ਚੰਡੀਗੜ੍ਹ: ਪੰਜਾਬ ਵਿੱਚ ਅੱਜ ਮਾਸ, ਮੱਛੀ ਅਤੇ ਆਂਡੇ ਦੀਆਂ ਦੁਕਾਨਾਂ, ਫੇਰੀ ਵਾਲੇ, ਮਾਸਾਹਾਰੀ ਹੋਟਲ, ਢਾਬੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਅੱਜ ਦੇਸ਼ ਭਰ ਵਿੱਚ ਮਹਾਵੀਰ ਜਯੰਤੀ ਮਨਾਈ ਜਾ ਰਹੀ ਹੈ। ਜਿਸ ਕਾਰਨ ਪੰਜਾਬ ਭਰ ਵਿੱਚ ਮੀਟ ਅਤੇ ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਹੁਕਮ ਵਿੱਚ ਕਿਹਾ ਗਿਆ ਹੈ ਕਿ ਜੈਨ ਧਰਮ ਦੇ 24ਵੇਂ ਤੀਰਥੰਕਰ ਭਗਵਾਨ ਮਹਾਵੀਰ ਸਵਾਮੀ ਜੀ ਦੀ ਜਨਮ ਵਰ੍ਹੇਗੰਢ 10 ਅਪ੍ਰੈਲ, 2025 ਨੂੰ ਅਹਿੰਸਾ ਦਿਵਸ ਵਜੋਂ ਮਨਾਈ ਜਾਵੇਗੀ। ਧਾਰਮਿਕ ਪਰੰਪਰਾਵਾਂ ਅਨੁਸਾਰ, ਮਹਾਵੀਰ ਜਯੰਤੀ ਵਾਲੇ ਦਿਨ ਕਿਸੇ ਵੀ ਜੀਵ ਨੂੰ ਮਾਰਨਾ ਅਸ਼ੁੱਭ ਮੰਨਿਆ ਜਾਂਦਾ ਹੈ। ਇਸ ਦਿਨ ਕਿਸੇ ਵੀ ਜੀਵਤ ਪ੍ਰਾਣੀ ਨੂੰ ਮਾਰਨ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ ਅਤੇ ਸਮਾਜ ਵਿਰੋਧੀ ਤੱਤ ਵੀ ਇਸ ਸਥਿਤੀ ਦਾ ਗਲਤ ਫਾਇਦਾ ਉਠਾ ਸਕਦੇ ਹਨ।
ਇਹ ਹੁਕਮ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਉਦੇਸ਼ ਨਾਲ ਲਾਗੂ ਕੀਤੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਇਸ ਹੁਕਮ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਪ੍ਰਸ਼ਾਸਨ ਅਤੇ ਸਬੰਧਿਤ ਵਿਭਾਗਾਂ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।