹੱਥਾਂ ਵਿੱਚ ਦੇਣ ਦਾ ਫੈਸਲਾ ਕੀਤਾ ਹੈ।

ਕਿਸਾਨਾਂ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਹੁਣ ਬਿਜਲੀ ਵੰਡਣ ਦਾ ਕੰਮ ਨਿੱਜੀ ਘਰਾਨਿਆਂ ਨੂੰ ਦੇਣ ਜਾ ਰਹੀ ਹੈ। ਇਸ ਦੇ ਨਾਲ ਹੀ ਕਿਸਾਨਾਂ ਦੀਆਂ ਹੋਰ ਮੰਗਾਂ ਅਤੇ ਵਧਦੀ ਮਹਿੰਗਾਈ ਦਾ ਮੁੱਦਾ ਵੀ ਉਠਾਇਆ ਜਾਵੇਗਾ। ਪੰਧੇਰ ਨੇ ਦੱਸਿਆ ਕਿ ਨੋਟੀਫਿਕੇਸ਼ਨ ਮੁਤਾਬਕ ਬਿਜਲੀ ਦੀ ਵੰਡ ਪ੍ਰਾਈਵੇਟ ਕੰਪਨੀਆਂ ਕਰਨਗੀਆਂ। ਬਿਜਲੀ ਵੰਡਣ ਦਾ ਅਧਿਕਾਰ ਸੂਬਾ ਸਰਕਾਰਾਂ ਕੋਲ ਹੈ ਪਰ ਇਹ ਨੋਟੀਫਿਕੇਸ਼ਨ ਜਾਰੀ ਕਰਕੇ ਕੇਂਦਰ ਸਰਕਾਰ ਵੀ ਇਸ ਨੂੰ ਆਪਣੇ ਹੱਥਾਂ ਵਿੱਚ ਲੈ ਕੇ ਚਹੇਤਿਆਂ ਨੂੰ ਕੰਮ ਸੌਂਪ ਰਹੀ ਹੈ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment