ਪੰਜਾਬ ਦੇ ਇਹ ਜ਼ਿਲ੍ਹੇ ਅੱਜ ਰਹਿਣਗੇ ਬੰਦ, ਸਕੂਲਾਂ ਵਿੱਚ ਛੁੱਟੀ ਦਾ ਐਲਾਨ

Global Team
2 Min Read

ਚੰਡੀਗੜ੍ਹ: ਪੰਜਾਬ ਦੇ ਅੰਮ੍ਰਿਤਸਰ ਵਿੱਚ ਗਣਤੰਤਰ ਦਿਵਸ ਮੌਕੇ ਇੱਕ ਨੌਜਵਾਨ ਨੇ ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਕੀਤੀ। ਹੁਣ ਇਹ ਮਾਮਲਾ ਕਾਫੀ ਗਰਮਾ ਗਿਆ ਹੈ। ਇਸ ਘਟਨਾ ਤੋਂ ਬਾਅਦ ਵਾਲਮੀਕਿ ਸਮਾਜ ਨੇ ਹੁਣ 6 ਥਾਵਾਂ ‘ਤੇ ਬੰਦ ਦਾ ਸੱਦਾ ਦਿੱਤਾ ਹੈ।

ਹਾਸਿਲ ਜਾਣਕਾਰੀ ਅਨੁਸਾਰ ਪੰਜਾਬ ਦੇ 6 ਜ਼ਿਲ੍ਹੇ ਜਲੰਧਰ, ਲੁਧਿਆਣਾ, ਫਗਵਾੜਾ, ਨਵਾਂਸ਼ਹਿਰ, ਹੁਸ਼ਿਆਰਪੁਰ ਅਤੇ ਮੋਗਾ ਅੱਜ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹਿਣਗੇ। ਹਾਲਾਂਕਿ, ਐਮਰਜੈਂਸੀ ਸੇਵਾਵਾਂ ਜਿਵੇਂ ਕਿ ਮੈਡੀਕਲ ਸਟੋਰ, ਹਸਪਤਾਲ ਅਤੇ ਪੈਟਰੋਲ ਪੰਪ ਇਸ ਸਮੇਂ ਦੌਰਾਨ ਖੁੱਲ੍ਹੇ ਰਹਿਣਗੇ। ਜਲੰਧਰ ‘ਚ ਅੱਜ ਸਵੇਰ ਤੋਂ ਹੀ ਭਗਵਾਨ ਵਾਲਮੀਕੀ ਚੌਕ, ਬਾਬਾ ਸਾਹਿਬ ਅੰਬੇਡਕਰ ਚੌਕ, ਸ਼੍ਰੀ ਗੁਰੂ ਰਵਿਦਾਸ ਚੌਕ ਅਤੇ ਹੋਰ ਚੌਰਾਹਿਆਂ ‘ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਹਾਲਾਂਕਿ ਜਲੰਧਰ ਬੰਦ ਦੌਰਾਨ ਮੈਡੀਕਲ ਅਤੇ ਯੂਨੀਵਰਸਿਟੀ ਦੇ ਇਮਤਿਹਾਨ ਦੇਣ ਜਾ ਰਹੇ ਵਿਦਿਆਰਥੀਆਂ ਸਮੇਤ ਹੋਰ ਐਮਰਜੈਂਸੀ ਸਹੂਲਤਾਂ ਚਾਲੂ ਰਹਿਣਗੀਆਂ। ਸਰਕਾਰੀ ਬੱਸਾਂ, ਸਰਕਾਰੀ ਦਫ਼ਤਰ ਅਤੇ ਸੇਵਾ ਕੇਂਦਰ ਚੱਲਣਗੇ।

ਜਲੰਧਰ ਵਿੱਚ ਸਭ ਤੋਂ ਵੱਡਾ ਰੋਸ ਪ੍ਰਦਰਸ਼ਨ ਭਗਵਾਨ ਵਾਲਮੀਕਿ ਮਹਾਰਾਜ ਚੌਕ (ਜੋਤੀ ਚੌਕ), ​​ਡਾ.ਬੀ.ਆਰ.ਅੰਬੇਦਕਰ ਚੌਕ (ਨਕੋਦਰ ਚੌਕ) ਅਤੇ ਸ੍ਰੀ ਗੁਰੂ ਰਵਿਦਾਸ ਚੌਕ ਵਿੱਚ ਹੋਵੇਗਾ। ਨਾਲ ਹੀ ਅੱਜ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment