ਗਰਮੀਆਂ ਵਿੱਚ ਸਰੀਰ ਨੂੰ ਠੰਢਕ ਦੇਣ ਵਾਲਾ ਗੰਨੇ ਦਾ ਰਸ ਹਰ ਕਿਸੇ ਲਈ ਨਹੀਂ ਫਾਇਦੇਮੰਦ! ਪੀਣ ਤੋਂ ਪਹਿਲਾਂ ਪੜ੍ਹੋ ਇਹ ਜ਼ਰੂਰੀ ਖ਼ਬਰ

Global Team
3 Min Read

ਨਿਊਜ਼ ਡੈਸਕ : ਗਰਮੀਆਂ ਵਿੱਚ ਗੰਨੇ ਦਾ ਰਸ ਸਰੀਰ ਨੂੰ ਠੰਢਕ ਅਤੇ ਤੁਰੰਤ ਊਰਜਾ ਦੇਣ ਵਾਲਾ ਇੱਕ ਡਰਿੰਕ ਮੰਨਿਆ ਜਾਂਦਾ ਹੈ। ਇਸ ਵਿੱਚ ਕੁਦਰਤੀ ਸ਼ੂਗਰ, ਮਿਨਰਲਸ ਅਤੇ ਪਾਣੀ ਦੀ ਭਰਪੂਰ ਮਾਤਰਾ ਹੁੰਦੀ ਹੈ, ਜੋ ਸਰੀਰ ਨੂੰ ਤਰੋਤਾਜ਼ਾ ਰੱਖਣ ਵਿੱਚ ਮਦਦ ਕਰਦੀ ਹੈ। ਇਹ ਤਾਜ਼ਗੀ, ਊਰਜਾਅਤੇ ਹਾਈਡ੍ਰੇਸ਼ਨ ਪ੍ਰਦਾਨ ਕਰਦਾ ਹੈ ਅਤੇ ਸਿਹਤ ਲਈ ਕਾਫ਼ੀ ਫਾਇਦੇਮੰਦ ਵੀ ਮੰਨਿਆ ਜਾਂਦਾ ਹੈ।

ਹਾਲਾਂਕਿ, ਹਰ ਕਿਸੇ ਲਈ ਇਸਦੀ ਵਰਤੋਂ ਫਾਇਦੇਮੰਦ ਨਹੀਂ ਹੁੰਦੀ। ਕੁਝ ਲੋਕਾਂ ਲਈ ਗੰਨੇ ਦਾ ਰਸ ਨੁਕਸਾਨਦਾਇਕ ਸਾਬਤ ਹੋ ਸਕਦਾ ਹੈ, ਇਸ ਲਈ ਇਹ ਜਾਣਨਾ ਬਹੁਤ ਜ਼ਰੂਰੀ ਹੈ ਕਿ ਕਿਨ੍ਹਾਂ ਲੋਕਾਂ ਨੂੰ ਇਸ ਦੇ ਸੇਵਨ ਤੋਂ ਬਚਣਾ ਚਾਹੀਦਾ ਹੈ।

ਡਾਇਬੀਟੀਜ਼ ਦੇ ਮਰੀਜ਼:
ਗੰਨੇ ਦੇ ਰਸ ਵਿੱਚ ਕੁਦਰਤੀ ਸ਼ੂਗਰ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ, ਜੋ ਖ਼ੂਨ ਵਿੱਚ ਸ਼ੂਗਰ ਦੇ ਪੱਧਰ ਨੂੰ ਤੇਜ਼ੀ ਨਾਲ ਵਧਾ ਸਕਦੀ ਹੈ। ਸ਼ੂਗਰ ਦੇ ਮਰੀਜ਼ਾਂ ਨੂੰ ਇਸ ਦਾ ਸੇਵਨ ਬਹੁਤ ਹੀ ਸੀਮਤ ਮਾਤਰਾ ਵਿੱਚ ਕਰਨਾ ਚਾਹੀਦਾ ਹੈ ।

ਵਧਿਆ ਹੋਇਆ ਭਾਰ:
ਜੇਕਰ ਤੁਹਾਡਾ ਭਾਰ ਵਧਿਆ ਹੋਇਆ ਹੈ, ਤਾਂ ਤੁਸੀਂ ਗੰਨੇ ਦਾ ਰਸ ਘੱਟ ਤੋਂ ਘੱਟ ਜਾਂ ਨਾ ਦੇ ਬਰਾਬਰ ਪੀਓ। ਕਿਉਂਕਿ ਇਸ ਵਿੱਚ ਕੈਲੋਰੀ ਅਤੇ ਸ਼ੂਗਰ ਦੋਵੇਂ ਹੀ ਜ਼ਿਆਦਾ ਹੁੰਦੇ ਹਨ। ਅਜਿਹੀ ਸਥਿਤੀ ਵਿੱਚ, ਇਸ ਨੂੰ ਪੀਣ ਨਾਲ ਭਾਰ ਹੋਰ ਵੀ ਵਧ ਸਕਦਾ ਹੈ। ਜੋ ਲੋਕ ਭਾਰ ਘਟਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਉਹ ਕਦੇ-ਕਦਾਈਂ ਹੀ ਇਸ ਦਾ ਸੇਵਨ ਕਰਨ।

ਦੰਦਾਂ ਦੀ ਸਮੱਸਿਆ: ਦੰਦਾਂ ਦੀ ਕੋਈ ਵੀ ਸਮੱਸਿਆ ਹੋਣ ‘ਤੇ ਗੰਨੇ ਦਾ ਰਸ ਪੀਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਜੇਕਰ ਤੁਹਾਨੂੰ ਕੈਵਿਟੀ , ਸੈਂਸੀਟਿਵਿਟੀ ਜਾਂ ਮਸੂੜਿਆਂ ਦੀ ਬਿਮਾਰੀ ਹੈ, ਤਾਂ ਇਸ ਡਰਿੰਕ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਕਿਉਂਕਿ ਇਹ ਦੰਦਾਂ ਨੂੰ ਹੋਰ ਨੁਕਸਾਨ ਪਹੁੰਚਾ ਸਕਦਾ ਹੈ।

ਜ਼ੁਕਾਮ ਅਤੇ ਖੰਘ ਹੋਣ ‘ਤੇ: ਜਿਨ੍ਹਾਂ ਲੋਕਾਂ ਨੂੰ ਖੰਘ, ਜ਼ੁਕਾਮ ਜਾਂ ਗਲੇ ਵਿੱਚ ਖਰਾਸ਼ ਹੈ, ਉਨ੍ਹਾਂ ਨੂੰ ਗੰਨੇ ਦੇ ਰਸ ਤੋਂ ਬਚਣਾ ਚਾਹੀਦਾ ਹੈ। ਗੰਨੇ ਦੀ ਤਾਸੀਰ ਠੰਢੀ ਹੁੰਦੀ ਹੈ, ਜਿਸ ਕਾਰਨ ਇਸ ਦੇ ਸੇਵਨ ਨਾਲ ਬਲਗਮ ਦੀ ਸਮੱਸਿਆ ਵਧ ਸਕਦੀ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment