ਪ੍ਰਥਮ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ CM ਮਾਨ ਸਮੇਤ ਇੰਨ੍ਹਾਂ ਲੀਡਰਾਂ ਨੇ ਸੰਗਤਾਂ ਨੂੰ ਦਿਤੀਆਂ ਵਧਾਈਆਂ

Rajneet Kaur
2 Min Read

ਅੰਮ੍ਰਿਤਸਰ: ਅੱਜ ਪ੍ਰਥਮ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦੇਸ਼ ਤੇ ਵਿਦੇਸ਼ਾਂ ਵਿੱਚ  ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ‘ਤੇ ਗੁਰਪੁਰਬ ਮੌਕੇ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਹਨ।ਉਨ੍ਹਾਂ ਲਿਖਿਆ ਕਿ  ਪੂਰੀ ਦੁਨੀਆ ‘ਚ ਹਰ ਧਰਮ ਦੇ ਲੋਕਾਂ ਵੱਲੋਂ ਸਤਿਕਾਰੇ ਜਾਂਦੇ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ, ਜਿਨ੍ਹਾਂ ਕਰਮ ਤੇ ਧਰਮ ਨੂੰ ਬਰਾਬਰ ਰੱਖਿਆ, ਗੁਰੂ ਸਾਹਿਬ ਜੀ ਦੇ ਪਵਿੱਤਰ ਪ੍ਰਕਾਸ਼ ਗੁਰਪੁਰਬ ਮੌਕੇ ਦੇਸ਼ ਵਿਦੇਸ਼ਾਂ ‘ਚ ਵੱਸਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਬਹੁਤ ਬਹੁਤ ਵਧਾਈਆਂ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ  ਨੇ ਲਿਖਿਆ ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ।।
ਜ਼ੁਲਮ ਦੇ ਖ਼ਿਲਾਫ਼ ਆਵਾਜ਼ ਉਠਾਉਣ ਅਤੇ ਸਮੁੱਚੇ ਜਗਤ ਨੂੰ ਸੱਚ ਦਾ ਸੰਦੇਸ਼ ਦੇਣ ਲਈ ਚਾਰ ਉਦਾਸੀਆਂ ਕਰਨ ਵਾਲੇ ਸਿੱਖ ਧਰਮ ਦੇ ਬਾਨੀ, ਪਹਿਲੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸਾਧ ਸੰਗਤ ਨੂੰ ਲੱਖ ਲੱਖ ਵਧਾਈਆਂ ਦਿੰਦਾ ਹਾਂ। ਆਓ ਆਪਾਂ ਗੁਰੂ ਸਾਹਿਬ ਦੇ ਦਿਖਾਏ ਰਸਤੇ ਕਿਰਤ ਕਰਨ, ਵੰਡ ਛਕਣ ਅਤੇ ਨਾਮ ਜਪਣ ਦੇ ਫ਼ਲਸਫ਼ੇ ਨਾਲ ਜੁੜ ਕੇ ਆਪਣੇ ਜੀਵਨ ਨੂੰ ਸਫ਼ਲ ਬਣਾਈਏ।

ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਲਿਖਿਆ  ਸਤਿਗੁਰ ਨਾਨਕ ਪ੍ਰਗਟਿਆ, ਮਿਟੀ ਧੁੰਧ ਜਗ ਚਾਨਣ ਹੋਆ॥

ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਲੱਖ ਲੱਖ ਵਧਾਈਆਂ।

ਗੁਰੂ ਜੀ ਦੀ ਰਚਿਤ ਬਾਣੀ ਮਾਨਵਤਾ ਲਈ ਮਾਰਗਦਰਸ਼ਕ ਹੈ। ਆਪ ਜੀ ਨੇ ਸਮੁੱਚੀ ਲੋਕਾਈ ਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਕੇ ਛਕੋ ਦਾ ਸੁਨੇਹਾ ਦਿੱਤਾ। ਆਉ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਜੀਵਨ ਧਾਰਨ ਕਰਕੇ ਸੱਚੇ ਸੁੱਚੇ ਅਧਿਆਤਮਵਾਦੀ, ਸਮਾਜਵਾਦੀ, ਕੁਦਰਤਵਾਦੀ ਸਿੱਖ ਦਾ ਜੀਵਨ ਜਿਉਣ ਦਾ ਸੰਕਲਪ ਅਤੇ ਪ੍ਰਣ ਕਰੀਏ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment