ਇਨ੍ਹਾਂ ਪਿੰਡਾਂ ਨੇ ਵਿਧਾਨ ਸਭਾ ਚੋਣਾਂ ਦਾ ਬਾਈਕਾਟ ਕਰਨ ਦਾ ਕੀਤਾ ਐਲਾਨ

TeamGlobalPunjab
2 Min Read

ਹੁਸ਼ਿਆਰਪੁਰ: ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਪਿੰਡ ਬਸਿਆਲਾ ਅਤੇ ਰਸੂਲਪੁਰ ਦੇ ਲੋਕਾਂ ਨੇ ਵਿਧਾਨ ਸਭਾ ਚੋਣਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਤਿੰਨ ਸਾਲ ਪਹਿਲਾਂ ਰੇਲਵੇ ਵੱਲੋਂ ਗੜ੍ਹਸ਼ੰਕਰ ਇਲਾਕੇ `ਚੋਂ ਲੰਘਦੀ ਰੇਲ ਲਾਈਨ `ਤੇ ਕਈ ਪਿੰਡਾਂ ਨੂੰ ਜਾਂਦੀਆਂ ਸੜਕਾਂ `ਤੇ ਪੈਦੇਂ ਰੇਲਵੇ ਫਾਟਕਾਂ ਨੂੰ ਬੰਦ ਕਰ ਦਿੱਤਾ ਸੀ। ਜਿਸ ਦੇ ਕਾਰਨ ਪਿੰਡ ਬਸਿਆਲਾ, ਰਸੂਲਪੁਰ, ਚੋਹੜਾ, ਬਕਾ ਪੁਰ ਗੁਰੂ, ਦੇਣੋਵਾਲ ਕਲਾਂ ਅਤੇ ਪਲੀਆਂ ਦੀ ਆਵਾਜਾਈ ਪੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਰਹੀ ਹੈ ਅਤੇ ਫਾਟਕ ਬੰਦ ਹੋਣ ਕਾਰਨ ਲੋਕਾਂ ਨੂੰ 5 ਕਿਲੋਮੀਟਰ ਤੱਕ ਦਾ ਵੱਧ ਸਫ਼ਰ ਤਹਿ ਕਰਨਾ ਪੈਂਦਾ ਹੈ।

ਲੋਕਾਂ ਦਾ ਕਹਿਣਾ ਹੈ ਕਿ ਉਹ ਇਸ ਫਾਟਕ ਨੂੰ ਖੁਲਵਾਉਣ ਦੇ ਲਈ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ, ਹਲਕਾ ਗੜ੍ਹਸ਼ੰਕਰ ਦੇ ਵਿਧਾਇਕ ਅਤੇ ਕਾਂਗਰਸ ਪਾਰਟੀ ਦੇ ਨੁਮਾਇੰਦਿਆਂ ਕੋਲੋਂ ਗੁਹਾਰ ਲੱਗਾ ਚੁੱਕੇ ਹਨ, ਪਰ ਕਿਸੇ ਨੇ ਵੀ ਇਸ ਦੀ ਸਮੱਸਿਆ ਦਾ ਹੱਲ ਨਹੀਂ ਕੀਤਾ। ਲੋਕਾਂ ਦਾ ਕਹਿਣਾ ਹੈ ਕਿ ਫਾਟਕ ਦੀ ਸਮੱਸਿਆ ਹੱਲ ਨਾਂ ਹੋਣ ਕਾਰਨ ਉਨ੍ਹਾਂ ਪੂਰਨ ਤੌਰ ‘ਤੇ ਵਿਧਾਨਸਭਾ ਚੋਣਾਂ ਦਾ ਬਾਈਕਾਟ ਕੀਤਾ ਹੈ।

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਕਰਕੇ ਵੋਟਾਂ ਦੀ ਅਪੀਲ ਕੀਤੀ ਜਾ ਰਹੀ ਹੈ 20 ਤਰੀਖ ਨੂੰ ਵੋਟਾਂ ਨੇ ਤੇ ਦੂਜੇ ਪਾਸੇ ਪਿੰਢਾ ਵਲੋਂ ਚੋਣਾਂ ਦਾ ਪੂਰਨ ਤੌਰ ਤੇ ਬਾਈਕਾਟ ਕਰ ਦਿੱਤਾ ਗਿਆ ਹੁਣ ਵੇਖਣਾ ਹੋਵੇਗਾ ਕਿ ਚੋਣਾਂ ਤੋਂ ਪਹਿਲਾਂ ਇੰਨਾ ਪਿੰਡਾਂ ਦੀ ਸਮੱਸਿਆ ਦਾ ਕੋਈ ਹੱਲ ਨਿਕਲੇਗਾ।

Share this Article
Leave a comment