ਨਿਊਜ਼ ਡੈਸਕ: ਜੂਸ ਪੀਣ ਦੇ ਹੈਰਾਨੀਜਨਕ ਸਿਹਤ ਲਾਭ ਹੁੰਦੇ ਹਨ। ਆਪਣੀ ਸਿਹਤ ਨੂੰ ਬਿਲਕੁਲ ਫਿੱਟ ਰੱਖਣ ਲਈ ਤੁਹਾਨੂੰ ਰੋਜ਼ਾਨਾ ਇਸ ਦਾ ਸੇਵਨ ਕਰਨਾ ਚਾਹੀਦਾ ਹੈ। ਕਈ ਲੋਕ ਨਿੰਬੂ ਦਾ ਰਸ ਪੀਣਾ ਪਸੰਦ ਕਰਦੇ ਹਨ। ਮੋਸੰਬੀ ਦੇ ਜੂਸ ਵਿੱਚ ਵਿਟਾਮਿਨ ਸੀ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਠੰਡ ਦੇ ਮੌਸਮ ਵਿਚ ਇਸ ਦੀ ਮੰਗ ਬਹੁਤ ਜ਼ਿਆਦਾ ਹੁੰਦੀ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਇਸ ਦੇ ਸੇਵਨ ਨਾਲ ਕੀ-ਕੀ ਫਾਇਦੇ ਹੁੰਦੇ ਹਨ।
ਮੌਸੰਬੀ ਦਾ ਜੂਸ ਰੋਜ਼ਾਨਾ ਪੀਣਾ ਚਾਹੀਦਾ ਹੈ। ਇਸ ਵਿੱਚ ਵਿਟਾਮਿਨ ਬੀ6, ਫਾਈਬਰ, ਆਇਰਨ, ਕੈਲਸ਼ੀਅਮ, ਪੋਟਾਸ਼ੀਅਮ ਪਾਇਆ ਜਾਂਦਾ ਹੈ। ਤੁਸੀਂ ਧੁੱਪ ‘ਚ ਬੈਠ ਕੇ ਇਸ ਦਾ ਸੇਵਨ ਆਸਾਨੀ ਨਾਲ ਕਰ ਸਕਦੇ ਹੋ। ਇਹ ਇਮਿਊਨਿਟੀ ਵਧਾਉਣ ‘ਚ ਬਹੁਤ ਮਦਦਗਾਰ ਹੈ।
ਸਰਦੀਆਂ ਵਿੱਚ ਮੋਸੰਬੀ ਦਾ ਜੂਸ ਪੀਣ ਨਾਲ ਦਿਲ ਨਾਲ ਜੁੜੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ ਅਤੇ ਤੁਹਾਡਾ ਦਿਲ ਹਮੇਸ਼ਾ ਤੰਦਰੁਸਤ ਰਹਿੰਦਾ ਹੈ। ਮੌਸਮੀ ਫਲਾਂ ਵਿੱਚ ਪੋਟਾਸ਼ੀਅਮ ਪਾਇਆ ਜਾਂਦਾ ਹੈ।
ਸਰਦੀਆਂ ਵਿੱਚ ਮੌਸਮੀ ਜੂਸ ਵੀ ਤੁਹਾਡੇ ਭਾਰ ਨੂੰ ਘੱਟ ਕਰਨ ਵਿੱਚ ਬਹੁਤ ਮਦਦਗਾਰ ਸਾਬਿਤ ਹੁੰਦਾ ਹੈ। ਇਸ ਵਿੱਚ ਕੈਲੋਰੀ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ।
ਮੌਸੰਬੀ ਜੂਸ ਦਾ ਸੇਵਨ ਅੱਖਾਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਵਿੱਚ ਵਿਟਾਮਿਨ ਸੀ ਅਤੇ ਐਂਟੀਆਕਸੀਡੈਂਟ ਚੰਗੀ ਮਾਤਰਾ ਵਿੱਚ ਪਾਏ ਜਾਂਦੇ ਹਨ।
ਮੌਸੰਬੀ ਜੂਸ ਰੋਜ਼ਾਨਾ ਪੀਣ ਨਾਲ ਤੁਹਾਡੀ ਪਾਚਨ ਪ੍ਰਣਾਲੀ ਮਜ਼ਬੂਤ ਰਹਿੰਦੀ ਹੈ। ਮੌਸੰਬੀ ਵਿੱਚ ਭਰਪੂਰ ਮਾਤਰਾ ਵਿੱਚ ਫਾਈਬਰ ਹੁੰਦਾ ਹੈ, ਜੋ ਪੇਟ ਦੀਆਂ ਸਮੱਸਿਆਵਾਂ ਨੂੰ ਦੂਰ ਰੱਖਣ ਲਈ ਜ਼ਰੂਰੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।