ਭਿੱਜੇ ਹੋਏ ਚਨੇ ਖਾਣ ਦੇ ਇਹ ਹੁੰਦੇ ਨੇ ਫਾਈਦੇ

Rajneet Kaur
2 Min Read

ਨਿਊਜ਼ ਡੈਸਕ: ਭਿੱਜੇ ਹੋਏ ਚਨੇ ਖਾਣਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਚਨੇ ਵਿਚ ਪ੍ਰੋਟੀਨ, ਫਾਈਬਰ, ਕੈਲਸ਼ੀਅਮ ਅਤੇ ਸੋਡੀਅਮ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਜੇਕਰ ਤੁਸੀਂ ਰੋਜ਼ਾਨਾ ਭਿੱਜੇ ਹੋਏ ਚਨੇ ਦਾ ਸੇਵਨ ਕਰਦੇ ਹੋ ਤਾਂ ਤੁਹਾਨੂੰ ਬਹੁਤ ਸਾਰੇ ਫਾਇਦੇ ਮਿਲ ਸਕਦੇ ਹਨ ।

ਹਾਲਾਂਕਿ ਛੋਲੇ ਖਾਣਾ ਹਰ ਰੂਪ ‘ਚ ਸਿਹਤ ਲਈ ਫਾਇਦੇਮੰਦ ਹੁੰਦਾ ਹੈ ਪਰ ਜੇਕਰ ਤੁਸੀਂ ਸਵੇਰੇ ਖਾਲੀ ਪੇਟ ਭਿੱਜੇ ਹੋਏ ਚਨੇ ਦਾ ਸੇਵਨ ਕਰਦੇ ਹੋ ਤਾਂ ਇਸ ਨਾਲ ਤੁਹਾਡੀਆਂ ਕਈ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਇਸ ਲਈ ਤੁਸੀਂ ਇਸ ਨੂੰ ਭਿਓ ਕੇ ਖਾ ਸਕਦੇ ਹੋ। ਆਓ ਤੁਹਾਨੂੰ ਦੱਸਦੇ ਹਾਂ ਕਿ ਰੋਜ਼ ਸਵੇਰੇ ਖਾਲੀ ਪੇਟ ਭਿੱਜੇ ਹੋਏ ਚਨੇ ਖਾਣ ਨਾਲ ਸਿਹਤ ਨੂੰ ਕੀ-ਕੀ ਫਾਇਦੇ ਹੁੰਦੇ ਹਨ?

ਰੋਜ਼ਾਨਾ ਭਿੱਜੇ ਹੋਏ ਚਨੇ ਖਾਣ ਨਾਲ ਪਾਚਨ ਕਿਰਿਆ ਠੀਕ ਹੁੰਦੀ ਹੈ ਕਿਉਂਕਿ ਚਨੇ ‘ਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਜੋ ਪੇਟ ਦੇ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ ਵਿੱਚ ਮਦਦ ਕਰਦਾ ਹੈ। ਜੇਕਰ ਤੁਸੀਂ ਪਾਚਨ ਸੰਬੰਧੀ ਸਮੱਸਿਆਵਾਂ ਤੋਂ ਪਰੇਸ਼ਾਨ ਹੋ ਤਾਂ ਤੁਸੀਂ ਭਿੱਜੇ ਹੋਏ ਚਨੇ ਖਾ ਸਕਦੇ ਹੋ।

ਭਿੱਜੇ ਹੋਏ ਚਨੇ ਖਾਣ ਨਾਲ ਤੁਹਾਡੇ ਦਿਲ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ। ਛੋਲੇ ‘ਚ ਮੌਜੂਦ ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਵੀ ਦਿਲ ਲਈ ਫਾਇਦੇਮੰਦ ਹੁੰਦਾ ਹੈ ਜੇਕਰ ਤੁਹਾਨੂੰ ਦਿਲ ਦੀ ਬਿਮਾਰੀ ਹੈ ਤਾਂ ਤੁਹਾਨੂੰ ਭਿੱਜੇ ਹੋਏ ਚਨੇ ਨੂੰ ਰੋਜ਼ਾਨਾ ਖਾਣੇ ਚਾਹੀਦੇ ਹਨ।

- Advertisement -

ਇਹ ਹੈ ਭਾਰ ਘਟਾਉਣ ਦਾ ਸਭ ਤੋਂ ਆਸਾਨ ਤਰੀਕਾ ਜੀ ਹਾਂ, ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਰੋਜ਼ਾਨਾ ਖਾਲੀ ਪੇਟ ਭਿੱਜੇ ਹੋਏ ਚਨੇ ਦਾ ਸੇਵਨ ਕਰ ਸਕਦੇ ਹੋ। ਛੋਲਿਆਂ ਵਿੱਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.


Share this Article
Leave a comment