ਲੁਧਿਆਣਾ :- ਲਾਡੋਵਾਲ ਟੋਲ ਪਲਾਜ਼ਾ ‘ਤੇ ਕਿਸਾਨ ਜਥੇਬੰਦੀਆਂ ਵੱਲੋਂ ਬੀਜੇਪੀ ਆਗੂ ਰਾਜ ਸਭਾ ਸੰਸਦ ਸ਼ਵੇਤ ਮਲਿਕ ਨੂੰ ਲੁਧਿਆਣਾ ਆਉਣ ਤੇ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸਤੋਂ ਇਲਾਵਾ ਲਾਡੋਵਾਲ ਟੋਲ ਪਲਾਜ਼ਾ ਤੇ ਧਰਨੇ ਤੇ ਬੈਠੇ ਕਿਸਾਨਾਂ ਨੇ ਦੱਸਿਆ ਕਿ ਜਿੰਨੀ ਦੇਰ ਮੋਦੀ ਸਰਕਾਰ ਵੱਲੋਂ ਖੇਤੀ ਸਬੰਧੀ ਬਣਾਏ ਕਾਲੇ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਇਸੇ ਤਰ੍ਹਾਂ ਹੀ ਕਿਸਾਨਾਂ ਦੇ ਮੋਰਚੇ ਜਾਰੀ ਰਹਿਣਗੇ ਤੇ ਬੀਜੇਪੀ ਨੇਤਾ ਦਾ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਵੀ ਹੁੰਦਾ ਰਹੇਗਾ।