ਚੰਡੀਗੜ੍ਹ – ਭਗਵੰਤ ਸਿੰਘ ਮਾਨ ਦੀ ਬਣੀ ਨਵੀਂ ਸਰਕਾਰ ਵਿੱਚ ਅੱਜ 10 ਵਿਧਾਇਕ ਮੰਤਰੀ ਮੰਡਲ ਚ ਸ਼ਾਮਿਲ ਕੀਤੇ ਗਏ ਹਨ। ਰਾਜ ਭਵਨ ਹੋਏ ਸਹੁੰ ਚੁੱਕ ਸਮਾਗਮ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਆਮ ਆਦਮੀ ਪਾਰਟੀ ਦੇ 10 ਵਿਧਾਇਕਾਂ ਦੀ ਲਿਸਟ ਚ ਸ਼ਾਮਲ ਮੰਤਰੀਆਂ ਨੂੰ ਅਹੁਦੇ ਦੀ ਸਹੁੰ ਚੁਕਾਈ।
ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਵੀ ਕੈਬਨਿਟ ਮੰਤਰੀ ਵਜੋਂ ਅੱਜ ਸਹੁੰ ਚੁੱਕੀ। ਦਿਲਚਸਪ ਗੱਲ ਇਹ ਹੈ ਕਿ ਪਿਛਲੀਆਂ ਸਰਕਾਰਾਂ ਵਿੱਚ ਵੀ ‘ਬ੍ਰਹਮ’ ਨਾਂਅ ਤੋਂ ਕੈਬਨਿਟ ਮੰਤਰੀ ਬਣਦੇ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ‘ਚ ਰਣਜੀਤ ਸਿੰਘ ਬ੍ਰਹਮਪੁਰਾ ਨੁੂੰ ਦੋ ਵਾਰ ਕੈਬਨਿਟ ਮੰਤਰੀ ਬਣਾਇਆ ਗਿਆ। ਬ੍ਰਹਮਪੁਰਾ ਖਡੂਰ ਸਾਹਿਬ ਹਲਕੇ ਤੋਂ ਵਿਧਾਇਕ ਸਨ। ਇਸੇ ਤਰ੍ਹਾਂ ਕਾਂਗਰਸ ਪਾਰਟੀ ਦੀ ਸਰਕਾਰ ‘ਚ ਬ੍ਰਹਮ ਮਹਿੰਦਰਾ ਕੈਬਨਿਟ ਮੰਤਰੀ ਰਹੇ ਜੋ ਕਿ ਪਟਿਆਲਾ ਦਿਹਾਤੀ ਤੋਂ ਵਿਧਾਇਕ ਰਹੇ।