ਲੁਧਿਆਣਾ: ਲੁਧਿਆਣਾ ਦੇ ਇੱਕ ਪੈਲੇਸ ਵਿੱਚ ਵਿਆਹ ਦੌਰਾਨ ਚੋਰ ਨਕਦੀ ਤੇ ਗਹਿਣੇ ਲੈ ਕੇ ਫਰਾਰ ਹੋ ਗਏ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਜਿਸ ਵਿੱਚ ਦੋ ਵਿਅਕਤੀ ਇੱਕ ਵਿਆਹ ਵਿੱਚ ਵੇਟਰ ਬਣ ਕੇ ਆਏ ਅਤੇ ਪੈਸਿਆਂ ਅਤੇ ਗਹਿਣਿਆਂ ਨਾਲ ਭਰਿਆ ਬੈਗ ਲੈ ਕੇ ਭੱਜ ਗਏ। ਪੀੜਤ ਨਵਦੀਪ ਸਿੰਘ ਨੇ ਦੱਸਿਆ ਕਿ ਉਸ ਦੇ ਵੱਡੇ ਭਰਾ ਗੁਰਇਕਬਾਲ ਦਾ ਵਿਆਹ 19 ਅਕਤੂਬਰ ਨੂੰ ਹੋਇਆ ਸੀ। ਬਾਰਾਤ ਚੰਡੀਗੜ੍ਹ ਰੋਡ, ਜੰਡਿਆਲੀ ਨੇੜੇ ਸਨਰਾਈਜ਼ ਫਾਰਮ ਪੈਲੇਸ ਪਹੁੰਚੀ ਸੀ।
ਕੁਝ ਸਮੇਂ ਬਾਅਦ ਜਦੋਂ ਪਰਿਵਾਰਕ ਮੈਂਬਰਾਂ ਨੇ ਸ਼ਗਨ ਦਾ ਪਰਸ ਚੈੱਕ ਕੀਤਾ ਤਾਂ ਉਹ ਨਹੀਂ ਮਿਲਿਆ ਤਾਂ ਉਨ੍ਹਾਂ ਨੇ ਮੁੜ ਰਿਸ਼ਤੇਦਾਰਾਂ ਨੂੰ ਇਸ ਬਾਰੇ ਪੁੱਛਿਆ ਪਰ ਕਿਸੇ ਨੂੰ ਪਤਾ ਨਹੀਂ ਲੱਗਾ। ਜਦੋਂ ਥਾਂ-ਥਾਂ ਪੁੱਛ-ਪੜਤਾਲ ਕਰਨ ਅਤੇ ਚੈਕਿੰਗ ਕਰਨ ‘ਤੇ ਵੀ ਸ਼ਗਨ ਦਾ ਪੈਸਿਆਂ ਨਾਲ ਭਰਿਆ ਬੈਗ ਨਾ ਮਿਲਿਆ ਤਾਂ ਪੈਲੇਸ ਦੇ ਸੀ.ਸੀ.ਟੀ.ਵੀ .ਚੈਕ ਕੀਤੇ ਗਏ।
ਜਦੋਂ ਸੀਸੀਟੀਵੀ ਚੈੱਕ ਕੀਤਾ ਗਿਆ ਤਾਂ ਹਰ ਕੋਈ ਹੈਰਾਨ ਰਹਿ ਗਿਆ। ਇਸ ਵਿੱਚ ਦੋ ਵਿਅਕਤੀ ਵੇਟਰ ਦੇ ਰੂਪ ਵਿੱਚ ਪਰਸ ਲੈ ਕੇ ਜਾਂਦੇ ਹੋਏ ਨਜ਼ਰ ਆਏ। ਪਰਸ ‘ਚ ਸੋਨੇ ਦਾ ਹਾਰ ਦਾ ਸੈੱਟ, 2 ਮੁੰਦਰੀਆਂ ਅਤੇ ਕਰੀਬ 60 ਹਜ਼ਾਰ ਰੁਪਏ ਦੀ ਨਕਦੀ ਸੀ। ਪੀੜਤ ਪਰਿਵਾਰ ਨੇ ਇਸ ਘਟਨਾ ਦੀ ਪੂਰੀ ਜਾਣਕਾਰੀ ਪੁਲਿਸ ਨੂੰ ਦੇ ਦਿੱਤੀ ਹੈ। ਪੁਲਿਸ ਨੇ ਸ਼ਿਕਾਇਤ ਦਰਜ ਕਰ ਲਈ ਹੈ। ਸੀਸੀਟੀਵੀ ਦੇ ਆਧਾਰ ‘ਤੇ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਉਹ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।